ਮਜੀਠੀਆ ਤੇ ਢੀਂਡਸਾ ਦੀ ਹਾਜ਼ਰੀ ਵਿੱਚ ਕੁਲਵੰਤ ਸਿੰਘ ਨੇ ਪੇਡਾ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ss1

ਮਜੀਠੀਆ ਤੇ ਢੀਂਡਸਾ ਦੀ ਹਾਜ਼ਰੀ ਵਿੱਚ ਕੁਲਵੰਤ ਸਿੰਘ ਨੇ ਪੇਡਾ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

1-8

ਚੰਡੀਗੜ੍ਹ, 31 ਮਈ (ਪ੍ਰਿੰਸ): ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਸ.ਬਿਕਰਮ ਸਿੰਘ ਮਜੀਠੀਆ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਅੱਜ ਸ. ਕੁਲਵੰਤ ਸਿੰਘ ਜੋ ਮਰਹੂਮ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਪੁੱਤਰ ਹਨ, ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ।
ਇਸ ਮੌਕੇ ਬੋਲਦਿਆਂ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਸ. ਮਜੀਠੀਆ ਨੇ ਕਿਹਾ ਕਿ ਇਸ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ ਹੈ। ਊਰਜਾ ਦੇ ਰਵਾਇਤੀ ਸ੍ਰੋਤਾਂ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਨਵਿਆਉਣਯੋਗ ਸ੍ਰੋਤਾਂ ਰਾਹੀਂ ਵੀ ਸਾਫ ਸੁਥਰੀ ਊਰਜਾ ਪੈਦਾ ਕੀਤੀ ਹੈ ਜਿਸ ਨੂੰ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮਾਨਤਾ ਵੀ ਮਿਲੀ ਹੈ ਅਤੇ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਪ੍ਰਸੰਸਾ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵੀ ਸੂਬਾ ਸਰਕਾਰ ਨੂੰ ਨਵਿਆਉਣਯੋਗ ਊਰਜਾ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨੌਜਵਾਨ ਆਗੂ ਸ. ਕੁਲਵੰਤ ਸਿੰਘ ਦੇ ਇਸ ਵਿਭਾਗ ਨਾਲ ਜੁੜਨ ਨਾਲ ਇਹ ਵਿਭਾਗ ਹੋਰ ਵੀ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਸ. ਕੁਲਵੰਤ ਸਿੰਘ ਦੇ ਪਰਿਵਾਰ ਦੀ ਸੂਬੇ ਅਤੇ ਪਾਰਟੀ ਨੂੰ ਵੱਡੀ ਦੇਣ ਹੈ ਅਤੇ ਉਨ੍ਹਾਂ ਦੇ ਪਿਤਾ ਮਰਹੂਮ ਸ. ਮਲਕੀਤ ਸਿੰਘ ਕੀਤੂ ਅਸਲ ਮਾਅਨਿਆਂ ਵਿੱਚ ਲੋਕਾਂ ਦੇ ਨੇਤਾ ਸਨ।
ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ. ਕੁਲਵੰਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਾਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਬਰਨਾਲਾ ਇਲਾਕੇ ਨੂੰ ਵੱਡਾ ਮਾਣ ਦਿੱਤਾ ਗਿਆ ਜਿਸ ਲਈ ਸਮੁੱਚਾ ਇਲਾਕਾ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਸ. ਮਜੀਠੀਆ ਦਾ ਰਿਣੀ ਰਹੇਗਾ।
ਸ. ਕੁਲਵੰਤ ਸਿੰਘ ਨੇ ਸ. ਬਾਦਲ, ਸ. ਸੁਖਬੀਰ ਸਿੰਘ ਬਾਦਲ ਅਤੇ ਸ. ਮਜੀਠੀਆ ਦਾ ਧੰਨਵਾਦ ਕਰਦਿਆਂ ਆਪਣੇ ਵੱਲੋਂ ਇਹ ਵਿਸ਼ਵਾਸ ਦਿਵਾਇਆ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਵਿਭਾਗ ਨੂੰ ਸਿਖਰਾਂ ‘ਤੇ ਲੈ ਕੇ ਜਾਣਗੇ। ਇਸ ਮੌਕੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ, ਲੋਕ ਸਭਾ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਤੇ ਸੀਨੀਅਰ ਅਕਾਲੀ ਆਗੂ ਸ. ਦਰਬਾਰਾ ਸਿੰਘ ਗੁਰੂ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *