ਭਾਰਤ ਦੇ ਰਾਸ਼ਟਰਪਤੀ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਯੂਨੀਵਰਸਿਟੀ ਦੀ 7ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ 

ss1

ਭਾਰਤ ਦੇ ਰਾਸ਼ਟਰਪਤੀ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਯੂਨੀਵਰਸਿਟੀ ਦੀ 7ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮਨਾਥ ਕੋਵਿੰਦ ਨੇ ਅੱਜ (ਦਸੰਬਰ 15, 2017) ਇੱਥੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਯੂਨੀਵਰਸਿਟੀ ਲਖਨਊ ਦੀ 7ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਅੰਬੇਡਕਰ ਭਵਨ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ’ਤੇ ਰਾਸ਼ਟਰਪਤੀ ਨੇ ਦੇਸ਼ ਦੀ ਤੇਜ਼ ਪ੍ਰਗਤੀ ’ਤੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਸਾਨੂੰ ਵਿਸ਼ੇਸ਼ ਸਮਾਜਿਕ ਅਤੇ ਆਰਥਿਕ ਚੁਣੌਤੀਆਂ ਦੇ ਨਾਲ-ਨਾਲ ਸਾਇੰਸ ਅਤੇ ਟੈਕਨੋਲੋਜੀ ਦੇ ਖੇਤਰਾਂ ਵਿੱਚ ਅਜੇ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਅੱਗੇ ਵਧਦਾ ਹੈ ਤਾਂ ਹਰ ਨਾਗਰਿਕ ਨੂੰ ਉਸ ਦੇ ਨਿਜੀ ਵਿਕਾਸ ਲਈ ਸੁਅਵਸਰ ਪ੍ਰਾਪਤ ਹੁੰਦੇ ਹਨ ਅਤੇ ਲਾਭ ਪਹੁੰਚਦਾ ਹੈ।

ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਉੱਦਮੀ ਬਣਨ ਲਈ ਕਿਹਾ – ਨੌਕਰੀ ਉਤਪੰਨ ਕਰਨ ਵਾਲੇ ਬਣੋ ਨਾ ਕਿ ਨੌਕਰੀ ਲੱਭਣ ਵਾਲੇ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਜ਼ਿੰਦਗੀ ਵਿੱਚ ਜੋ ਵੀ ਰਸਤਾ ਚੁਣੋਂ ਉਸ ਵਿੱਚ ਸੱਚੀ ਸਫ਼ਲਤਾ ਹਾਸਲ ਕਰਨ ਲਈ ਸਿਧਾਤਾਂ ਅਤੇ ਨੈਤਕਿਤਾ ਦੇ ਰਾਹ ’ਤੇ ਚੱਲੋ। ਰਾਸ਼ਟਰਪਤੀ ਨੇ ਕਿਹਾ ਕਿ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਯੂਨੀਵਰਸਿਟੀ ਨੇ ਸਮਾਜਿਕ ਸਰੋਕਾਰਾਂ ਨੂੰ ਉਜਾਗਰ ਕਰਨ ਲਈ ਕਈ ਕਦਮ ਚੁੱਕੇ ਹਨ ਅਤੇ ਵੰਚਿਤਾਂ ਨੂੰ ਪਹੁੰਚ ਪ੍ਰਦਾਨ ਕੀਤੀ ਹੈ। ਇਸ ਨੇ ਇਕਲੌਤੀ ਲੜਕੀ ਅਤੇ ਗੰਭੀਰ ਬਿਮਾਰੀਆਂ ਵਾਲੇ ਵਿਦਿਆਰਥੀਆਂ ਨੂੰ ਰਾਖਵਾਂਕਰਨ ਪ੍ਰਦਾਨ ਕੀਤਾ ਹੈ। ਇਸ ਨੇ ਯੂਨੀਵਰਸਿਟੀ ਦੇ ਆਸ-ਪਾਸ ਵਾਲੇ ਪਿੰਡਾਂ ਨੂੰ ਅਪਣਾਕੇ ਸਥਾਨਕ ਭਾਈਚਾਰੇ ਨਾਲ ਮਿਲ ਕੇ ਸਿੱਖਿਆ ਅਤੇ ਵਿਕਾਸ ’ਤੇ ਕੰਮ ਕੀਤਾ ਹੈ – ਅਤੇ ਸਥਾਨਕ ਲੋਕਾਂ ਨੂੰ ਯੂਨੀਵਰਸਿਟੀ ਦੇ ਇਨੋਵੇਟਰਜ਼ ਕਲੱਬ ਨਾਲ ਜੋੜਿਆ ਹੈ। ਉਨ੍ਹਾਂ ਨੇ ਅਜਿਹੀਆਂ ਕੋਸ਼ਿਸ਼ਾਂ ਨੂੰ ਵਿਦਿਆਰਥੀਆਂ ਦੀ ਸੰਵੇਦਨਸ਼ੀਲ ਅਤੇ ਜ਼ਿੰਮੇਵਾਰੀ ਦੀ ਭਾਵਨਾ ਕਹਿੰਦਿਆਂ ਸਲਾਹਿਆ।

Share Button

Leave a Reply

Your email address will not be published. Required fields are marked *