ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ss1

ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਘੱਲੂਘਾਰਾ ਦਿਵਸ ਤੋਂ ਪਹਿਲਾਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ

13342099_1114336388636708_566376091_n

ਬਠਿੰਡਾ, 4 ਜੂਨ (ਪ੍ਰਿੰਸ): ਜਿਵੇਂ-ਜਿਵੇਂ ਘੱਲੂਘਾਰਾ ਦਿਵਸ ਦਾ ਦਿਨ ਨੇੜੇ ਆ ਰਿਹਾ ਹੈ, ਗ੍ਰਿਫ਼ਤਾਰੀਆਂ ਦਾ ਦੌਰ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਪਿਛਲੇ ਦਿਨੀਂ ਸਰਬੱਤ ਖਾਲਸਾ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਇਸ ਦੇ ਚੱਲਦਿਆਂ 6 ਜੂਨ ਨੂੰ ਘੱਲੂਘਾਰਾ ਦਿਵਸ ਨੂੰ ਮੁੱਖ ਰੱਖਦਿਆਂ ਅੱਜ ਯੂਨਾਈਟੀਡ ਅਕਾਲੀ ਦੇ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਪੁਲਿਸ ਨੇ ਤੜਕਸਾਰ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 4 ਜੂਨ 2016 ਨੂੰ 3.20 ਵਜੇ ਐਸ ਐਚ ਉ ਥਰਮਲ ਬਠਿੰਡਾ ਪੁਲਿਸ ਨੇ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਗ੍ਰਿਫਤਾਰ ਕਰਕੇ ਨਾਲ਼ ਲੈ ਗਏ।

 

Share Button

Leave a Reply

Your email address will not be published. Required fields are marked *