Thu. May 23rd, 2019

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਹੋਈ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਹੋਈ ਮੀਟਿੰਗ
ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 24 ਨੂੰ ਜ਼ਿਲ੍ਹਾ ਹੈਡਕੁਆਰਟਰਾਂ ‘ਤੇ ਦਿੱਤੇ ਜਾਣਗੇ ਧਰਨੇ

????????????????????????????????????

ਤਲਵੰਡੀ ਸਾਬੋ, 17 ਮਈ (ਗੁਰਜੰਟ ਸਿੰਘ ਨਥੇਹਾ)- ਆਉਣ ਵਾਲੀ 24 ਤਾਰੀਖ ਨੂੰ ਸੂਬੇ ਦੀ ਕਾਲ ਤੇ ਸਾਰੇ ਹੀ ਜ਼ਿਲ੍ਹੇ ਦੇ ਹੈਡ ਕੁਆਟਰਾਂ ਤੇ ਕਿਸਾਨ ਮਜ਼ਦੂਰ ਜਥੇਬੰਦੀ ਵੱਲੋ ਪੰਜ ਰੋਜ਼ੇ ਧਰਨੇ ਦਿੱਤੇ ਜਾਣ ਦੇ ਸੰਬੰਧ ਵਿੱਚ ਅੱਜ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਦੀ ਅਗਵਾਈ ਵਿੱਚ ਮੀਟਿੰਗ ਹੋਈ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜੇ ਤੇ ਲਕੀਰ ਮਾਰੀ ਜਾਵੇ ਤੇ ਬਿਨ੍ਹਾਂ ਵਿਆਜ਼ ‘ਤੇ ਬਿਨ੍ਹਾਂ ਸ਼ਰਤ ਤਂੋ ਕਿਸਾਨਾਂ ਮਜ਼ਦੂਰਾਂ ਨੂੰ ਕਰਜੇ ਦਿੱਤੇ ਜਾਣ ਅਤੇ ਉਹਨਾਂ ਸਿਰ ਚੜ੍ਹੇ ਕਰਜ਼ੇ ਦੀਆਂ ਕੁਰਕੀਆਂ ਨਿਲਾਮੀਆਂ ਬੰਦ ਕੀਤੀਆਂ ਜਾਣ।
ਮੀਟਿੰਗ ਨੂੰ ਸੰਬੋਧਨ ਕਰਦੇ ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਬੰਗੀ ਨੇ ਕਿਹਾ ਕਿ ਮਜ਼ਦੂਰਾਂ ਦਾ ਨਰਮੇ ਦੀ ਚੁਗਾਈ ਦਾ ਮੁਆਵਜ਼ਾ ਜੋ ਅਜੇ ਤੱਕ ਨਹੀਂ ਮਿਲਿਆ ਤੁਰੰਤ ਦਿੱਤਾ ਜਾਵੇ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ, ਇੱਕ ਮੈਂਬਰ ਨੂੰ ਨੌਕਰੀ ਤੇ ਉਸ ਦੇ ਕਰਜ਼ੇ ਤੇ ਤੁਰੰਤ ਲਕੀਰ ਮਾਰੀ ਜਾਵੇ। ਨਹਿਰੀ ਟੇਲਾਂ ਦਾ ਪਾਣੀ ਪੂਰਾ ਕੀਤਾ ਜਾਵੇ, ਢਾਈ ਏਕੜ ਵਾਲੇ ਕਿਸਾਨਾਂ ਨੂੰ ਮੋਟਰਾਂ ਦੇ ਕੁਨੈਕਸ਼ਨ ਅਤੇ ਆਟਾ ਦਾਲ ਦੇ ਕਾਰਡ ਕਿਸਾਨਾਂ ਮਜ਼ਦੂਰਾਂ ਨੂੰ ਤੁਰੰਤ ਮੁਹੱਈਆ ਕਰਵਾਏ ਜਾਣ। ਮੀਟਿੰਗ ਨੂੰ ਸੰਬੋਧਨ ਕਰਦੇ ਬਲਾਕ ਦੇ ਸਹਾਇਕ ਸਕੱਤਰ ਮੋਹਣ ਸਿੰਘ ਚੱਠੇਵਾਲਾ ਨੇ ਕਿਹਾ ਕਿ ਬਲਾਕ ਦੇ ਸਾਰੇ ਪਿੰਡਾਂ ਵਿੱਚ ਮੁਹਿੰਮ ਬਣਾ ਕੇ ਪੋਸਟਰ ਲਾਉਣ ਤੋਂ ਇਲਾਵਾ ਰੈਲੀਆਂ ਅਤੇ ਮੀਟਿੰਗਾਂ ਕੀਤੀਆਂ ਜਾਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸਕੱਤਰ ਜਗਦੇਵ ਸਿੰਘ ਜੋਗੇਵਾਲਾ ਤੇ ਅਮਰੀਕ ਸਿੰਘ ਬਹਿਮਣ, ਬੱਗਾ ਸਿੰਘ ਲਾਲੇਆਣਾ, ਭੋਲਾ ਸਿੰਘ ਜੀਵਨ ਸਿੰਘ ਵਾਲਾ, ਭਾਨਾ ਸਿੰਘ ਚੱਠੇਵਾਲਾ, ਗੁਰਮੀਤ ਸਿੰਘ ਨੰਗਲਾ, ਜਰਨੈਲ ਸਿੰਘ ਬਹਿਮਣ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: