ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਪਹਿਲਾਂ ਸੂਬਾ ਬਣਿਆ:ਹਰਸਿਮਰਤ ਕੌਰ ਬਾਦਲ

ss1

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਪਹਿਲਾਂ ਸੂਬਾ ਬਣਿਆ:ਹਰਸਿਮਰਤ ਕੌਰ ਬਾਦਲ
ਆਉਂਦੇ ਡੇਢ ਸਾਲ ‘ਚ ਰਾਜ ਦੇ ਸਾਰੇ ਮੁੱਖ ਸ਼ਹਿਰਾਂ ਨੂੰ 4 ਤੋਂ 6 ਮਾਰਗੀ ਸੜਕਾਂ ਨਾਲ ਜੋੜ ਦਿੱਤਾ ਜਾਵੇਗਾ
10 ਲੱਖ ਰੁਪਏ ਦੀ ਲਾਗਤ ਨਾਲ ਖੜਵੰਜਿਆਂ ਵਾਲੀ ਨਵੀਂ ਬਣੀ ਸੜਕ ਦਾ ਕੀਤਾ ਉਦਘਾਟਨ

ਬਰਨਾਲਾ, 24 ਦਸੰਬਰ (ਗੁਰਭਿੰਦਰ ਗੁਰੀ): ਪੰਜਾਬ ਸਰਕਾਰ ਵਲੋਂ ਰਾਜ ਦੇ ਸਾਰੇ ਵਰਗਾਂ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਨੀਲੇ ਕਾਰਡ ਹੋਲਡਰ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ। ਜਿਸ ਅਧੀਨ ਇੰਨ੍ਹਾਂ ਪਰਿਵਾਰਾਂ ਦੇ 5 ਮੈਂਬਰ 50,000 ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਇਸ ਤਰ੍ਹਾਂ ਕਿਸਾਨਾਂ, ਵਪਾਰੀਆਂ ਅਤੇ ਮਜ਼ਦੂਰਾਂ ਲਈ ਇਹ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਪਹਿਲਾਂ ਸੂਬਾ ਬਣ ਗਿਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬੀਤੀ ਸ਼ਾਮ ਇੱਥੋਂ 30 ਕਿਲੋਮੀਟਰ ਦੂਰ ਪਿੰਡ ਪੰਧੇਰ ਤੋਂ ਪਿੰਡ ਖੀਵਾ ਤੱਕ 10 ਲੱਖ ਰੁਪਏ ਦੀ ਲਾਗਤ ਨਾਲ ਖੜਵੰਜਿਆਂ ਵਾਲੀ ਨਵੀਂ ਬਣੀ ਸੜਕ ਦਾ ਉਦਘਾਟਨ ਕਰਨ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਨਾਲ 45 ਲੱਖ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪੇਂਡੂ ਅਤੇ ਸ਼ਹਿਰੀ ਵਿਕਾਸ ਮਿਸ਼ਨ ਅਧੀਨ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਜਿੰਨ੍ਹਾਂ ਵਿਚੋਂ 80 ਫੀਸਦੀ ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਂਦੇ ਡੇਢ ਸਾਲ ਵਿੱਚ ਰਾਜ ਦੇ ਸਾਰੇ ਮੁੱਖ ਸ਼ਹਿਰਾਂ ਨੂੰ 4 ਤੋਂ 6 ਮਾਰਗੀ ਸੜਕਾਂ ਸੜਕਾਂ ਨਾਲ ਜੋੜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਵਿੱਚ ਅਜਿਹੀਆਂ ਸੜਕਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਲਈ ਸ਼ਗਨ ਸਕੀਮ, ਵਿਦਿਆਰਥੀਆਂ ਲਈ ਵਜ਼ੀਫਾ ਸਕੀਮ ਸ਼ੁਰੂ ਕੀਤੀਆਂ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਲਈ 200 ਯੂਨਿਟ ਬਿਜਲੀ ਦੇ ਵੀ ਮਾਫ਼ ਕੀਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਰਾਏ, ਐੱਸ.ਐੱਸ.ਪੀ. ਜੀ.ਐਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰਵੀਨ ਕੁਮਾਰ, ਐਸ.ਡੀ.ਐਮ. ਮੈਡਮ ਅਮ੍ਰਿਤ ਸਿੰਘ, ਸਰਪੰਚ ਦਲਜਿੰਦਰ ਸਿੰਘ ਪੱਪੂ, ਬੀਡੀਪੀਓ ਨਰਪਿੰਦਰ ਸਿੰਘ ਮੌਜੂਦ ਸਨ।

Share Button

Leave a Reply

Your email address will not be published. Required fields are marked *