Sun. Oct 20th, 2019

ਬੈਂਸ ਭਰਾਵਾਂ ਨੇ ਬਟਾਲਾ ਵਿਖੇ ਲਾਇਆ ਰੋਸ ਧਰਨਾ

ਬੈਂਸ ਭਰਾਵਾਂ ਨੇ ਬਟਾਲਾ ਵਿਖੇ ਲਾਇਆ ਰੋਸ ਧਰਨਾ

ਗੁਰਦਾਸਪੁਰ: ਬਟਾਲਾ ਧਮਾਕੇ ਦੇ ਪੀੜਤਾਂ ਨੂੰ ਇਨਸਾਨ ਦਿਵਾਉਣ ਲਈ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਵੱਲੋਂ ਬਟਾਲਾ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਬਟਾਲਾ ਦੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਲਾਏ ਗਏ ਇਸ ਰੋਸ ਧਰਨੇ ਦੌਰਾਨ ਸਿਮਰਜੀਤ ਬੈਂਸ ਨੇ ਬਟਾਲਾ ਹਾਦਸੇ ਦਾ ਸਿਧਾ ਜ਼ਿੰਮੇਵਾਰ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਠਹਿਰਾਉਂਦਿਆਂ ਇਹਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਸਬੰਧਿਤ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਪਿੱਛੇ ਨਹੀਂ ਹਟਣਗੇ।

Leave a Reply

Your email address will not be published. Required fields are marked *

%d bloggers like this: