ਭੁੱਲਰ ਨੂੰ ਵਿਹ੍ਹ ਬਣਾਉਣਾ ਸ਼ਲਾਘਾਯੋਗ

ss1

ਭੁੱਲਰ ਨੂੰ ਵਿਹ੍ਹ ਬਣਾਉਣਾ ਸ਼ਲਾਘਾਯੋਗ

ਤਰਨਤਾਰਨ (ਨਿਰਪੱਖ ਆਵਾਜ਼ ਬਿਊਰੋ): ਵਿਧਾਨ ਸਭਾ ਦੀਆਂ ਚੋਣਾਂ ਵਿਚ ਰਿਕਾਰਡ ਤੋੜ ਜਿੱਤ ਹਾਸਲ ਕਰਨ ਵਾਲੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕ ਦਲ ਦਾ ਵਿਪ੍ਹ ਨਿਯੁਕਤ ਕਰਨ ਨਾਲ ਇਲਾਕੇ ਭਰ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂਆਂ ਦਲਬੀਰ ਸਿੰਘ ਨੰਬਰਦਾਰ ਅਤੇ ਪ੍ਰਤਾਪ ਸਿੰਘ ਕੈਰੋਂਵਾਲ ਨੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਵਧਾਈ ਦੇਣ ਮੌਕੇ ਕੀਤਾ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰਦਿਆਂ ਕਿਸਾਨਾਂ ਦਾ ਕਰਜ਼ਾ ਮਾਫ ਕਰਕੇ ਸੁਪਨਿਆਂ ਦੇ ਪੰਜਾਬ ਵੱਲ ਕਦਮ ਪੁੱਟਣੇ ਸ਼ੁਰੂ ਕਰ ਦਿੱਤੇ ਹਨ ਤੇ ਜਲਦੀ ਹੀ ਪੰਜਾਬ ਦਾ ਹਰ ਵਰਗ ਖੁਸ਼ਹਾਲ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਪ੫ਗਟ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

Share Button

Leave a Reply

Your email address will not be published. Required fields are marked *