Thu. Nov 14th, 2019

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2019 : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ , ਮਾਧੁਰੀ ਦੀਕਸ਼ਿਤ ਅਤੇ ਰਿਤੇਸ਼ ਦੇਸ਼ਮੁਖ ਨੇ ਪਾਈ ਵੋਟ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2019 : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ , ਮਾਧੁਰੀ ਦੀਕਸ਼ਿਤ ਅਤੇ ਰਿਤੇਸ਼ ਦੇਸ਼ਮੁਖ ਨੇ ਪਾਈ ਵੋਟ

ਮੁੰਬਈ: ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਮਹਾਰਾਸ਼ਟਰ ਵਿਧਾਨ ਸਭਾ ਲਈ ਮਤਦਾਨ ਜਾਰੀ ਹੈ। ਮਹਾਰਾਸ਼ਟਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ 9 ਵਜੇ ਤੱਕ ਕਰੀਬ 5.46 ਫ਼ੀਸਦੀ ਮਤਦਾਨ ਹੋਇਆ ਹੈ।ਮਹਾਰਾਸ਼ਟਰ ‘ਚ ਭਾਜਪਾ-ਸ਼ਿਵ ਸੈਨਾ (ਐੱਨਡੀਏ) ਤੇ ਕਾਂਗਰਸ-ਐੱਨਸੀਪੀ ਗਠਜੋੜ ਵਿਚਾਲੇ ਪ੍ਰਮੁੱਖ ਮੁਕਾਬਲਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਾਲੀਵੁੱਡ ਅਦਾਕਾਰ ਵੀ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪਹੁੰਚੇ ਹਨ।

ਇਸ ਦੌਰਾਨ ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਲਈ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ ਪੋਲਿੰਗ ਬੂਥ ‘ਤੇ ਵੋਟ ਪਾਉਣ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ। ਅਦਾਕਾਰਾ ਮਾਧੁਰੀ ਦੀਕਸ਼ਿਤ ਵੀ ਬਾਂਦਰਾ (ਪੱਛਮ) ਦੇ ਇਕ ਪੋਲਿੰਗ ਬੂਥ ‘ਤੇ ਵੋਟ ਪਾਉਣ ਤੋਂ ਬਾਅਦ ਰਵਾਨਾ ਹੋਈ ਹੈ। ਇਸ ਦੇ ਇਲਾਵਾ ਬਾਲੀਵੁੱਡ ਐਕਟਰ ਰਿਤੇਸ਼ ਦੇਸ਼ਮੁਖ, ਉਸ ਦੀ ਪਤਨੀ ਜੇਨੇਲੀਆ ਡੀਸੂਜ਼ਾ ਅਤੇ ਪਰਿਵਾਰ ਨੇ ਲਾਤੂਰ ਦੇ ਇਕ ਪੋਲਿੰਗ ਬੂਥ ‘ਤੇ ਵੋਟਾਂ ਪਾਈਆਂ ਹਨ।

ਦੱਸ ਦੇਈਏ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਦੀ ਅਗਵਾਈ ਹੇਠਲੇ ਮਹਾਂਗੱਠਜੋੜ ਅਤੇ ਕਾਂਗਰਸ–ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਗੱਠਜੋੜ ਵਿਚਾਲੇ ਹੈ। ਇਸ ਚੋਣ ਵਿੱਚ ਕੁੱਲ 8 ਕਰੋੜ 98 ਲੱਖ 39 ਹਜ਼ਾਰ 600 ਵੋਟਰ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ ਦੇ ਯੋਗ ਹਨ। ਮਹਿਲਾ ਵੋਟਰਾਂ ਦੀ ਗਿਣਤੀ ਇੱਥੇ 4 ਕਰੋੜ 28 ਲੱਖ 43 ਹਜ਼ਾਰ 635 ਹੈ। ਮਹਾਰਾਸ਼ਟਰ ’ਚ ਸੂਬਾ ਪੁਲਿਸ ਤੇ ਕੇਂਦਰੀ ਬਲਾਂ ਦੇ ਤਿੰਨ ਲੱਖ ਤੋਂ ਵੱਧ ਮੁਲਾਜ਼ਮਾਂ ਦੀ ਤਾਇਨਾਤੀ ਕਰ ਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿਮਹਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ 235 ਔਰਤਾਂ ਸਮੇਤ ਕੁੱਲ 3,237 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਓਥੇ ਵੋਟਿੰਗ ਲਈ ਕੁੱਲ 96,661 ਪੋਲਿੰਗ ਸਟੇਸ਼ਨ ਬਣਾਏ ਗਏ ਹਨ; ਜਿਨ੍ਹਾਂ ਉੱਤੇ ਸਾਢੇ 6 ਲੱਖ ਕਰਮਚਾਰੀ ਤਾਇਨਾਤ ਕੀਤੇ ਗਏ ਹਨ।ਜੇਕਰ ਭਾਜਪਾ ਗਠਜੋੜ ਦੀ ਗੱਲ ਕਰੀਏ ਤਾਂ ਭਾਜਪਾ 150 ਸੀਟਾਂ ‘ਤੇ ਚੋਣ ਲੜ ਰਹੀ ਹੈ ਜਦਕਿ ਸ਼ਿਵ ਸੈਨਾ 124 ਸੀਟਾਂ ‘ਤੇ ਚੋਣ ਲੜ ਰਹੀ ਹੈ। ਉੱਥੇ ਹੀ ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਉਸ ਨੇ 147 ਸੀਟਾਂ ‘ਤੇ ਉਮੀਦਵਾਰ ਉਤਾਰੇ ਹਨ ਜਦਕਿ ਐੱਨਸੀਪੀ ਦੇ 121 ਸੀਟਾਂ ‘ਤੇ ਉਮੀਦਵਾਰ ਚੋੜ ਲੜ ਰਹੇ ਹਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: