ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. Jul 5th, 2020

ਭਾਈ ਵਰਿਆਮ ਸਿੰਘ ਜਿਹੇ ਪੰਥਕ ਯੋਧਿਆਂ ਦਾ ਕੌਮ ਅੰਦਰ ਸਤਿਕਾਰ ਕਾਇਮ ਰਹਿਣਾ ਚਾਹੀਦਾ ਹੈ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਭਾਈ ਵਰਿਆਮ ਸਿੰਘ ਜਿਹੇ ਪੰਥਕ ਯੋਧਿਆਂ ਦਾ ਕੌਮ ਅੰਦਰ ਸਤਿਕਾਰ ਕਾਇਮ ਰਹਿਣਾ ਚਾਹੀਦਾ ਹੈ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਥਕ ਸੰਘਰਸ਼ ਵਿੱਚ ਕੁਰਬਾਨੀ ਕਰਨ ਵਾਲੇ ਪਰਿਵਾਰਾਂ ਦਾ ਸ੍ਰੋਮਣੀ ਕਮੇਟੀ ਨੇ ਹਮੇਸ਼ਾ ਹੀ ਸਤਿਕਾਰ ਕੀਤਾ: ਭਾਈ ਗੋਬਿੰਦ ਸਿੰਘ ਲੌਂਗੋਵਾਲ
ਖਾਲਸਾ ਪੰਥ ਦੀ ਅੱਡਰੀ ਅਜਾਦ ਅਤੇ ਨਿਆਰੀ ਹਸਤੀ ਲਈ ਸੰਘਰਸ਼ ਜਾਰੀ ਰਹਿਣਾ ਚਾਹੀਦਾ ਹੈ: ਜਥੇਦਾਰ ਪੰਜੋਲੀ
ਭਾਈ ਵਰਿਆਮ ਸਿੰਘ ਭੋਗ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ: ਜਥੇਦਾਰ ਪੰਜੋਲੀ

ਉੱਤਰ ਪ੍ਰਦੇਸ਼ (ਪ.ਪ.): ਸਿੱਖ ਸੰਘਰਸ਼ ਵਿੱਚ 26 ਸਾਲ ਕੈਦ ਕੱਟਣ ਵਾਲੇ ਭਾਈ ਵਰਿਆਮ ਸਿੰਘ ਪਿਛਲੇ ਦਿਨੀ ਉੱਤਰ ਪ੍ਰਦੇਸ਼ ਵਿੱਚ ਆਪਣੇ ਜੱਦੀ ਪਿੰਡ ਬਰੀਬਾਰਾ ਜਿਲਾ ਸ਼ਾਹਜਹਾਨਪੁਰ ਵਿੱਚ ਅਕਾਲ ਚਲਾਣਾ ਕਰ ਗਏ ਸਨ। ਜਿਕਰਯੋਗ ਹੈ ਕਿ ਭਾਈ ਵਰਿਆਮ ਸਿੰਘ 17 ਅਪ੍ਰੈਲ 1990 ਤੋਂ ਟਾਡਾ ਕਾਨੂੰਨ ਅਧੀਨ ਉੱਤਰ ਪ੍ਰਦੇਸ਼ ਦੀ ਬਾਂਸ ਬਰੇਲੀ ਜੇਲ੍ਹ ਵਿਚ ਕੈਦ ਸਨ।ਯੂ.ਪੀ ਦੇ ਜ਼ਿਲ੍ਹਾ ਸਾਹਜ਼ਹਾਨਪੁਰ ਅਧੀਨ ਪੈਂਦੇ ਪਿੰਡ ਬਰੀਬਾਰਾ ਦੇ ਵਾਸੀ ਭਾਈ ਵਰਿਆਮ ਸਿੰਘ ਨੂੰ 1990 ਵਿਚ ਮੁਕੱਦਮਾ ਨੰਬਰ80 ਟਾਡਾ ਕਾਨੂੰਨ ਦੀ ਧਾਰਾ 3,4 ਅਤੇ 120ਬੀ ਆਈ ਪੀ ਸੀ ਅਧੀਨ ਪੀਲੀਭੀਤ ਦੀ ਟਾਡਾ ਅਦਾਲਤ ਵਲੋਂ 10 ਜਨਵਰੀ 1995 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। 25 ਸਾਲ ਜੇਲ੍ਹ ਵਿਚ ਰਹਿਣ ਬਾਅਦ ਮਗਰੋਂ ਉਨ੍ਹਾਂ ਨੂੰ 17 ਦਸੰਬਰ 2015 ਨੂੰ ਪਹਿਲੀ ਵਾਰ ਪੈਰੋਲ ਦਿੱਤੀ ਗਈ ਸੀ ਅਤੇ 26 ਸਾਲ ਜੇਲ੍ਹ ਕੱਟਣ ਮਗਰੋਂ ਉਹ 2016 ਵਿਚ ਰਿਹਾਅ ਹੋਏ ਸਨ। ਭਾਈ ਵਰਿਆਮ ਸਿੰਘ ਦਾ ਕੇਸ ਵੀ ਉਨ੍ਹਾਂ ਅਨੇਕਾਂ ਬੰਦੀ ਸਿੰਘਾਂ ਵਾਂਗ ਹੀ ਐ ਜੋ ਦੇਸ਼ ਦੀਆਂ ਵੱਖੋ ਵੱਖ ਜੇਲ੍ਹਾਂ ਵਿੱਚ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਨੂੰ ਇਸ ਲੰਬੀ ਜੇਲ ਦੌਰਾਨ ਪਹਿਲਾਂ ਕਦੇ ਵੀ ਪੈਰੋਲ ਨਹੀਂ ਮਿਲੀ ਤੇ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਪ੍ਰਚੱਲਤ ਉਮਰ ਕੈਦ ਤੋਂ ਕਈ ਵਰ੍ਹੇ ਵੱਧ ਕੈਦ ਕੱਟਣੀ ਪਈ। ਭਾਈ ਵਰਿਆਮ ਸਿੰਘ ਸਿਰੜੀ ਸਿੱਖ ਅਤੇ ਸੰਘਰਸ਼ੀ ਯੋਧੇ ਸਨ।

ਅੱਜ ਮਿਤੀ 2 ਜੂਨ 2020 ਨੂੰ ਭਾਈ ਵਰਿਆਮ ਸਿੰਘ ਦੇ ਪਿੰਡ ਬਰੀਬਾਰਾ (ਉੱਤਰ ਪ੍ਰਦੇਸ਼) ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪੰਥਕ ਜੱਥੇਬੰਦੀਆਂ ਵਲੋਂ ਭਾਈ ਸਾਹਿਬ ਜੀ ਦੇ ਵੱਡੇ ਸਪੁੱਤਰ ਸ. ਜਗਦੀਸ ਸਿੰਘ ਅਤੇ ਛੋਟੇ ਸਪੁੱਤਰ ਸ. ਜ਼ਸਵਿੰਦਰ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨ ਦਿੱਤਾ ਗਿਆ।

ਇਸ ਮੌਕੇ ਉਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਲਿਖਤੀ ਸ਼ੋਕ ਸੰਦੇਸ ਵਿੱਖ ਭਾਈ ਵਰਿਆਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਾਈ ਸਾਹਿਬ ਵਰਗੇ ਕੁਰਬਾਨੀ ਕਰਨ ਵਾਲੇ ਸਿੱਖਾਂ ਦਾ ਪੰਥ ਵਿੱਚ ਹਮੇਸ਼ਾ ਸਤਿਕਾਰ ਬਹਾਲ ਰਹਿਣਾ ਚਾਹੀਦਾ ਹੈ।ਉਨ੍ਹਾਂ ਭਾਈ ਸਾਹਿਬ ਦੀ ਕੁਰਬਾਨੀ ਪ੍ਰਤੀ ਪਰਿਵਾਰ ਨੂੰ ਅਪੀਲ ਕੀਤੀ ਕਿ ਤੁਸੀ ਵੱਡੀ ਵਿਰਾਸਤ ਦੇ ਵਾਰਿਸ ਹੋ ਜਿਸ ਨੂੰ ਸੰਭਾਲ ਕੇ ਰੱਖਣਾ ਤੁਹਾਡਾ ਮੁੱਢਲਾ ਫਰਜ਼ ਹੈ।ਸਿੰਘ ਸਾਹਿਬ ਨੇ ਭਾਈ ਵਰਿਆਮ ਸਿੰਘ ਜੀ ਦੀ ਕੁਰਬਾਨੀ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਮਹਾਨ ਹਸਤੀ ਸਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿਚ ਸਿੱਖੀ ਸਿਧਾਂਤਾਂ ‘ਤੇ ਪ੍ਰਪੱਕਤਾ ਨਾਲ ਪਹਿਰਾ ਦਿੱਤਾ।ਜਿਕਰਯੋਗ ਹੈ ਕਿ ਸਿੰਘ ਸਾਹਿਬ ਜੀ ਨੇ ਭਾਈ ਵਰਿਆਮ ਸਿੰਘ ਜੀ ਦੀ ਤਸਵੀਰ ਜਲਦੀ ਹੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਲਈ ਬੀਤੇ ਦਿਨੀ ਆਦੇਸ਼ ਵੀ ਜਾਰੀ ਕੀਤਾ ਹੈ।

ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ੍ਰੋਮਣੀ ਕਮੇਟੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਜਿਥੇ ਭਾਈ ਸਾਹਿਬ ਜੀ ਦੀ ਕੁਰਬਾਨੀ ਦੀ ਪ੍ਰਸੰਸਾਂ ਕੀਤੀ ਉਥੇ ਨਾਲ ਹੀ ਕਿਹਾ ਕਿ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਜੱਦੋ ਜਹਿਦ ਕਰਨ ਵਾਲੇ ਪੰਥਕ ਪਰਿਵਾਰਾਂ ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਚਟਾਨ ਵਾਂਗ ਖੜੀ ਹੈ।ਉਨ੍ਹਾਂ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਭਾਈ ਵਰਿਆਮ ਸਿੰਘ ਵਲੋਂ ਪੰਥਕ ਸੰਘਰਸ਼ ਵਿੱਚ ਪਾਏ ਯੋਗਦਾਨ ਅਤੇ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ।

ਭਾਈ ਵਰਿਆਮ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਭਾਈ ਵਰਿਆਮ ਸਿੰਘ ਵਰਗੇ ਲੱਖਾਂ ਨੌਜਵਾਨਾਂ ਨੇ ਖਾਲਸਾ ਪੰਥ ਦੀ ਅੱਡਰੀ ਅਜਾਦ ਅਤੇ ਨਿਆਰੀ ਹਸਤੀ ਨੂੰ ਬਰਕਰਾਰ ਰੱਖਣ ਲਈ ਮਾਣਮੱਤੀ ਕੁਰਬਾਨੀ ਕੀਤੀ।ਜਥੇਦਾਰ ਪੰਜੋਲੀ ਨੇ ਕਿਹਾ ਕਿ ਕੌਮ ਦੇ ਮਾਣ ਸਤਿਕਾਰ ਲਈ ਸੰਘਰਸ਼ ਹਮੇਸ਼ਾ ਜਾਰੀ ਰਹਿਣਾ ਚਾਹੀਦਾ ਹੈ ਅਤੇ ਪੂਰੀ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਵਿੱਚ ਇਕੱਠੇ ਰਹਿਣਾ ਚਾਹੀਦਾ ਹੈ।ਸ੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ੍ਰੋਮਣੀ ਕਮੇਟੀ ਵੱਲੋ ਭੇਜੇ ਗਏ 51000/ਹਜਾਰ ਰੁਪਏ ਦਾ ਚੈਕ ਭੋਗ ਸਮਾਗਮ ਮੌਕੇ ਸਹਾਇਤਾ ਵਜੋਂ ਦਿੱਤਾ ਅਤੇ ਨਾਲ ਹੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ੍ਰੋਮਣੀ ਕਮੇਟੀ ਨੇ ਭਾਈ ਵਰਿਆਮ ਸਿੰਘ ਜੀ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਨੂੰ ਇਲਾਜ ਲਈ ਇੱਕ ਲੱਖ ਰੁਪਏ ਅਤੇ ਭਾਈ ਸਾਹਿਬ ਦੇ ਇਲਾਜ ਲਈ ਵੀ ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਭਾਈ ਸਾਹਿਬ ਜੀ ਤੀ ਅੰਤਿਮ ਅਰਦਾਸ ਸਮੇਂ ਹੋਰਨਾ ਤੋ ਇਲਾਵਾ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁੱਖੀ ਦਮਦਮੀ ਟਕਸਾਲ, ਸਮੁੱਚੀਆਂ ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਬਾਬਾ ਬਲਬੀਰ ਸਿੰਘ ਜੀ ਮੁੱਖੀ ਬੁੱਢਾ ਦੱਲ, ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਰਣਜੀਤ ਸਿੰਘ ਜੀ, ਬਾਬਾ ਨਛੱਤਰ ਸਿੰਘ ਜੀ ਮੁੱਖੀ ਮਾਤਾ ਗੁਜਰੀ ਸਹਾਰਾ ਟਰੱਸਟ ਕੱਲਰ ਭੈਣੀ ਪਟਿਆਲਾ, ਸ ਬਲਵੰਤ ਸਿੰਘ ਰਾਮੂਵਾਲੀਆਂ ਸਾਬਕਾ ਮੈਂਬਰ ਪਾਰਲੀਮੈਂਟ, ਜੇਲਾਂ ਵਿੱਚ ਕੈਦ ਸਮੱਚੇ ਬੰਦੀ ਸਿੰਘਾਂ ਅਤੇ ਹੋਰ ਬਹੁਤ ਸਾਰੀਆਂ ਪੰਥਕ ਜੱਥੇਬੰਦੀਆਂ ਦੇ ਆਗੂਆਂ ਨੇ ਸ਼ੋਕ ਸੰਦੇਸ਼ ਭੇਜੇ।

ਇਸ ਮੌਕੇ ਹੋਰਨਾ ਤੋਂ ਇਲਾਵਾ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਭਾਈ ਬਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੁੜ ਯੂ.ਪੀ., ਸ. ਸੁਰਿੰਦਰ ਸਿੰਘ ਸਮਾਣਾ, ਜਗਜੀਤ ਸਿੰਘ ਪੰਜੋਲੀ (ਰਿਸਰਚ ਸਕਾਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ), ਜ਼ਸਬੀਰ ਸਿੰਘ ਪਟਿਆਲਾ ਸਮੇਤ ਸੰਗਤਾ ਨੇ ਹਾਜਰੀ ਭਰੀ। ਯਾਦ ਰਹੇ ਕਿ ਕਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਭਾਈ ਸਾਹਿਬ ਜੀ ਦੀ ਅੰਤਿਮ ਅਰਦਾਸ ਵਿੱਚ ਸਿਹਤ ਸਹੂਲਤਾਂ ਦੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਪਰਿਵਾਰ ਵਲੋਂ ਸੀਮਤ ਇਕੱਤਰਤਾ ਕੀਤੀ ਗਈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: