ਮਹਾਰਾਜਾ ਰਣਜੀਤ ਸਿੰਘ ਕਾਲਜ ਬੀ.ਸੀ.ਏ. ਦਾ ਨਤੀਜਾ ਸੌ ਫ਼ੀਸਦੀ ਰਿਹਾ

ss1

ਮਹਾਰਾਜਾ ਰਣਜੀਤ ਸਿੰਘ ਕਾਲਜ ਬੀ.ਸੀ.ਏ. ਦਾ ਨਤੀਜਾ ਸੌ ਫ਼ੀਸਦੀ ਰਿਹਾ

25-23 (3)
ਮਲੋਟ, 24 ਜੂਨ (ਆਰਤੀ ਕਮਲ) : ਇਲਾਕੇ ਦੀ ਨਾਮਵਰ ਸਹਿ-ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ, ਮਲੋਟ ਦੇ ਬੀ.ਸੀ.ਏ. ਭਾਗ ਤੀਜੇ ਦੇ ਵਿਦਿਆਰਥੀਆਂ ਨੇ ਮੱਲਾਂ ਮਾਰਦੇ ਹੋਏ ਫਿਰ ਇੱਕ ਵਾਰ ਕਾਲਜ ਅਤੇ ਇਲਾਕੇ ਦਾ ਨਾਮ ਰੁਸ਼ਨਾਇਆ ਹੈ। ਕਾਲਜ ਦੀ ਹੌਣਹਾਰ ਵਿਦਿਆਰਥਣ ਖੁਸ਼ਦੀਪ ਕੌਰ ਸਪੁੱਤਰੀ ਬਲਵਿੰਦਰ ਸਿੰਘ ਨੇ ਪਹਿਲਾ, ਮਨਜਿੰਦਰ ਕੌਰ ਸਪੁੱਤਰੀ ਗੁਰਬਚਨ ਸਿੰਘ ਨੇ ਦੂਜਾ ਅਤੇ ਪ੍ਰਿੰਸਪਾਲ ਸਪੁੱਤਰ ਬਲਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਇਸ ਕਾਮਯਾਬੀ ਦਾ ਸਿਹਰਾ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਅਤੇ ਸਮੂਹ ਸਟਾਫ਼ ਪ੍ਰੋ. ਸੈਲਜ਼ਾ, ਪ੍ਰੋ. ਸਿਮਰਜੀਤ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਸਾਰੂ ਅਤੇ ਪ੍ਰੋ. ਨਵਦੀਪ ਕੌਰ ਸਿਰ ਬੰਨਿਆ। ਇਸ ਮੌਕੇ ਕਾਲਜ ਦੀ ਮੈਨੇਜ਼ਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਬਿੱਲਾ ਸੰਧੂ, ਸਕੱਤਰ ਪ੍ਰਿਤਪਾਲ ਸਿੰਘ ਗਿੱਲ ਨੇ ਪ੍ਰਿੰਸੀਪਲ ਸੁਖਦੀਪ ਕੌਰ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਇਸ ਉਪਲੱਬਧੀ ਦੇ ਲਈ ਮੁਬਾਰਕਬਾਦ ਦਿੱਤੀ। ਜ਼ਿਕਰਯੋਗ ਹੈ ਕਿ ਬੀ.ਸੀ.ਏ. ਕੋਰਸ ਦੇ ਲਈ ਨਵੇਂ ਸ਼ੈਸ਼ਨ ਦੇ ਲਈ ਕਾਲਜ ਵਿੱਚ ਰਜ਼ਿਸਟੇਸ਼ਨ ਸ਼ੁਰੂ ਅਤੇ ਇਸ ਕੋਰਸ ਸਬੰਧੀ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ।

Share Button

Leave a Reply

Your email address will not be published. Required fields are marked *