Sun. Aug 18th, 2019

ਭਾਈ ਮਨੀ ਸਿੰਘ ਪੌਲੀਟੈਕਨਿਕ ਕਾਲਜ ਦਿਆਲਪੁਰਾ ਭਾਈਕਾ ਵਿੱਚ ਤੀਆਂ ਦਾ ਤਿਉਹਾਰ ਮਨਾਇਆ

ਭਾਈ ਮਨੀ ਸਿੰਘ ਪੌਲੀਟੈਕਨਿਕ ਕਾਲਜ ਦਿਆਲਪੁਰਾ ਭਾਈਕਾ ਵਿੱਚ ਤੀਆਂ ਦਾ ਤਿਉਹਾਰ ਮਨਾਇਆ

10-5

ਭਾਈਰੂਪਾ 10 ਅਗਸਤ (ਅਵਤਾਰ ਸਿੰਘ ਧਾਲੀਵਾਲ):ਭਾਈ ਮਨੀ ਸਿੰਘ ਪੌਲੀਟੈਕਨਿਕ ਕਾਲਜ ਦਿਆਲਪੁਰਾ ਭਾਈਕਾ ਵਿੱਚ ਤੀਆਂ ਦਾ ਤਿਉਹਾਰ ਬੜੀ ਧੂੁਮ-ਧਾਮ ਨਾਲ ਮਨਾਇਆ ਗਿਆ।ਇਸ ਸਮਾਗਮ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦਿਹਾਤੀ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨ ਡਾ. ਪ੍ਰਨੀਤ ਕੌਰ ਦਿਉਲ ਨੇ ਰੀਬਨ ਕੱਟ ਕਿ ਕੀਤਾ।ਇਸ ਤੀਆਂ ਦੇ ਤਿਉਹਾਰ ਮੌਕੇ ਕਾਲਜ ਦੇ ਗਰਾਉਂਡ ਵਿੱਚ ਇਕੱਠੀਆਂ ਹੋਈਆਂ ਵਿਦਿਆਰਥਣਾਂ ਨੇ ਗਿੱਧਾ, ਭੰਗੜਾ ਅਤੇ ਬੋਲੀਆਂ ਪਾ ਕੇ ਖੂਬ ਮਨੋਰੰਜਨ ਕੀਤਾ।ਇਸ ਮੌਕੇ ਗਿੱਧਾ, ਰੰਗੋਲੀ ਅਤੇ ਮਹਿੰਦੀ ਦੇ ਮੁਕਾਬਲੇ ਵੀ ਕਰਵਾਏ ਗਏ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਅਤੇ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਆਏ ਹੋਏ ਮਹਿਮਾਨਾਂ ਵੱਲੋਂ ਇਨਾਮ ਅਤੇ ਸਰਟੀਫਿਕੇਟ ਦੇ ਕਿ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਇੰਜ: ਰਵਿੰਦਰ ਸਿੰਘ ਸਿੱਧੂ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੀਆਂ ਸਾਡੇ ਅਮੀਰ ਵਿਰਸੇ ਦੀ ਪਹਿਚਾਣ ਹਨ ਅਤੇ ਅਲੋਪ ਹੁੰਦੇ ਜਾ ਰਹੇ ਇਸ ਪੰਜਾਬੀ ਵਿਰਸੇ ਨੂੰ ਸਾਂਭ ਕਿ ਰੱਖਣਾ ਸਮੇਂ ਦੀ ਮੁੱਖ ਲੋੜ ਹੈ ਉਨ੍ਹਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਕਾਲਜ ਮੈਨੇਜਮੈਂਟ ਸੈਕਟਰੀ ਸੁਲੱਖਣ ਸਿੰਘ ਬਰਾੜ, ਵੀਰਪਾਲ ਕੌਰ, ਰਮਨਦੀਪ ਕੌਰ, ਨਵਦੀਪ ਕੌਰ, ਸਿਮਰਜੀਤ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਰਿੱਕੀ ਕੌਰ, ਮਨਵੀਰ ਕੌਰ, ਜਸਵਿੰਦਰ ਕੌਰ, ਸੁਖਦੀਪ ਕੌਰ, ਸੁਖਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਰਕੇਸ਼ ਕੁਮਾਰ, ਸਾਹਿਬਦੀਪ ਸਿੰਘ, ਜਸਪ੍ਰੀਤ ਸਿੰਘ, ਰੋਹਿਤ ਗਰਗ, ਵਰਿੰਦਰ ਸਿੰਘ, ਕੁਲਵਿੰਦਰ ਸਿੰਘ, ਨਵਦੀਪ ਕੁਮਾਰ, ਵਿਕਰਮਜੀਤ ਸਿੰਘ, ਰਣਜੀਤ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: