ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ss1


ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ


ਕਸਬਾ ਔੜ ਦੇ ਇਕ ਨੌਜਵਾਨ ਨੂੰ ਮਨੀਲਾ ਵਿਖੇ ਅਣਪਛਾਤੇ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਭਰਾ ਅਮਰੀਕ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਨੇੜੇ ਸ਼ਿਵ ਮੰਦਰ ਔੜ ਨੇ ਦੱਸਿਆ ਕਿ ਉਸ ਦਾ ਭਰਾ ਸੁਖਵਿੰਦਰ ਸਿੰਘ ਬਿੰਦਾ (44) ਮਨੀਲਾ ਦੇ ਬਾਗੀਉ ਸਿਟੀ ਸ਼ਹਿਰ ‘ਚ ਪਿਛਲੇ ਕਰੀਬ 11 ਸਾਲਾਂ ਤੋਂ ਰਹਿ ਰਿਹਾ ਸੀ। ਉਸ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਦਾ ਫਾਈਨਾਂਸ ਦਾ ਕੰਮ ਵਧੀਆ ਚੱਲ ਰਿਹਾ ਸੀ, ਜਿਸ ਨੂੰ ਕਿਸੇ ਨੇ ਸਾਮਾਨ ਪਹੁੰਚਦਾ ਕਰਨ ਲਈ ਫੋਨ ਕੀਤਾ ਅਤੇ ਉਹ ਆਪਣੇ ਮੋਟਰਸਾਈਕਲ ‘ਤੇ ਸਾਮਾਨ ਰੱਖ ਕੇ ਘਰ ਤੋਂ ਕੁਝ ਦੂਰੀ ‘ਤੇ ਹੀ ਗਿਆ ਸੀ ਕਿ ਕੁਝ ਤੇਜ਼ਧਾਰ ਹਥਿਆਰਬੰਦ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ‘ਤੇ 25-30 ਵਾਰ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਕੇ ਸੁੱਟ ਦਿੱਤਾ। ਇਸ ਤੋਂ ਬਾਅਦ ਜਦੋਂ ਸੁਖਵਿੰਦਰ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਇਹ ਘਟਨਾ ਭਾਰਤੀ ਸਮੇਂ ਅਨੁਸਾਰ ਸ਼ਾਮ 5 ਵਜੇ ਦੀ ਹੈ।


Share Button

Leave a Reply

Your email address will not be published. Required fields are marked *