ਭਾਜਪਾ ਪੰਜਾਬ ਪ੍ਰਧਾਨ ਵਿਜੈ ਸਾਂਪਲਾ ਦੀ ਬਰਨਾਲਾ ਫੇਰੀ ਸਬੰਧੀ ਭਦੌੜ ਦੇ ਅਹੁਦੇਦਾਰਾਂ ਦੀ ਮੀਟਿੰਗ ਕੀਤੀ

ss1

ਭਾਜਪਾ ਪੰਜਾਬ ਪ੍ਰਧਾਨ ਵਿਜੈ ਸਾਂਪਲਾ ਦੀ ਬਰਨਾਲਾ ਫੇਰੀ ਸਬੰਧੀ ਭਦੌੜ ਦੇ ਅਹੁਦੇਦਾਰਾਂ ਦੀ ਮੀਟਿੰਗ ਕੀਤੀ
ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

18-5 (2)
ਭਦੌੜ 17 ਮਈ (ਵਿਕਰਾਂਤ ਬਾਂਸਲ) ਅੱਜ ਸਥਾਨਕ ਪੀ.ਐਮ.ਡੀ. ਸਕੂਲ ਵਿੱਚ ਭਾਜਪਾ ਜਿਲਾ ਪ੍ਰਧਾਨ ਗੁਰਮੀਤ ਸਿੰਘ ਹੰਢਿਆਇਆ ਦੀ ਅਗਵਾਈ ਵਿੱਚ ਕਸਬਾ ਭਦੌੜ ਦੇ ਸਮੂਹ ਅਹੁਦੇਦਾਰਾਂ ਵੱਲੋਂ ਭਾਜਪਾ ਪੰਜਾਬ ਪ੍ਰਦੇਸ਼ ਪ੍ਰਧਾਨ ਵਿਜੈ ਸਾਂਪਲਾ ਦੇ 20 ਮਈ ਨੂੰ ਬਰਨਾਲਾ ਵਿਖੇ ਪਹੁੰਚਣ ਦੇ ਸਬੰਧ ਵਿੱਚ ਉਚੇਚੇ ਤੌਰ ’ਤੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਭਾਜਪਾ ਪੰਜਾਬ ਪ੍ਰਦੇਸ਼ ਪ੍ਰਧਾਨ ਵਿਜੈ ਸਾਂਪਲਾ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸਮੂਲੀਅਤ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਨਰੋਤਮ ਕੋਛੜ, ਚਰਨੀ ਸਿੰਗਲਾ ਨੇ ਕਿਹਾ ਕਿ ਸ੍ਰੀ ਵਿਜੈ ਸਾਂਪਲਾ ਜੀ ਦੇ ਸਵਾਗਤ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਭਦੌੜ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ 20 ਮਈ ਦੇ ਪ੍ਰੋਗਰਾਮ ਵਿੱਚ ਸਮੂਲੀਅਤ ਕਰਨਗੇ। ਇਸ ਤੋਂ ਇਲਾਵਾ ਉਹਨਾਂ ਨੇ ਅੱਗੇ ਕਿਹਾ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਸੋਚ ’ਤੇ ਉਹਨਾਂ ਵੱਲੋਂ ਡੱਟ ਕੇ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਜੇਕਰ ਭ੍ਰਿਸ਼ਟਾਚਾਰ ਸਬੰਧੀ ਕੋਈ ਵੀ ਮਸਲਾ ਉਹਨਾਂ ਦੇ ਧਿਆਨ ਵਿੱਚ ਲਿਆਉਂਦਾ ਹੈ ਤਾਂ ਤੁਰੰਤ ਇਸ ਸਬੰਧੀ ਕਾਰਵਾਈ ਕੀਤੀ ਜਾਂਦੀ ਹੈ। ਇਸ ਮੌਕੇ ਸਤੀਸ਼ ਕੁਮਾਰ ਤੀਸਾ, ਕੁਲਵੰਤ ਸਿੰਘ, ਬੂਟਾ ਸਿੰਘ ਤੋਂ ਇਲਾਵਾ ਭਾਜਪਾ ਅਹੁਦੇਦਾਰ ਸ਼ਾਮਲ ਸਨ।

Share Button

Leave a Reply

Your email address will not be published. Required fields are marked *