Sat. May 25th, 2019

ਬੱਲਮਗੜ੍ਹ ਮੰਦਵਾੜਾ ਨੇੜੇ ਵਾਪਰੇ ਸੜਕ ਹਾਦਸੇ ਚ ਤਿੰਨ ਘਰਾਂ ਦੇ ਚਿਰਾਗ ਬੁਝੇ

ਬੱਲਮਗੜ੍ਹ ਮੰਦਵਾੜਾ ਨੇੜੇ ਵਾਪਰੇ ਸੜਕ ਹਾਦਸੇ ਚ ਤਿੰਨ ਘਰਾਂ ਦੇ ਚਿਰਾਗ ਬੁਝੇ
ਹਾਦਸੇ ਚ 3 ਨੌਜਵਾਨਾਂ ਦੀ ਹੋਈ ਮੌਤ

ਮੀਆਂਪੁਰ/ਪੁਰਖਾਲੀ , 18 ਅਪ੍ਰੈਲ ( ਐਸ .ਪੀ ਸਿੰਘ) ਇੱਥੋਂ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ । ਜਿਸ ਨਾਲ ਤਿੰਨ ਘਰਾਂ ਦੇ ਚਿਰਾਗ ਬੁਝ ਗਏ ।ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ 2 ਨੌਜਵਾਨ ਜੋ ਕਿ ਚੰਡੀਗੜ੍ਹ ਤੋਂ ਮੋਟਰਸਾਈਕਲ ਰਾਹੀਂ ਵਾਪਿਸ ਆ ਰਹੇ ਸਨ ਉਨ੍ਹਾਂ ਦੇ ਮੋਟਰਸਾਈਕਲ ਦੀ ਬੱਲਮਗੜ੍ਹ ਮੰਦਵਾੜਾ ਨੇੜੇ ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ।

ਇਸ ਘਟਨਾ ਦੌਰਾਨ ਭੁਪਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਗੁੱਡੂ ਸਰਪੰਚ ਬੱਲਮਗੜ੍ਹ ਮੰਦਵਾੜਾ ਅਤੇ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਹਰਮਨਪ੍ਰੀਤ ਸਿੰਘ ਮੋਜਲੀਪੁਰ ਨੇੜੇ ਬੇਲਾ ਅਤੇ ਗੁਰਜੰਟ ਸਿੰਘ ਰੌਲਮਾਜਰਾ ਨੇੜੇ ਘਨੌਲੀ ਦੀ ਮੌਤ ਹੀ ਗਈ । ਇਸ ਸਬੰਧੀ ਥਾਣਾ ਸਿੰਘ ਭਗਵੰਤਪੁਰ ਏ.ਐਸ. ਆਈ. ਹਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਟਰੈਕਟਰ ਚਾਲਕ ਰਣਧੀਰ ਸਿੰਘ ਵਾਸੀ ਬੱਲਮਗੜ੍ਹ ਮੰਦਵਾੜਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ,

Leave a Reply

Your email address will not be published. Required fields are marked *

%d bloggers like this: