ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲਿਆ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ

ss1

ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲਿਆ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ

1-41
ਮਾਨਸਾ, 31 ਮਈ (ਰੀਤਵਾਲ/ ਜੋਨੀ) : ਬੁਢਾਪਾ ਪੈਨਸ਼ਨਾਂ ਅਤੇ ਸ਼ਗਨ ਸਕੀਮ ਦੇ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਇਨਾਂ ਸਕੀਮਾਂ ਤੋਂ ਵਾਂਝਾ ਨਾ ਰਹੇ। ਕਿਸੇ ਵੀ ਅਣਗਹਿਲੀ ਦੀ ਸੂਰਤ ਵਿਚ ਸਬੰਧਿਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਇਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰੀ ਖੇਤਰ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਜਿਵੇਂ ਸੀਵਰੇਜ, ਪਾਣੀ ਅਤੇ ਗਲੀਆਂ-ਸੜਕਾਂ ਨੂੰ ਪੱਕਾ ਕਰਨਾ ਆਦਿ ਨੂੰ ਜਲਦੀ ਨੇਪਰੇ ਚਾੜਿਆ ਜਾਵੇ। ਉਨਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦੀ ਪੂਰਾ ਕੀਤਾ ਜਾਵੇ, ਤਾਂ ਜੋ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਕੋਈ ਦਿਕੱਤ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਉਨਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਤੇ ਕਮਿਸ਼ਨਰ ਵੱਲੋਂ ਆਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਕੇ ਸਬੰਧਿਤ ਸ਼ਿਕਾਇਤ ਕਰਤਾ ਨੂੰ ਜਾਣੂ ਕਰਵਾਇਆ ਜਾਵੇ। ਉਨਾਂ ਐਕਸੀਅਨ ਸਿੰਚਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਲੋੜ ਹੋਵੇ, ਉਥੋਂ ਦੇ ਰਜਵਾਹਿਆਂ ਦੀ ਤੁਰੰਤ ਮੁਰੰਮਤ ਕਰਵਾ ਕੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ।
ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਅਤੇ ਸ਼ਹਿਰੀ ਜ਼ਮੀਨਾਂ ‘ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਤੁਰੰਤ ਖਾਲੀ ਕਰਵਾਇਆ ਜਾਵੇ। ਉਨਾਂ ਕਿਹਾ ਕਿ ਮਗਨਰੇਗਾ ਮਜ਼ਦੂਰਾਂ ਦੀ ਅਦਾਇਗੀ ਪਹਿਲ ਦੇ ਅਧਾਰ ‘ਤੇ ਕੀਤੀ ਜਾਵੇ। ਉਨਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਾਊਸ ਟੈਕਸ ਦੀ ਰਿਕਵਰੀ ਵਿਚ ਤੇਜ਼ੀ ਲਿਆਉਣ ਸਬੰਧੀ ਵੀ ਹਦਾਇਤ ਕੀਤੀ। ਉਨਾਂ ਐਕਸੀਅਨ ਪ੍ਰਦੂਸ਼ਣ ਬੋਰਡ ਨੂੰ ਹਦਾਇਤ ਕੀਤੀ ਕਿ ਈ.ਓਜ਼ ਨਾਲ ਤਾਲਮੇਲ ਕਰਕੇ ਇਕ ਟੀਮ ਦਾ ਗਠਨ ਕੀਤਾ ਜਾਵੇ, ਜੋ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਸਬੰਧੀ ਛਾਪੇਮਾਰੀ ਕਰਨੀ ਯਕੀਨੀ ਬਣਾਏਗੀ। ਇਸ ਮੌਕੇ ਸ਼੍ਰੀ ਸ਼ਰਮਾ ਨੇ ਜ਼ਿਲਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਮਿਡ ਡੇਅ ਮੀਲ ਤਹਿਤ ਪਨਸਪ ਵੱਲੋਂ ਸਪਲਾਈ ਕੀਤਾ ਜਾਣ ਵਾਲਾ ਰਾਸ਼ਨ ਤੁਰੰਤ ਸਕੂਲਾਂ ਵਿਚ ਭੇਜਣਾ ਯਕੀਨੀ ਬਣਾਇਆ ਜਾਵੇ।

Share Button

Leave a Reply

Your email address will not be published. Required fields are marked *