ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਅਕਾਲ ਚਲਾਣੇ ਨਾਲ਼ ਸਿੱਖ ਜਗਤ ਨੂੰ ਭਾਰੀ ਘਾਟਾ ਪਿਆ ਹੈ: ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ

ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਅਕਾਲ ਚਲਾਣੇ ਨਾਲ਼ ਸਿੱਖ ਜਗਤ ਨੂੰ ਭਾਰੀ ਘਾਟਾ ਪਿਆ ਹੈ: ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ

ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ ਦੁਆਰਾ ਗਹਿਰੇ ਦੁੱਖ ਦਾ ਪ੍ਰਗਟਾਵਾ

ਰੋਮ (ਇਟਲੀ), 4 ਅਪ੍ਰੈਲ (ਟੇਕ ਚੰਦ ਜਗਤਪੁਰ): ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜੋ ਕਿ ਕੋਰੋਨਾ ਵਾਇਰਸ ਦੀ ਲਪੇਟ ਚ ਆ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ, ਉਨਾਂ ਦੇ ਬੇਵਖਤ ਤੁਰ ਜਾਣ ਤੇ ਸਮੁੱਚੇ ਸਿੱਖ ਪੰਥ ਅੰਦਰ ਸੋਗ ਦੀ ਲਹਿਰ ਹੈ।

ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਜੀ ਖਾਲਸਾ ਸਿੱਖ ਪੰਥ ਦੇ ਇਕ ਸੁਚੱਜੇ ਕੀਰਤਨੀਏ ਅਤੇ ਬਹੁਤ ਹੀ ਸੂਝਵਾਨ ਕਥਾ ਵਾਚਕ ਸਨ। ਉਨਾਂ ਦੇ ਬੇਵਖਤ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਤੇ ਸਮੁੱਚੀ ਸਿੱਖ ਕੌਮ ਨੂੰ ਇਕ ਭਾਰੀ ਘਾਟਾ ਪਿਆ ਹੈ। ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ ਦੇ ਭਾਈ ਹਰਵੰਤ ਸਿੰਘ ਦਾਦੂਵਾਲ, ਭਾਈ ਸਤਵਿੰਦਰ ਸਿੰਘ ਸੱਤੀ ਬਾਜਵਾ, ਭਾਈ ਕੁਲਵਿੰਦਰ ਸਿੰਘ ਕਾਸਤਲਗੌਮਬੈਰਤੋ, ਭਾਈ ਇਕਬਾਲ ਸਿੰਘ ਸੋਢੀ ਆਦਿ ਨੇ ਭਾਈ ਨਿਰਮਲ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਨਾਲ਼ ਵੀ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ ਅਤੇ ਕਿਹਾ ਕਿ ਵਾਹਿਗੂਰੂ ਉਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਭਾਈ ਨਿਰਮਲ ਸਿੰਘ ਜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

Leave a Reply

Your email address will not be published. Required fields are marked *

%d bloggers like this: