ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jul 4th, 2020

ਭਾਰਤ ‘ਚ ਕੋਰੋਨਾ ਮਰੀਜ਼ਾਂ ਦਾ ਗਿਣਤੀ 4 ਲੱਖ ਤੋਂ ਪਾਰ

ਭਾਰਤ ‘ਚ ਕੋਰੋਨਾ ਮਰੀਜ਼ਾਂ ਦਾ ਗਿਣਤੀ 4 ਲੱਖ ਤੋਂ ਪਾਰ

ਕੋਰੋਨਾਵਾਇਰਸ ਮਹਾਮਾਰੀ ਦਾ ਪ੍ਰਸਾਰ ਲਗਾਤਾਰ ਜਾਰੀ ਹੈ।ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਐਤਵਾਰ ਨੂੰ ਸਭ ਤੋਂ ਵੱਧ 15,413 ਨਵੇਂ ਕੇਸਾਂ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਚਾਰ ਲੱਖ ਦੇ ਅੰਕੜੇ ਨੂੰ ਪਾਰ ਕਰ ਗਈ। ਜਦੋਂਕਿ 306 ਨਵੀਂਆਂ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 13,254 ਹੋ ਗਈ। ਸਿਰਫ ਅੱਠ ਦਿਨਾਂ ‘ ਚ ਸੰਕਰਮਿਤ ਮਰਿਜ਼ਾਂ ਦਾ ਅੰਕੜਾ 3 ਤੋਂ 4 ਲੱਖ ਹੋ ਗਿਆ ਹੈ।ਦੇਸ਼ ‘ਚ 12 ਜੂਨ ਨੂੰ ਮਰੀਜ਼ਾਂ ਦੀ ਗਿਣਤੀ 3 ਲੱਖ ਸੀ ਜੋ 20 ਜੂਨ ਨੂੰ ਵੱਧ ਕੇ 4 ਲੱਖ ਪਾਰ ਹੋ ਗਈ। ਦੇਸ਼ ‘ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4,12,077 ਹੋ ਗਈ ਹੈ। ਅਮਰੀਕਾ, ਬ੍ਰਾਜ਼ੀਲ ਅਤੇ ਰੂਸ ਤੋਂ ਬਾਅਦ ਮਹਾਮਾਰੀ ਨਾਲ ਭਾਰਤ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇੱਥੇ ਤਿੰਨ ਦਿਨਾਂ ‘ਚ 9 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।ਸ਼ਨੀਵਾਰ ਨੂੰ ਰਿਕਾਰਡ 3630 ਪੌਜ਼ੇਟਿਵ ਕੇਸ ਦਰਜ ਕੀਤੇ ਗਏ।ਦਿੱਲੀ ‘ਚ ਕੱਲ੍ਹ ਰਿਕਾਰਡ 77 ਮੌਤਾਂ ਹੋਈਆਂ ਹਨ।

ਭਾਰਤ ਨੇ 64 ਦਿਨਾਂ ‘ਚ 1 ਲੱਖ ਦਾ ਅੰਕੜਾ ਪਾਰ ਕੀਤਾ ਸੀ। ਜਿਸ ਤੋਂ 15 ਹੋਰ ਦਿਨਾਂ ਬਾਅਦ ਇਹ ਅੰਕੜਾ 2 ਲੱਖ ਤੱਕ ਪਹੁੰਚ ਗਿਆ ਅਤੇ ਫਿਰ ਸਿਰਫ ਦੱਸ ਦਿਨਾਂ ‘ਚ ਇਹ ਅੰਕੜਾ ਤਿੰਨ ਲੱਖ ਤੱਕ ਪਹੁੰਚ ਗਿਆ।ਹੁਣ ਸਿਰਫ ਅੱਠ ਦਿਨਾਂ ‘ਚ ਅੰਕੜਾ 3 ਤੋਂ 4 ਲੱਖ ਹੋ ਗਿਆ ਹੈ।ਸਵੇਰੇ 8 ਵਜੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ, ਹੁਣ ਤੱਕ ਠੀਕ ਹੋਏ 2,27,755 ਮਰੀਜ਼ਾਂ ਦੀ ਰਿਕਵਰੀ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ, ਜਦੋਂ ਕਿ 1,69,451 ਐਕਟਿਵ ਕੇਸ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: