ਮਾਈ ਭਾਗੋ ਸਕੀਮ ਤਹਿਤ ਪਿੰਡ-ਪਿੰਡ ਸੁਸਾਇਟੀਆਂ ਬਣਾਈਆਂ ਜਾਣਗੀਆਂ: ਬੀਬੀ ਸ਼ੇਰਗਿੱਲ

ਮਾਈ ਭਾਗੋ ਸਕੀਮ ਤਹਿਤ ਪਿੰਡ-ਪਿੰਡ ਸੁਸਾਇਟੀਆਂ ਬਣਾਈਆਂ ਜਾਣਗੀਆਂ: ਬੀਬੀ ਸ਼ੇਰਗਿੱਲ

8-19 (3)ਤਪਾ ਮੰਡੀ, 7 ਜੁਲਾਈ (ਨਰੇਸ਼ ਗਰਗ) ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾ ਰਹੀ ਉਘੇ ਸਮਾਜ ਸੇਵੀ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਮਾਈ ਭਾਗੋ ਸਕੀਮ ਤਹਿਤ ਪਿੰਡ-ਪਿੰਡ ਜਾਕੇ ਸੁਸਾਇਟੀਆਂ ਬਣਾ ਰਹੀ ਹੈ। ਅੱਜ ਉਨ੍ਹਾਂ ਇਥੋਂ ਦੇ ਵਾਰਡ ਨੰਬਰ 9 ਵਿਖੇ ਬੀਬੀਆਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਜਿਸ ਵਿੱਚ ਔਰਤਾਂ ਵੀ ਬਰਾਬਰ ਦੀਆਂ ਹਿੱਸੇਦਾਰ ਹਨ। ਉਨ੍ਹਾਂ ਕਿਹਾ ਕਿ ਮਾਈ ਭਾਗੋ ਇਤਿਹਾਸ ਦਾ ਜਿਉਂਦਾ ਜਾਗਦਾ ਸਬੂਤ ਹੈ ਕਿ ਅੱਜ ਵੀ ਪਾਰਟੀ ਲਈ ਔਰਤਾਂ, ਬੀਬੀ ਜਗੀਰ ਕੌਰ ਅਤੇ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾ ਤੇ ਹਰ ਤਰਾਂ ਦੀ ਕੁਰਬਾਨੀ ਲਈ ਤਿਆਰ ਬਰ ਤਿਆਰ ਹਨ। ਬੀਬੀ ਸ਼ੇਰਗਿੱਲ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਮਾਨਯੋਗ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ੍ਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਔਰਤਾਂ ਨੂੰ ਸ੍ਰੇਸ਼ਠ ਸਥਾਨ ਦੇਣ ਲਈ ਵਚਨਬੱਧ ਹਨ। ਔਰਤਾਂ ਵੱਲੋਂ ਵੀ ਇਸ ਸਮੇਂ ਬੀਬੀ ਸ਼ੇਰਗਿੱਲ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਹਰ ਔਖ ਸਮੇਂ ਪਾਰਟੀ ਦੀ ਤਨ ਮਨ ਧਨ ਨਾਲ ਸੇਵਾ ਕਰਨਗੀਆਂ। ਇਸ ਮੌਕੇ ਸੁਖਪਾਲ ਕੌਰ, ਕੁਲਦੀਪ ਕੌਰ, ਸੰਦੀਪ ਕੌਰ, ਜਗੀਰ ਕੌਰ, ਜਸਪ੍ਰੀਤ ਕੌਰ, ਗਗਨਦੀਪ ਕੌਰ, ਬਲਜੀਤ ਕੌਰ, ਪ੍ਰਿੰਕਾ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਸੁਖਦੀਪ ਕੌਰ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *