Tue. Jun 25th, 2019

ਭਿਆਨਕ ਸੜਕ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ, 23 ਜ਼ਖਮੀ


ਭਿਆਨਕ ਸੜਕ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ, 23 ਜ਼ਖਮੀ

ਹਜ਼ਾਰੀਬਾਗ, 10 ਜੂਨ: ਹਜ਼ਾਰੀਬਾਗ ਜ਼ਿਲੇ ਵਿੱਚ ਇਕ ਰਾਸ਼ਟਰੀ ਰਾਜਮਾਰਗ ਤੇ ਅੱਜ ਪਟਨਾ ਜਾ ਰਹੀ ਬੱਸ ਦੇ ਇਕ ਟਰੇਲਰ ਟਰੱਕ ਨਾਲ ਟਕਰਾਉਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ| ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਐਨ.ਐਚ.2 ਤੇ ਦਨੁਆ-ਭਨੁਆ ਇਲਾਕੇ ਨੇੜੇ ਉਸ ਸਮੇਂ ਹੋਈ ਜਦੋਂ ਬੱਸ ਨੇ ਟਰੇਲਰ ਟਰੱਕ ਵਿੱਚ ਪਿੱਛਿਓਂ ਟੱਕਰ ਮਾਰ ਦਿੱਤੀ|
ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਰਵੀ ਸ਼ੰਕਰ ਸ਼ੁਕਲਾ ਨੇ ਦੱਸਿਆ,”8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਹੋਰ ਨੇ ਚੌਪਾਰਨ ਹਸਪਤਾਲ ਵਿੱਚ ਦਮ ਤੋੜ ਦਿੱਤਾ| ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੇ ਦਮ ਤੋੜਨ ਵਾਲਿਆਂ ਵਿੱਚ 7 ਵਿਅਕਤੀ ਅਤੇ ਇਕ ਬੱਚਾ ਸ਼ਾਮਲ ਹੈ| ਜ਼ਖਮੀਆਂ ਨੂੰ ਹਜ਼ਾਰੀਬਾਗ ਸਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ| ਉਨ੍ਹਾਂ ਨੇ ਦੱਸਿਆ ਕਿ ਬੱਸ ਰਾਂਚੀ ਤੋਂ ਪਟਨਾ ਜ਼ਿਲਾ ਜਾ ਰਹੀ ਸੀ| ਇਕ ਯਾਤਰੀ ਦਾ ਕਹਿਣਾ ਹੈ ਕਿ ਬੱਸ ਦਾ ਬਰੇਕ ਫੇਲ ਹੋਣਾ ਹਾਦਸੇ ਦਾ ਕਾਰਨ ਹੋ ਸਕਦਾ ਹੈ, ਇਸ ਲਈ ਡਰਾਈਵਰ ਨੂੰ ਸਾਵਧਾਨ ਵੀ ਕੀਤਾ ਗਿਆ ਸੀ, ਉਸ ਨੇ ਬਚਣ ਦੀ ਕੋਸ਼ਿਸ਼ ਵੀ ਕੀਤੀ ਪਰ ਫਿਰ ਸੜਕ ਤੇ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ| ਬੀਤੇ 4 ਮਹੀਨਿਆਂ ਵਿੱਚ ਇੱਥੇ ਵੱਖ-ਵੱਖ ਹਾਦਸਿਆਂ ਵਿੱਚ ਕਰੀਬ 30 ਵਿਅਕਤੀਆਂ ਦੀ ਮੌਤ ਹੋ ਚੁਕੀ ਹੈ|

Leave a Reply

Your email address will not be published. Required fields are marked *

%d bloggers like this: