ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਦਾ 100 ਫੀਸਦੀ ਟੀਚਾ ਮੁਕਮੰਲ ਕੀਤਾ ਜਾਵੇ : ਮਾਂਗਟ

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਦਾ 100 ਫੀਸਦੀ ਟੀਚਾ ਮੁਕਮੰਲ ਕੀਤਾ ਜਾਵੇ : ਮਾਂਗਟ
ਬੁਢਾਪਾ ਪੈਨਸ਼ਨ ਅਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਈ ਵਿਧੀ ਨੂੰ ਹੋਰ ਸਰਲ ਬਣਾਇਆ
ਸਿਹਤ ਵਿਭਾਗ ਲੋਕਾਂ ਨੂੰ ਡੇਂਗੂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਨੂੰ ਯਕੀਨੀ ਬਣਾਵੇ
ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸ਼ਹਿਰਾਂ ਅਤੇ ਪਿੰਡਾਂ ਵਿਚ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ
ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਦੀ ਪ੍ਰਧਾਨਗੀ ਹੇਠ ਜਿਲਾ ਪੱਧਰੀ ਵੱਖ ਵੱਖ ਵਿਭਾਗਾਂ ਦੀਆਂ ਸਲਾਹਕਾਰ ਕਮੇਟੀਆਂ ਦੀ ਹੋਈ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ- (ਧਰਮਵੀਰ ਨਾਗਪਾਲ) ਜਿਲੇ ’ਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਵਪਾਰੀ ਵਰਗ ਦੇ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ ਤਾਂ ਜੋ ਸਮਾਰਟ ਕਾਰਡ ਧਾਰਕ 50 ਹਜਾਰ ਰੁਪਏ ਤੱਕ ਦਾ ਮੁਫਤ ਇਲਾਜ ਸਰਕਾਰੀ ਅਤੇ ਨਿਰਧਾਰਤ ਕੀਤੇ ਗੈਰ ਸਰਕਾਰੀ ਹਸਪਤਾਲਾਂ ਵਿਚ ਕਰਵਾ ਸਕਣ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਹ ਹਦਾਇਤਾਂ ਜਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਰ ਤੇ ਆਬਕਾਰੀ ਵਿਭਾਗ ਦੀ ਜਿਲਾ ਪੱਧਰੀ ਸਲਾਹਕਾਰ ਕਮੇਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ।
ਇਸ ਮੌਕੇ ਸਲਾਹਕਾਰ ਕਮੇਟੀ ਦੇ ਗੈਰ ਸਰਕਾਰੀ ਮੈਂਬਰ ਸ੍ਰੀ ਰਵਿੰਦਰ ਵੈਸ਼ਨਵ ਨੇ ਦੱਸਿਆ ਕਿ ਨਿਰਧਾਰਤ ਕੀਤੇ ਗੈਰ ਸਰਕਾਰੀ ਹਸਪਤਾਲ ਮੁਫਤ ਇਲਾਜ ਕਰਨ ਲਈ ਟਾਲ-ਮਟੋਲਾ ਕਰਦੇ ਹਨ। ਜਿਸ ਕਾਰਣ ਕਈ ਵਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਨਿਰਧਾਰਤ ਕੀਤਾ ਹਸਪਤਾਲ ਅਜਿਹਾ ਕਰਦਾ ਹੈ ਤਾਂ ਉਨਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਨਾਂ ਵਿਰੁੱਧ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਉਦੀ ਜਾ ਸਕੇ। ਇਸ ਮੌਕੇ ਗੈਰ ਸਰਕਾਰੀ ਮੈਂਬਰ ਸ੍ਰੀ ਰਘਬੀਰ ਜੁਨੇਜਾ ਨੇ ਦੱਸਿਆ ਕਿ ਸੀ-ਫਾਰਮ ਆਨ ਲਾਇਨ ਭਰਨ ਵਿਚ ਸਰਵਰ ਬੰਦ ਹੋਣ ਕਾਰਣ ਦਿੱਕਤ ਆਉਂਦੀ ਹੈ। ਇਸ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਕੀਤਾ ਜਾਵੇ। ਉਨਾਂ ਸਮੂਹ ਗੈਰ ਸਰਕਾਰੀ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕਰਨ ਦੀ ਮੰਗ ਵੀ ਕੀਤੀ।
ਸਿੱਖਿਆ ਵਿਭਾਗ ਦੀ ਜਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਗੈਰ ਸਰਕਾਰੀ ਮੈਂਬਰ ਪਰਮਜੀਤ ਕੌਰ ਕਾਂਸਲ ਨੇ ਸਕੂਲਾਂ ’ਚ ਪੀਣ ਵਾਲੇ ਪਾਣੀ ਦੇ ਸੁੱਚਜੇ ਪ੍ਰਬੰਧ ਅਤੇ ਬਿਜਲੀ ਦੇ ਬਿੱਲ ਨਾ ਭਰਨ ਕਾਰਨ ਕੁਨੈਕਸ਼ਨ ਕੱਟਣ ਦੀ ਗੱਲ ਧਿਆਨ ਵਿਚ ਲਿਆਂਦੀ ਉੱਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਸਕੂਲਾਂ ਦੇ ਬਿਜਲੀ ਦੇ ਬਿਲਾਂ ਲਈ 30ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਜੋ ਕਿ ਸਬੰਧਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਭੇਜ ਦਿੱਤੀ ਗਈ ਹੈ। ਇਸ ਮੌਕੇ ਗੈਰ ਸਰਕਾਰੀ ਮੈਂਬਰ ਅਜੀਤ ਸਿੰਘ ਬਲੌਂਗੀ ਨੇ ਕਿਹਾ ਕਿ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਨੂੰ ਆਪਣੇ ਆਪਣੇ ਇਲਾਕੇ ਦੇ ਸਰਕਾਰੀ ਸਕੂਲਾਂ ਦੇ ਸੁੱਚਜੇ ਪ੍ਰਬੰਧਾਂ ਲਈ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਜਿਲਾ ਪੱਧਰੀ ਸਿਹਤ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਗਰਮੀ ਦੇ ਮੌਸਮ ਅਤੇ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਡੇਂਗੂ ਅਤੇ ਮਲੇਰੀਏ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਨੀਲਮ ਭਾਰਦਵਾਜ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਵਿੰਢੀ ਹੈ ਅਤੇ ਹਰ ਸੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇਗਾ। ਜਿਸ ਤਹਿਤ ਲੋਕਾਂ ਨੂੰ ਆਪਣੇ ਕੁਲਰਾਂ, ਗਮਲਿਆਂ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਲਈ ਪੇ੍ਰਰਿਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਖਰੜ ਅਤੇ ਮੁਹਾਲੀ ਦੇ ਸਿਵਲ ਹਸਪਤਾਲ ਵਿਚ ਡੇਂਗੂ ਦਾ ਟੈਸਟ ਮੁਫਤ ਕੀਤਾ ਜਾਂਦਾ ਹੈ।
ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀ ਜਿਲਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਬੁਢਾਪਾ ਪੈਨਸ਼ਨ ਅਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਈ ਹੋਰ ਸਰਲ ਬਣਾਇਆ ਗਿਆ ਹੈ। ਪਹਿਲਾਂ ਇਨਾਂ ਆਰਜ਼ੀ ਫਾਰਮਾਂ ਤੇ ਐਮ.ਐਲ.ਏ ਜਾਂ ਸਰਪੰਚ ਅਤੇ ਦੋ ਪੰਚਾਇਤ ਮੈਂਬਰ ਜਾਂ ਤਿੰਨ ਪੰਚਾਇਤ ਮੈਂਬਰ ਜਾਂ ਦੋ ਪੰਚਾਇਤ ਮੈਂਬਰ ਅਤੇ ਇਕ ਨੰਬਰਦਾਰ ਤਿੰਨ ਵਿਅਕਤੀਆਂ ਵੱਲੋਂ ਤਸਦੀਕ ਵਾਲੇ ਫਾਰਮ ਲਏ ਜਾਂਦੇ ਸਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਸ ਵਿਚ ਸੋਧ ਕਰਦਿਆਂ ਹੁਣ ਕੇਵਲ ਦੋ ਵਿਆਕਤੀਆਂ ਵੱਲੋਂ ਤਸਦੀਕ ਕੀਤੇ ਫਾਰਮ ਲਏ ਜਾ ਸਕਣਗੇ ਜਿਸ ਵਿਚ ਸਰਪੰਚ ਅਤੇ ਇਕ ਮੈਂਬਰ ਪੰਚਾਇਤ ਜਾਂ ਇਕ ਨੰਬਰਦਾਰ ਅਤੇ ਇਕ ਮੈਂਬਰ ਪੰਚਾਇਤ ਜਾਂ ਦੋ ਮੈਂਬਰ ਪੰਚਾਇਤ ਜਾਂ ਚੇਅਰਪਰਸਨ/ ਮੈਂਬਰ ਬਲਾਕ ਸੰਮਤੀ ਅਤੇ ਇਕ ਮੈਂਬਰ ਪੰਚਾਇਤ ਜਾਂ ਚੇਅਰਪਰਸਨ/ਮੈਂਬਰ ਜਿਲਾ ਪ੍ਰੀਸ਼ਦ ਅਤੇ ਇਕ ਮੈਂਬਰ ਪੰਚਾਇਤ ਫਾਰਮ ਤਸਦੀਕ ਕਰ ਸਕਣਗੇ। ਸ਼ਹਿਰੀ ਖੇਤਰਾਂ ਵਿਚ ਮਿਊਸਪਲ ਕੌਸਲਰ ਅਰਜ਼ੀ ਤਸਦੀਕ ਸ਼ਿਫਾਰਸ਼ ਕਰਨ ਲਈ ਅਧਿਕਾਰਤ ਕੀਤੇ ਗਏ ਹਨ। ਅਰਜ਼ੀ ਫਾਰਮ ਐਸ.ਡੀ.ਐਮ ਜਾਂ ਸੀ.ਡੀ.ਪੀ.ਓ ਦਫਤਰ ਵਿਖੇ ਦਿੱਤੇ ਜਾ ਸਕਦੇ ਹਨ।
ਇਸ ਤੋਂ ਉਪਰੰਤ ਉਨਾਂ ਖੁਰਾਕ ਅਤੇ ਸਿਵਲ ਸਪਲਾਈਜ਼, ਬਿਜਲੀ ਵਿਭਾਗ, ਅਰਬਨ ਇੰਨਫਰਾਸਟਰਕਚਰ ਅਤੇ ਮਿਊਸੀਪਲ ਅਮੈਨੀਟੀਜ਼ ਦੀ ਜਿਲਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਅਵਨੀਤ ਕੌਰ, ਜਿਲਾ ਸਿੱਖਿਆ ਅਫਸਰ ਸ. ਮੇਵਾ ਸਿੰਘ ਸਿੱਧ, ਜਿਲਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅੰਮ੍ਰਿਤ ਬਾਲਾ ਸਮੇਤ ਹੋਰਨਾ ਵਿਭਾਗਾਂ ਦੇ ਅਧਿਕਾਰੀ ਅਤੇ ਸਲਾਹਕਾਰ ਕਮੇਟੀਆਂ ਦੇ ਗੈਰ ਸਰਕਾਰੀ ਮੈਂਬਰ ਵੀ ਮੌਜੂਦ ਸਨ।

Share Button

Leave a Reply

Your email address will not be published. Required fields are marked *

%d bloggers like this: