ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ss1

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਬਲਵਿੰਦਰ ਸਿੰਘ ਸੰਧੂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ । ਉਹਨਾਂ ਦੇ ਨਾਲ ਸ਼੍ਰੀ ਅਜੀਤਪਾਲ ਸਿੰਘ, ਸੀ ਜੇ ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰੂਪਨਗਰ ਵੀ ਹਾਜ਼ਰ ਸਨ।

ਸੈਸ਼ਨ ਜੱਜ ਨੇ ਪੂਰੀ ਜੇਲ੍ਹ ਦਾ ਮੁਆਇਨਾ ਕੀਤਾ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਹਨਾਂ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ ਚਾਲ ਪੁੱਛਿਆ। ਉਹਨਾਂ ਨੇ ਖ਼ਾਸ ਤੌਰ ਤੇ ਜੇਲ੍ਹ ਵਿਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਡਾਕਟਰ ਸਾਹਿਬ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਦਿੱਤੀ। ਉਹਨਾਂ ਨੇ ਜ਼ਿਲ੍ਹਾ ਜੇਲ੍ਹ ਵਿਚ ਬਣੇ ਲੀਗਲ ਏਡ ਕਲੀਨਿਕ, ਜਿਸ ਦੁਆਰਾ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਅਤੇ ਜ਼ਰੂਰੀ ਨਿਰਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਬੰਦੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਉਹਨਾਂ ਨੇ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਬਣ ਰਹੇ ਭੋਜਨ ਦਾ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ੍ਹ ਪ੍ਰਬੰਧਾਂ ਨੂੰ ਨਿਯਮਾਂ ਮੁਤਾਬਿਕ ਚੁਸਤ ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਮੌਕੇ ਜੇਲ੍ਹ ਸੁਪਰਡੈਂਟ ਜੀ ਐਸ ਸਰੋਆ, ਡਿਪਟੀ ਸੁਪਰਡੰਟ ਜੇਲ੍ਹ ਸ੍ਰੀ ਮੋਹਨ ਲਾਲ, ਸਬ-ਇੰਸਪੈਕਟ ਸ਼ੀ੍ਰ ਦਰਸ਼ਨ ਸਿੰਘ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *