Tue. Apr 23rd, 2019

ਬ੍ਰਿਟਿਸ਼ ਕੋਲੰਬੀਆ ਵਿਚ ਪਹਿਲੀ ਵਾਰ ਵਿਸਾਖੀ ਸਮਾਗਮ ਵਿਧਾਨ ਸਭਾ ਵਿਚ ਮਨਾਏ ਗਏ

ਬ੍ਰਿਟਿਸ਼ ਕੋਲੰਬੀਆ ਵਿਚ ਪਹਿਲੀ ਵਾਰ ਵਿਸਾਖੀ ਸਮਾਗਮ ਵਿਧਾਨ ਸਭਾ ਵਿਚ ਮਨਾਏ ਗਏ

ਨਵੀਂ ਦਿੱਲੀ 12 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ) : ਬ੍ਰਿਟਿਸ਼ ਕੋਲੰਬੀਆ ਦੀ ਐਨ.ਡੀ.ਪੀ. ਸਰਕਾਰ ਵੱਲੋਂ ਇਤਿਹਾਸ ਵਿਚ ਪਹਿਲੀ ਵਾਰ ਖ਼ਾਲਸਾ ਸਾਜਨਾ ਦਿਹਾੜੇ ਪ੍ਰਤੀ ਸਿੱਖ ਭਾਈਚਾਰੇ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਵਿਸਾਖੀ ਸਮਾਗਮਾਂ ਦਾ ਪ੍ਰਬੰਧ ਸੂਬਾ ਵਿਧਾਨ ਸਭਾ ਵਿਚ ਕੀਤਾ ਗਿਆ ਹੈ ਅਤੇ ਇਸ ਵਿਸਾਖੀ ਸਮਾਗਮ ਵਿਚ ਭਾਰਤ ਦੀ ਕੌਂਸਲ ਜਨਰਲ ਅਭਿਲਾਸ਼ਾ ਜੋਸ਼ੀ ਵੀ ਸ਼ਾਮਲ ਹੋਏ ਸਨ ਜਿਨ੍ਹਾਂ ਨੇ ਸਮਾਗਮ ਵਿਚ ਗੁਰਬਾਣੀ ਕੀਰਤਨ ਸਰਵਣ ਕੀਤਾ। । ਮੀਡੀਆ ਵਿਚ ਜ਼ਾਰੀ ਖਬਰ ਅਨੁਸਾਰ ਪ੍ਰੀਮੀਅਰ ਜੌਹਨ ਹੌਰਗਨ ਨੇ ਵਿਸਾਖੀ ਦੀ ਮੁਬਾਰਕਬਾਦ ਦਿੰਦਿਆਂ ਸਿੱਖ ਭਾਈਚਾਰੇ ਵੱਲੋਂ ਬ੍ਰਿਟਿਸ਼ ਕੋਲੰਬੀਆ ਦੀ ਤਰੱਕੀ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ, ਸਹਿਣਸ਼ੀਲਤਾ, ਸਮਾਜਿਕ ਨਿਆਂ, ਸਮੁੱਚਤਾ ਅਤੇ ਮਨੁੱਖੀ ਅਧਿਕਾਰਾਂ ਦਾ ਹੋਕਾ ਦਿੰਦਾ ਹੈ ਜੋ ਕਿਸੇ ਵੀ ਸਮਾਜ ਦੇ ਵਧਣ-ਫੁੱਲਣ ਲਈ ਲਾਜ਼ਮੀ ਤੱਤ ਹਨ।

ਵਿਕਟੋਰੀਆ ਦੀ ਮੇਅਰ ਲਿਜ਼ਾ ਹੈਲਪਸ ਨੇ ਕਿਹਾ ਕਿ ਆਉਣ ਵਾਲੇ ਵਰਿਆਂ ਦੌਰਾਨ ਵਿਸਾਖੀ ਦਾ ਤਿਉਹਾਰ ਵਧੇਰੇ ਉਤਸ਼ਾਹ ਨਾਲ ਮਨਾਉਂਦਿਆਂ ਅਸੀਂ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿ ਵਿਕਟੋਰੀਆ ਸ਼ਹਿਰ ਦੀ ਪਛਾਣ ਵੰਨ-ਸੁਵੰਨੇ ਸਭਿਆਚਾਰਕ ਪਿਛੋਕੜ ਵਾਲੇ ਪ੍ਰਵਾਸੀਆਂ ਦਾ ਨਿੱਘਾ ਸਵਾਗਤ ਕਰਨ ਵਾਲਿਆਂ ਵਜੋਂ ਹੋਵੇ। ਵਿਸਾਖੀ ਸਮਾਗਮਾਂ ਦੌਰਾਨ ਸਿਟੀ ਹਾਲ ਵਿਖੇ ਸਿੱਖ ਵਿਰਾਸਤ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਗਈ। ਦੱਸ ਦੇਈਏ ਕਿ ਵਿਕਟੋਰੀਆ ਦੇ ਪਹਿਲੇ ਗੁਰੂ ਘਰ ਦੀ ਸਥਾਪਨਾ 1912 ਵਿਚ ਕੀਤੀ ਗਈ ਸੀ ਅਤੇ ਸ਼ਹਿਰ ਵਿਚ ਸਿੱਖ ਭਾਈਚਾਰਾ ਲਗਾਤਾਰ ਵਧ-ਫੁੱਲ ਰਿਹਾ ਹੈ।

Share Button

Leave a Reply

Your email address will not be published. Required fields are marked *

%d bloggers like this: