Sat. Aug 17th, 2019

ਮਤਦਾਨ ਦਾ ਸਮਾਂ ਬਦਲਣ ਸਬੰਧੀ ਦਾਖ਼ਲ ਪਟੀਸ਼ਨ ‘ਤੇ 13 ਮਈ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਮਤਦਾਨ ਦਾ ਸਮਾਂ ਬਦਲਣ ਸਬੰਧੀ ਦਾਖ਼ਲ ਪਟੀਸ਼ਨ ‘ਤੇ 13 ਮਈ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਕੀਲ ਨਿਜ਼ਾਮੂਦੀਨ ਪਾਸ਼ਾ ਦੀ ਉਸ ਪਟੀਸ਼ਨ ਨੂੰ ਸੁਣਵਾਈ ਲਈ ਮਨਜ਼ੂਰੀ ਦੇ ਦਿੱਤੀ ਜਿਸ ਵਿਚ ਰਮਜ਼ਾਨ ਦੌਰਾਨ ਮਤਦਾਨ ਸਮੇਂ ਵਿਚ ਪਰਿਵਰਤਨ ਨਾ ਕਰਨ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਲਈ 13 ਮਈ ਦੀ ਤਰੀਕ ਤੈਅ ਕੀਤੀ ਹੈ।

ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਮਤਦਾਨ ਦਾ ਸਮਾਂ ਸਵੇਰੇ ਸੱਤ ਵਜੇ ਤੋਂ ਹੈ ਜਿਸ ਨੂੰ ਤੜਕੇ ਸਾਢੇ ਚਾਰ ਜਾਂ ਪੰਜ ਵਜੇ ਤੋਂ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਰਮਜ਼ਾਨ ਕਾਰਨ ਮੁਸਲਿਮ ਵੋਟਰਾਂ ਨੂੰ ਵੋਟਿੰਗ ਵਿਚ ਪਰੇਸ਼ਾਨੀ ਹੋ ਰਹੀ ਹੈ। ਪਟੀਸ਼ਨ ਵਿਚ ਮੌਸਮ ਵਿਭਾਗ ਦੇ ਹਵਾਲੇ ਤੋਂ ਇਹ ਵੀ ਦਲੀਲ ਦਿੱਤੀ ਗਈ ਹੈ ਕਿ ਵੋਟਿੰਗ ਪੀਰੀਅਡ ਦੌਰਾਨ ਲੂ ਚੱਲਣ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ, ਇਸ ਲਈ ਸਮੇਂ ਵਿਚ ਬਦਲਾਅ ਹੋਣਾ ਚਾਹੀਦੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਕੀਲ ਨਿਜ਼ਾਮੂਦੀਨ ਪਾਸ਼ਾ ਦੀ ਉਸ ਪਟੀਸ਼ਨ ਨੂੰ ਸੁਣਵਾਈ ਲਈ ਮਨਜ਼ੂਰੀ ਦੇ ਦਿੱਤੀ ਜਿਸ ਵਿਚ ਰਮਜ਼ਾਨ ਦੌਰਾਨ ਮਤਦਾਨ ਸਮੇਂ ਵਿਚ ਪਰਿਵਰਤਨ ਨਾ ਕਰਨ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਲਈ 13 ਮਈ ਦੀ ਤਰੀਕ ਤੈਅ ਕੀਤੀ ਹੈ।

ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਮਤਦਾਨ ਦਾ ਸਮਾਂ ਸਵੇਰੇ ਸੱਤ ਵਜੇ ਤੋਂ ਹੈ ਜਿਸ ਨੂੰ ਤੜਕੇ ਸਾਢੇ ਚਾਰ ਜਾਂ ਪੰਜ ਵਜੇ ਤੋਂ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਰਮਜ਼ਾਨ ਕਾਰਨ ਮੁਸਲਿਮ ਵੋਟਰਾਂ ਨੂੰ ਵੋਟਿੰਗ ਵਿਚ ਪਰੇਸ਼ਾਨੀ ਹੋ ਰਹੀ ਹੈ। ਪਟੀਸ਼ਨ ਵਿਚ ਮੌਸਮ ਵਿਭਾਗ ਦੇ ਹਵਾਲੇ ਤੋਂ ਇਹ ਵੀ ਦਲੀਲ ਦਿੱਤੀ ਗਈ ਹੈ ਕਿ ਵੋਟਿੰਗ ਪੀਰੀਅਡ ਦੌਰਾਨ ਲੂ ਚੱਲਣ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ, ਇਸ ਲਈ ਸਮੇਂ ਵਿਚ ਬਦਲਾਅ ਹੋਣਾ ਚਾਹੀਦੈ।

Leave a Reply

Your email address will not be published. Required fields are marked *

%d bloggers like this: