ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Aug 5th, 2020

ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ਼ ਹੋਈ ਚੋਣ

ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ਼ ਹੋਈ ਚੋਣ
ਜਗਜੀਤ ਸਿੰਘ ਖੋਸਾ ਪ੍ਰਧਾਨ ਅਤੇ ਦਲਜੀਤ ਸਿੰਘ ਉਪ-ਪ੍ਰਧਾਨ ਨਿਯੁਕਤ

ਬ੍ਰਿਸਬੇਨ 19 ਨਵੰਬਰ (ਗੁਰਵਿੰਦਰ ਰੰਧਾਵਾ): ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟ੍ਰੇਲੀਆ ਦੇ ਅਹੁਦੇਦਾਰਾਂ ਵਲੋਂ ਆਪਣੀ ਸਲਾਨਾ ਬੈਠਕ ਵਿਚ ਬੀਤੇ ਵਰ੍ਹੇ ਦੀਆਂ ਗਤੀਵਿਧੀਆਂ ਅਤੇ ਸਲਾਹ ਮਸ਼ਵਰੇ ਉਪਰੰਤ ਪ੍ਰੈੱਸ ਕਲੱਬ ਦੀ ਸਰਬਸੰਮਤੀ ਨਾਲ 2019-20 ਲਈ ਨਵੀਂ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਜਗਜੀਤ ਸਿੰਘ ਖੋਸਾ ਪ੍ਰਧਾਨ, ਦਲਜੀਤ ਸਿੰਘ ਉੱਪ ਪ੍ਰਧਾਨ, ਸੁਰਿੰਦਰਪਾਲ ਸਿੰਘ ਖੁਰਦ ਜਨਰਲ ਸਕੱਤਰ, ਪ੍ਰੈੱਸ ਸਕੱਤਰ ਹਰਜੀਤ ਲਸਾੜਾ, ਖਜਾਨਚੀ ਗੁਰਵਿੰਦਰ ਰੰਧਾਵਾ, ਹਰਪ੍ਰੀਤ ਸਿੰਘ ਕੋਹਲੀ ਮੁੱਖ ਸਲਾਹਕਾਰ ਅਤੇ ਅਕਾਸ਼ਿਕਾ ਮੋਹਲਾ ਨੂੰ ਕਾਨੂੰਨੀ ਸਲਾਹਕਾਰ ਦੀ ਜ਼ਿੰਮੇਵਾਰੀ ਸੌਂਪੀ ਗਈ।

ਇਸ ਮੌਕੇ ‘ਤੇ ਨਵੇਂ ਬਣੇ ਪ੍ਰਧਾਨ ਜਗਜੀਤ ਸਿੰਘ ਖੋਸਾ ਨੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਮੈਂਬਰਾਨ ਦੇ ਸਹਿਯੋਗ ਦੇ ਨਾਲ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ ਅਤੇ ਪ੍ਰੈੱਸ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਹਮੇਸ਼ਾ ਹੀ ਉਸਾਰੂ ਅਤੇ ਨਿਰਪੱਖਤਾ ਦੇ ਨਾਲ ਯਤਨਸ਼ੀਲ ਕਾਰਜ ਕਰਦੇ ਰਹਿਣਗੇ। ਕਲੱਬ ਦੀ ਨਵੀਂ ਕਮੇਟੀ ਦੇ ਸਮੂਹ ਅਹੁਦੇਦਾਰਾਂ ਵਲੋਂ ਸਾਬਕਾ ਪ੍ਰਧਾਨ ਸੁਰਿੰਦਰਪਾਲ ਸਿੰਘ ਖੁਰਦ ਵਲੋਂ ਨਿਭਾਈਆਂ ਗਈਆਂ ਆਪਣੀਆਂ ਸੇਵਾਵਾਂ ਲਈ ਵਿਸ਼ੇਸ ਧੰਨਵਾਦ ਵੀ ਕੀਤਾ ਗਿਆ। ਸੰਸਥਾ ਵਿਚ ਨਵੀਂ ਹਾਜ਼ਰੀ ਅਕਾਸ਼ਿਕਾ ਮੋਹਲਾ ਅਤੇ ਗੁਰਵਿੰਦਰ ਰੰਧਾਵਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਦੱਸਣਯੋਗ ਹੈ ਕਿ ਪਿਛਲੇ ਤਿੰਨ ਵਰਿਆਂ ਤੋਂ ਮਿਆਰੀ ਪੱਤਰਕਾਰਤਾ ਲਈ ਕਾਰਜ਼ਸ਼ੀਲ ਇਸ ਪ੍ਰੈੱਸ ਕਲੱਬ ਦੀ ਇਸਤੋਂ ਪਹਿਲਾਂ ਪ੍ਰਧਾਨਗੀ ਹਰਜੀਤ ਲਸਾੜਾ, ਹਰਪ੍ਰੀਤ ਸਿੰਘ ਕੋਹਲੀ ਅਤੇ ਸੁਰਿੰਦਰਪਾਲ ਸਿੰਘ ਖੁਰਦ ਬਾਖੂਬੀ ਨਾਲ ਨਿਭਾ ਚੁੱਕੇ ਹਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: