ਬੰਦੀ ਛੋੜ ਦਿਵਸ ਮੌਕੇ ਮਾਤਾ ਗੁਜ਼ਰੀ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਧਾਰਮਿਕ ਮੁਕਾਬਲੇ

ss1

ਬੰਦੀ ਛੋੜ ਦਿਵਸ ਮੌਕੇ ਮਾਤਾ ਗੁਜ਼ਰੀ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਧਾਰਮਿਕ ਮੁਕਾਬਲੇ
ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਵਲੋਂ ਅੱਵਲ ਰਹੇ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

mukableਸ਼੍ਰੀ ਅਨੰਦਪੁਰ ਸਾਹਿਬ, 2 ਨਵੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਮਾਤਾ ਗੁਜ਼ਰੀ ਵੈਲਫੇਅਰ ਸੁਸਾਇਟੀ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਬੰਦੀ ਛੋੜ ਦਿਵਸ ਮੌਕੇ ਬੱਚਿਆਂ ਦਾ ਧਾਰਮਿਕ ਸਿੱਖਿਆ ਤੇ ਪ੍ਰਿਖਿਆ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਤੇ ਸਵੇਰੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਨਦੀਪ ਕੌਰ ਨੇ ਪਹਿਲਾ ਸਥਾਨ, ਸੰਦੀਪ ਕੌਰ ਨੇ ਦੂਜਾ, ਕਰਨਪ੍ਰੀਤ ਕੌਰ ਨੇ ਤੀਜਾ ਅਤੇ ਪਰਮਿੰਦਰ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਅੱਵਲ ਰਹੇ ਬੱਚਿਆਂ ਨੂੰ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਹੈੱਡ ਗ੍ਰਂੰਥੀ ਭਾਈ ਫੂਲਾ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ਹਰ ਐਤਵਾਰ ਬੱਚਿਆਂ ਲਈ ਗੁਰਦੁਆਰਾ ਸਾਹਿਬ ਮਟੌਰ ਵਿਖੇ ਧਾਰਮਿਕ ਸਿੱਖਿਆ ਅਤੇ ਪ੍ਰਿਖਿਆ ਪ੍ਰੋਗਰਾਮ ਆਯੋਜਿਤ ਕੀਤਾ ਜਾਂਦਾ ਹੈ ਜਿਸ ਵਿਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਅੱਵਲ ਆਉਣ ਵਾਲੇ ਬੱਚਿਆਂ ਦਾ ਮਾਣ ਸਨਮਾਨ ਵੀ ਕੀਤਾ ਜਾਂਦਾ ਹੈ। ਇਸ ਮੌਕੇ ਕਥਾ ਵਾਚਕ ਭਾਈ ਚਰਨਜੀਤ ਸਿੰਘ, ਡਾ:ਰਾਮ ਆਸਰਾ ਸਿੰਘ, ਕੈਪ:ਤਰਸੇਮ ਸਿੰਘ, ਗੁਰਦੇਵ ਸਿੰਘ, ਨਿਰਮਲ ਸਿੰਘ, ਗੁਰਬਚਨ ਸਿੰਘ, ਪਿਆਰਾ ਸਿੰਘ, ਗੁਰਬਖਸ਼ ਸਿੰਘ, ਜਰਨੈਲ ਸਿੰਘ, ਮੰਗਲ ਸਿੰਘ, ਸੁਰਿੰਦਰ ਸਿੰਘ, ਬਾਬਾ ਹਰੀ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *