ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਬ੍ਰਿਸਬੇਨ ਵਿਖੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਰੋਸ ਮੁਜਾਹਰਾ

ਬ੍ਰਿਸਬੇਨ ਵਿਖੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਰੋਸ ਮੁਜਾਹਰਾ

ਬ੍ਰਿਸਬੇਨ, 28 ਦਸੰਬਰ (ਗੁਰਵਿੰਦਰ ਰੰਧਾਵਾ): ਭਾਰਤ ਵਿਚ ਕਿਸਾਨਾਂ ਦੇ ਲਗਾਤਾਰ ਚੱਲ ਰਹੇ ਸੰਘਰਸ਼ ਦੀ ਹਿਮਾਇਤ ਵਿਚ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਦੇ ਧੁਰ ਅੰਦਰ ਸਿਟੀ ਹਾਲ ਸਾਹਮਣੇ ਸਮੂਹ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਗਈ। ਇਸ ਦੋ ਘੰਟੇ ਦੇ ਸ਼ਾਂਤਮਈ ਰੋਸ ਵਿੱਚ ਬੁਲਾਰਿਆਂ ਅਤੇ ਸਥਾਨਕ ਲੋਕਾਂ ਨੇ ਭਾਰੀ ਰੋਸ ਅਧੀਨ ਭਾਰਤ ਦੀ ਕੇਂਦਰ ਸਰਕਾਰ ਨੂੰ ਭੰਡਿਆ ਅਤੇ ਆਪਣੇ ਹੱਕਾਂ ਲਈ ਸੜਕਾਂ ‘ਤੇ ਰੁਲਦੇ ਕਿਸਾਨ ਤੇ ਕਿਰਤੀ ਵਰਗ ਲਈ ਚਿੰਤਾ ਪ੍ਰਗਟਾਈ ਕੀਤਾ।

ਸਥਾਨਕ ਆਵਾਮ ਨੇ ਵੱਖ ਵੱਖ ਬੈਨਰਾਂ ਅਤੇ ਪੋਸਟਰਾਂ ਰਾਹੀਂ ਮੋਦੀ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਤਸ਼ੱਦਦ ਅਤੇ ਸੂਬਿਆਂ ਪ੍ਰਤੀ ਸੰਘੀ ਸਰਕਾਰ ਦੇ ਮਾੜੇ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਵਿਦੇਸ਼ੀ ਭਾਈਚਾਰੇ ਵੱਲੋਂ ਕਿਸਾਨਾਂ ਦੀ ਇਸ ਜੱਦੋ-ਜਹਿਦ ਵਿਚ ਖੁੱਲ੍ਹਾ ਸਹਿਯੋਗ ਦੇਣ ਦੀ ਆਪਣੀ ਵਚਨਬੱਧਤਾ ਦੁਹਰਾਈ। ਬੁਲਾਰਿਆਂ ਦੇ ਕਹਿਣ ਅਨੁਸਾਰ ਹੁਕਮਰਾਨਾਂ ਦੀਆਂ ਲੋਕ ਮਾਰੂ ਨੀਤੀਆਂ ਦਾ ਗਿੱਲਾ ਪੀਹਣ ਸਰਕਾਰੀ ਨਾਲਾਇਕੀ ਹੈ ਨਾ ਕਿ ਕਿਸੇ ਬਾਹਰੀ ਤਾਕਤਾਂ ਦੀ ਸ਼ਰਾਰਤ ਅਤੇ ਬਜ਼ੁਰਗ ਕਿਸਾਨਾਂ ਦੀਆਂ ਤਸਵੀਰਾਂ ਹਿਰਦੇ ਵਲੂੰਦਰਣ ਵਾਲੀਆਂ ਹਨ।

ਉਹਨਾਂ ਅਨੁਸਾਰ ਸਮੇ ਦੀਆਂ ਸਰਕਾਰਾਂ ਧੱਕੇਸ਼ਾਹੀ ਕਰਦੀਆਂ ਆਈਆਂ ਹਨ ਅਤੇ ਹਰ ਵਾਰ ਪੰਜਾਬ ਨੇ ਮੂੰਹ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਹਮੇਸ਼ਾ ਕ੍ਰਾਂਤੀਆਂ ਦਾ ਮੋਹਰੀ ਸੂਬਾ ਰਿਹਾ ਹੈ ਅਤੇ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਰੋਸ ਦੇ ਸੰਵਿਧਾਨਿਕ ਹੱਕ ਨੂੰ ਖੋਹ ਨਹੀਂ ਸਕਦੀ ਹੈ। ਰੋਸ ਮੁਜਹਰੇ ‘ਚ ਆਸ ਪ੍ਰਗਟਾਈ ਗਈ ਕਿ ਕੇਂਦਰ ਕਿਸਾਨਾਂ ਨਾਲ ਗੱਲ-ਬਾਤ ਕਰਕੇ ਇਸ ਮਸਲੇ ਦਾ ਜਲਦੀ ਹੱਲ ਕੱਢੇਗੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: