ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ‘ਚ ਹਾਦਸੇ ‘ਚ 19 ਸਿੱਖਾਂ ਦੀ ਮੌਤ ਹੋਣ ‘ਤੇ ਦੁੱਖ ਪ੍ਰਗਟਾਇਆ, ਘਟਨਾ ਦੀ ਜਾਂਚ ਵੀ ਮੰਗੀ

ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ‘ਚ ਹਾਦਸੇ ‘ਚ 19 ਸਿੱਖਾਂ ਦੀ ਮੌਤ ਹੋਣ ‘ਤੇ ਦੁੱਖ ਪ੍ਰਗਟਾਇਆ, ਘਟਨਾ ਦੀ ਜਾਂਚ ਵੀ ਮੰਗੀ

ਨਵੀਂ ਦਿੱਲੀ, 3 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਵਿਚ ਸ਼ੇਖਪੁਰਾ ਜ਼ਿਲ੍ਹਾ ਵਿਚ ਫਾਰੂਕਾਬਾਦ ਨੇੜੇ  ਇਕ ਰੇਲ ਗੱਡੀ ਤੇ ਬੱਸ ਦੀ ਟੱਕਰ ਹੋ ਜਾਣ ਨਾਲ 19 ਸਿੱਖ ਸ਼ਰਧਾਲੂਆਂ ਦੀ ਮੌਤ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਹਨਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ  ਇਹ ਅਪੀਲ ਵੀ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਕਿ ਕਿਤੇ ਇਹ ਹਾਦਸਾ ਕਿਸੇ ਸਾਜ਼ਿਸ਼ ਦਾ ਨਤੀਜਾ ਤਾਂ ਨਹੀਂ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਇਹ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਜਦੋਂ ਇਹ ਮੰਦਭਾਗੀ ਘਟਨਾ ਵਾਪਰੀ। ਉਹਨਾਂ ਕਿਹਾ ਕਿ ਅਸੀਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੇ ਸਿੱਖ ਭਾਈਚਾਰੇ ਵੱਲੋਂ ਇਸ ਹਾਦਸੇ ਵਿਚ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜਿਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਸ੍ਰੀ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖਾਨ ਨੂੰ ਇਹ ਅਪੀਲੀ  ਵੀ ਕੀਤੀ ਕਿ ਇਸ ਹਾਦਸੇ ਦੀ ਜਾਂਚ ਕਰਵਾਈ ਜਾਵੇ ਤਾਂ ਕਿ ਇਹ ਸਪਸ਼ਟ ਹੋ ਸਕੇ ਕਿ ਕਿਤੇ ਇਸ ਘਟਨਾ ਪਿੱਛੇ ਕੋਈ ਸਾਜ਼ਿਸ਼ ਤਾਂ ਨਹੀਂ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: