ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Aug 4th, 2020

ਮਹਾਰਾਜਾ ਰਣਜੀਤ ਸਿੰਘ ਬਾਰੇ ਅਪਸ਼ਬਦ ਬੋਲਣ ਵਾਲੇ ਪਾਕਿ ਦੇ ਸਾਬਕਾ ਰੇਲ ਮੰਤਰੀ ਖਿਲਾਫ ਮਨਜਿੰਦਰ ਸਿੰਘ ਸਿਰਸਾ ਨੇ ਕਾਰਵਾਈ ਮੰਗੀ

ਮਹਾਰਾਜਾ ਰਣਜੀਤ ਸਿੰਘ ਬਾਰੇ ਅਪਸ਼ਬਦ ਬੋਲਣ ਵਾਲੇ ਪਾਕਿ ਦੇ ਸਾਬਕਾ ਰੇਲ ਮੰਤਰੀ ਖਿਲਾਫ ਮਨਜਿੰਦਰ ਸਿੰਘ ਸਿਰਸਾ ਨੇ ਕਾਰਵਾਈ ਮੰਗੀ

ਨਵੀਂ ਦਿੱਲੀ, 23 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਸਾਬਕਾ ਰੇਲ ਮੰਤਰੀ ਤੇ ਐਮ ਪੀ ਖਵਾਜ਼ਾ ਸਈਦ ਰਫੀਕੀ ਵੱਲੋਂ ਮਹਾਰਾਣਾ ਰਣਜੀਤ ਸਿੰਘ ਬਾਰੇ ਅਪਸ਼ਬਦ ਬੋਲਣ ‘ਤੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਖਵਾਜ਼ਾ ਸਈਦ ਰਫੀਕੀ ਨੇ ਮਹਾਰਾਜਾ ਰਣਜੀਤ ਸਿੰਘ ਬਾਰੇ ਬਹੁਤ ਕੁਬੋਲ ਬੋਲੇ ਹਨ ਤੇ ਉਹਨਾਂ ਨੂੰ ਜਬਰੀ ਸਿੱਖ ਧਰਮ ਲਾਗੂ ਕਰਵਾਉਣ ਵਾਲਾ ਕਿਹਾ ਹੈ ਜਦਕਿ ਅਸਲੀਅਤ ਇਹ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੁਨੀਆਂ ਦੇ ਅਜਿਹੇ ਸ਼ਾਸਕ ਸਨ ਜਿਹਨਾਂ ਨੇ ਆਪਣੇ ਰਾਜਕਾਲ ਵਿਚ ਸਾਰੇ ਧਰਮਾਂ ਨੂੰ ਨਾਲ ਲੈ ਕੇ ਕੰਮ ਕੀਤਾ।

ਸ੍ਰੀ ਸਿਰਸਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਰਾਜਕਾਲ ਦੌਰਾਨ ਜੇਕਰ ਗੁਰਦੁਆਰਾ ਸਾਹਿਬਾਨ ਨੂੰ ਸੋਨਾ ਦਿੱਤਾ ਜਾਂਦਾ ਸੀ ਤਾਂ ਮੰਦਿਰਾਂ ਤੇ ਮਸਜਿਦਾਂ ਨੂੰ ਵੀ ਬਰਾਬਰ ਸੋਨਾ ਦਿੱਤਾ ਜਾਂਦਾ ਸੀ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਧਰਮ ਨਿਰਪੱਖ ਸ਼ਾਸਕ ਸਨ ਜਿਹਨਾਂ ਦੇ ਚੰਗੇ ਰਾਜਕਾਲ ਸਦਕਾ ਹੀ ਉਹਨਾਂ ਨੂੰ ਸ਼ੇਰ ਏ ਪੰਜਾਬ ਦੇ ਖਿਤਾਬ ਨਾਲ ਨਿਵਾਜਿਆ ਗਿਆ।

ਉਹਨਾਂ ਕਿਹਾ ਕਿ ਪਾਕਿਸਤਾਨ ਦੇ ਨੇਤਾ ਨੇ ਬਹੁਤ ਹੀ ਘਟੀਆ ਸ਼ਬਦਾ ਦੀ ਵਰਤੋਂ ਮਹਾਰਾਜਾ ਰਣਜੀਤ ਸਿੰਘ ਦੇ ਖਿਲਾਫ ਸਿਰਫ ਇਸ ਕਰ ਕੇ ਕੀਤੀ ਕਿ ਆਪਣੇ ਧਰਮ ਦੇ ਲੋਕਾਂ ਨੂੰ ਖੁਸ਼ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਅਜਿਹੇ ਲੋਕ ਦੂਜੇ ਧਰਮਾਂ ‘ਤੇ ਹਮਲਾ ਕਰ ਕੇ ਹੀ ਆਪਣੇ ਧਰਮ ਦੇ ਆਗੂਆਂ ਨੂੰ ਖੁਸ਼ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਖਵਾਜਾ ਸਈਦ ਰਫੀਕੀ ਦੇ ਇਸ ਬਜ਼ੱਰ ਗੁਨਾਹ ਨੇ ਦੁਨੀਆਂ ਭਰ ਵਿਚ ਸਿੱਖਾਂ ਤੇ ਅਮਨ ਪਸੰਦ ਲੋਕਾਂ ਦੇ ਮਨਾਂ ਨੂੰ ਡੂੰਘੀ ਸੱਟ ਮਾਰੀ ਹੈ।
ਸ੍ਰੀ ਸਿਰਸਾ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿਚ ਆਪਣੇ ਹਮਰੁਤਬਾ ਨਾਲ ਇਹ ਮਾਮਲਾ ਉਠਾ ਕੇ ਖਵਾਜਾ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਉਣ। ਉਹਨਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖਾਨ ਨੂੰ ਵੀ ਅਪੀਲ ਕੀਤੀ ਕਿ ਇਕ ਮਹਾਨ ਸ਼ਾਸਕ ਦੇ ਖਿਲਾਫ ਜ਼ਹਿਰ ਉਗਲਣ ਵਾਲੇ ਇਸ ਆਗੂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: