ਭਾਜਪਾ ਆਗੂਆਂ ਨੇ ਆਰਐਸਐਸ ਦੇ ਗਗਨੇਜਾ ਤੇ ਹੋਏ ਹਮਲੇ ਦੀ ਕੀਤੀ ਨਿੰਦਾ

ss1

ਭਾਜਪਾ ਆਗੂਆਂ ਨੇ ਆਰਐਸਐਸ ਦੇ ਗਗਨੇਜਾ ਤੇ ਹੋਏ ਹਮਲੇ ਦੀ ਕੀਤੀ ਨਿੰਦਾ

10-18 (2)

ਭਦੌੜ 10 ਅਗਸਤ (ਵਿਕਰਾਂਤ ਬਾਂਸਲ) ਭਾਰਤੀ ਜਨਤਾ ਪਾਰਟੀ ਸ਼ਹਿਣਾ ਇਕਾਈ ਦੀ ਇਕ ਹੰਗਾਮੀ ਮੀਟਿੰਗ ਇਕਾਈ ਪ੍ਰਧਾਨ ਸੁਰਜੀਤ ਸਿੰਘ ਜ਼ਿਲੇਦਾਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਰਾਸ਼ਟਰੀ ਸਵੈ-ਸੇਵਕ ਸੰਘ ਦੇ ਪੰਜਾਬ ਦੇ ਸਹਿ ਸੰਚਾਲਕ ਬ੍ਰਿਗੇਡੀਅਰ (ਰਿਟਾ.) ਜਗਦੀਸ਼ ਗਗਨੇਜਾ ਤੇ ਹੋਏ ਕਾਤਲਾਨਾ ਹਮਲੇ ਦੀ ਨਿੰਦਾ ਕਰਦਿਆਂ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰ ਕੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਪ੍ਰਧਾਨ ਜ਼ਿਲੇਦਾਰ ਨੇ ਕਿਹਾ ਕਿ ਇਹ ਹਮਲਾ ਇਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ।ਉਨ੍ਹਾਂ ਨੇ ਉਕਤ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਅਤੇ ਇਸ ਦੇ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਗਈ।ਪ੍ਰਧਾਨ ਜ਼ਿਲੇਦਾਰ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਪੰਜਾਬ ਦੇ ਸ਼ਾਂਤ ਮਹੌਲ ਨੰੂ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਿਚ ਲੱਗੇ ਹੋਏ ਹਨ, ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਗਦੀਸ਼ ਗਗਨੇਜਾ ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ।ਇਸ ਮੌਕੇ ਸੀਨੀਅਰ ਆਗੂ ਕ੍ਰਿਸ਼ਨ ਗੋਪਾਲ ਵਿੱਕੀ, ਜ਼ਿਲਾ ਪ੍ਰਧਾਨ ਪੰਚਾਇਤੀ ਸੈਲ ਮਨਪ੍ਰੀਤ ਸਿੰਘ ਨੰਬਰਦਾਰ ਆਦਿ ਆਗੂ ਹਾਜ਼ਰ ਸਨ।

Share Button

Leave a Reply

Your email address will not be published. Required fields are marked *