ਭਾਈ ਤਾਰਾ, ਭਾਈ ਰਾਜੋਆਣਾ ਸਮੇਤ ਸਿੰਘ ਕੌਮ ਦੇ ਹੀਰੇ: ਪ੍ਰਧਾਨ ਸ਼੍ਰੋਮਣੀ ਕਮੇਟੀ

ss1

ਭਾਈ ਤਾਰਾ, ਭਾਈ ਰਾਜੋਆਣਾ ਸਮੇਤ ਸਿੰਘ ਕੌਮ ਦੇ ਹੀਰੇ: ਪ੍ਰਧਾਨ ਸ਼੍ਰੋਮਣੀ ਕਮੇਟੀ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਦਵਿੰਦਰਪਾਲ ਸਿੰਘ/ ਅੰਕੁਸ਼): ਸਥਾਨਕ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੱਤਰਕਾਰ ਸੰਮੇਲਨ ਦੋਰਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਸਿੱਖਾਂ ਨੇ ਭਾਰਤ ਦੀ ਅਜ਼ਾਦੀ ਲਈ ਅਥਾਹ ਕੁਰਬਾਨੀਆਂ ਕੀਤੀਆਂ, ਪਰ ਹੁਣ ਭਾਰਤ ਸਰਕਾਰ ਸਿੱਖਾਂ ਨਾਲ ਬੇਇਨਸਾਫੀ ਕਰਦੀ ਜਾ ਰਹੀ ਹੈ। ਉਨਾਂ ਉਦਾਹਰਣ ਦਿੰਦਿਆਂ ਕਿਹਾ ਕਿ 1984 ਵਿਚ ਸਿੱਖਾਂ ਨੂੰ ਇਸੇ ਅਜ਼ਾਦ ਭਾਰਤ ਵਿਚ ਚੁਣ ਚੁਣ ਕੇ ਮਾਰਿਆ ਗਿਆ, ਅੱਗਾਂ ਲਾ ਕੇ ਸਾੜਿਆ ਗਿਆ, ਧੀਆਂ ਭੈਣਾਂ ਦੀ ਬੇਇਜ਼ਤੀ ਕੀਤੀ ਗਈ ਪਰ 34 ਸਾਲ ਬੀਤ ਜਾਣ ਦੇ ਬਾਵਜੂਦ ਸਿੱਖਾਂ ਨੂੰ ਇਨਸਾਫ ਨਾ ਮਿਲਿਆ। ਸਗੋਂ ਅੱਜ ਵੀ ਜਗਦੀਸ਼ ਟਾਇਟਲਰ ਤੇ ਸੱਜਣ ਕੁਮਾਰ ਵਰਗੇ ਦਨਦਨਾਉਂਦੇ ਫਿਰ ਰਹੇ ਹਨ। ਉਨਾਂ ਕਿਹਾ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੰਘਾਂ ਨੂੰ ਜੇਲਾਂ ਵਿਚ ਡੱਕਿਆ ਹੋਇਆ ਹੈ। ਭਾਈ ਲੋਂਗੋਵਾਲ ਨੇ ਕਿਹਾ ਕਿ ਭਾਈ ਤਾਰਾ, ਭਾਈ ਰਾਜੋਆਣਾ ਸਮੇਤ ਸਮੂੰਹ ਸਿੰਘ ਸਿੱਖ ਕੌਮ ਦੇ ਹੀਰੇ ਹਨ ਤੇ ਕੌਮ ਨੂੰ ਇਨਾਂ ਤੇ ਮਾਣ ਹੈ। ਇਸ ਮੋਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਿੰz:ਸੁਰਿੰਦਰ ਸਿੰਘ, ਮੈਨੇਜਰ ਰਣਜੀਤ ਸਿੰਘ, ਵਿਦਿਆ ਡਾਇਰੈਕਟਰ ਜਤਿੰਦਰ ਸਿੰਘ ਸਿੱਧੂ, ਪ੍ਰਿzੰ:ਜਸਵੀਰ ਸਿੰਘ, ਮਨਿੰਦਰਪਾਲ ਸਿੰਘ ਮਨੀ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *