ਭਿਆਨਕ ਅੱਗ, ਫੈਕਟਰੀ ਢਹਿ-ਢੇਰੀ, ਕਰੀਬ 4 ਲਾਸ਼ਾਂ ਬਰਾਮਦ, ਦਰਜਨਾਂ ਹੇਠਾਂ ਦੱਬੇ ਗਏ

ss1

ਭਿਆਨਕ ਅੱਗ, ਫੈਕਟਰੀ ਢਹਿ-ਢੇਰੀ, ਕਰੀਬ 4 ਲਾਸ਼ਾਂ ਬਰਾਮਦ, ਦਰਜਨਾਂ ਹੇਠਾਂ ਦੱਬੇ ਗਏ

ਸਥਾਨਕ ਸੋਫੀਆ ਚੌਕ ਵਿਖੇ ਪਲਾਸਟਿਕ ਉਤਪਾਦ ਨਾਲ ਸੰਬੰਧਤ ਇੱਕ ਫੈਕਟਰੀ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਨਾਲ ਜਿੱਥੇ ਪੰਜ ਮੰਜਿਲਾਂ ਇਮਾਰਤ ਢਹਿ ਢੇਰੀ ਹੋ ਗਈ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਇਸ ਇਮਾਰਤ ਵਿੱਚ ਅਚਾਨਕ ਅੱਗ ਲੱਗ ਗਈ, ਜੋ ਕਿ ਥੋੜੇ ਸਮੇਂ ਵਿੱਚ ਹੀ ਵਿਕਰਾਲ ਰੂਪ ਧਾਰਨ ਕਰ ਗਈ। ਘਟਨਾ ਦਾ ਪਤਾ ਲੱਗਣ ‘ਤੇ ਫਾਇਰ ਬ੍ਰਿਗੇਡ ਦੀਆਂ 10 ਦੇ ਕਰੀਬ ਗੱਡੀਆਂ ਵੱਲੋਂ ਅੱਗ ਨੂੰ ਕਾਬੂ ਪਾਇਆ ਜਾ ਰਿਹਾ ਸੀ ਕਿ ਕਰੀਬ 11.30 ਵਜੇ ਦੇ ਕਰੀਬ ਇਸ ਇਮਾਰਤ ਵਿੱਚ ਵੱਡਾ ਧਮਾਕਾ ਹੋਇਆ, ਜਿਸ ਨਾਲ ਇਹ ਇਮਾਰਤ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ। ਇਮਾਰਤ ਡਿੱਗਣ ਨਾਲ 20 ਦੇ ਕਰੀਬ ਵਿਅਕਤੀਆਂ ਦੇ ਇਮਾਰਤ ਦੇ ਮਲਬੇ ਵਿੱਚ ਦੱਬੇ ਜਾਣ ਦਾ ਖਦਸ਼ਾ ਹੈ। 4 ਵਿਅਕਤੀਆਂ ਦੀਆਂ ਲਾਸ਼ਾਂ ਸ਼ਾਮ ਤੱਕ ਕੱਢੀਆਂ ਗਈਆਂ ਸਨ। ਘਟਨਾ ਦਾ ਪਤਾ ਲੱਗਣ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਸ੍ਰੀ ਸੁਰਿੰਦਰ ਡਾਬਰ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਸੰਜੇ ਤਲਵਾੜ, ਸ੍ਰ. ਸਿਮਰਜੀਤ ਸਿੰਘ ਬੈਂਸ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਰਾਜੀਵ ਭੱਲਾ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸ੍ਰੀ ਰਾਜੀਵ ਰਾਜਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਗੁਰਪ੍ਰੀਤ ਗੋਗੀ ਤੇ ਸ੍ਰ. ਗੁਰਦੇਵ ਸਿੰਘ ਲਾਪਰਾਂ, ਸ੍ਰੀ ਪੰਕਜ਼ ਖੰਨਾ ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਰਾਹਤ ਕਾਰਜ ਪੂਰੀ ਤਰ੍ਹਾਂ ਜਾਰੀ ਹਨ।

Share Button

Leave a Reply

Your email address will not be published. Required fields are marked *