ਮਰਹੂਮ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੀ ਯਾਦ ਵਿੱਚ ਸਲਾਨਾ ਸਮਾਗਮ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ

ss1

ਮਰਹੂਮ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੀ ਯਾਦ ਵਿੱਚ ਸਲਾਨਾ ਸਮਾਗਮ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ
ਸੰਗਤ ਹੁਮਹੁੰਮਾ ਕੇ ਸਮਾਗਮ ਵਿੱਚ ਸ਼ਿਰਕਤ ਕਰੇ : ਗਿਆਨੀ ਮੱਲ ਸਿੰਘ

30-6

ਸ਼੍ਰੀ ਅਨੰਦਪੁਰ ਸਾਹਿਬ, 30 ਜੁਲਾਈ (ਦਵਿੰਦਰਪਾਲ ਸਿੰਘ/ ਅੰਕੁਸ਼): ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮਰਹੂਮ ਜਥੇਦਾਰ ਸਚਖੰਡ ਵਾਸੀ ਗਿਆਨੀ ਤਰਲੋਚਨ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਅੱਜ 31 ਜੁਲਾਈ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਦਸ਼ਮੇਸ਼ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਲਾਨਾ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਵੱਲੋ ਪ੍ਰਬੰਧਾ ਨੂੰ ਅੰਤਿਮ ਛੋਹਾ ਦੇਣ ਲਈ ਕੀਤੀ ਮੀਟਿੰਗ ਤੋ ਬਾਅਦ ਦਿੱਤੀ। ਉਹਨਾ ਕਿਹਾ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਸ਼ੁਰੂ ਕਰ ਦਿੱਤੇ ਗਏ ਹਨ। ਜਿੰਨਾ ਦੇ ਭੋਗ ਅੱਜ ਸਵੇਰੇ 10 ਵਜੇ ਪੈਣਗੇ। ਉਪਰੰਤ ਕੀਰਤਨ ਅਤੇ ਗੁਰਮਤਿ ਵਿਚਾਰਾ ਹੋਣਗੀਆ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਭੋਰ ਸਮੇਤ ਪੰਥ ਪ੍ਰਸਿੱਧ ਸ਼ਖਸ਼ੀਅਤਾ ਵੱਲੋ ਹਾਜਰੀ ਭਰੀ ਜਾਵੇਗੀ । ਉਹਨਾ ਸੰਗਤਾਂ ਨੂੰ ਸਮਾਗਮ ਵਿੱਚ ਹੰਮਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੋਕੇ ਮੈਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਮੁਖਤਿਆਰ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ ਹੈਪੀ, ਸਰਕਲ ਪ੍ਰਧਾਨ ਮਨਜੀਤ ਸਿੰਘ ਬਾਸੋਵਾਲ, ਸ਼ਹਿਰੀ ਪ੍ਰਧਾਨ ਹਰਜੀਤ ਸਿੰਘ ਅਚਿੰਤ, ਮਨਜਿੰਦਰ ਸਿੰਘ ਬਰਾੜ, ਸਤਨੰਦ ਸਿੰਘ ਝੱਜ, ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *