ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 20, 2020

ਮਾਮਲਾ ਕੰਪਨੀ ਮਾਲਕ ਵੱਲੋਂ ਧੋਖਾ ਦਿੱਤੇ ਜਾਣ ਦਾ: ਡਾ. ਓਬਰਾਏ ਹੁਣ ਦੁਬਈ ‘ਚ ਫਸੇ 29 ਨੌਜਵਾਨਾਂ ਨੂੰ ਆਪਣੇ ਖਰਚ ਤੇ ਲੈ ਕੇ ਆਉਣਗੇ ਭਾਰਤ

ਮਾਮਲਾ ਕੰਪਨੀ ਮਾਲਕ ਵੱਲੋਂ ਧੋਖਾ ਦਿੱਤੇ ਜਾਣ ਦਾ: ਡਾ. ਓਬਰਾਏ ਹੁਣ ਦੁਬਈ ‘ਚ ਫਸੇ 29 ਨੌਜਵਾਨਾਂ ਨੂੰ ਆਪਣੇ ਖਰਚ ਤੇ ਲੈ ਕੇ ਆਉਣਗੇ ਭਾਰਤ

8 ਨੌਜਵਾਨ ਨਾਲ ਡਾ.ਓਬਰਾਏ ਕੱਲ੍ਹ ਪਹੁੰਚਣਗੇ ਮੋਹਾਲੀ ਹਵਾਈ ਅੱਡੇ ਤੇ

ਕੰਪਨੀ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ ‘ਚ ਆਉਣ ਨੌਜਵਾਨ : ਡਾ. ਓਬਰਾਏ

ਪਟਿਆਲਾ ,14 ਫ਼ਰਵਰੀ (ਦਇਆ ਸਿੰਘ)” ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ ‘ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ 29 ਭਾਰਤੀ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਉਸ ਵੇਲੇ ਸੁੱਖ ਦਾ ਸਾਹ ਆਇਆ ਜਦ ਅਰਬ ਦੇਸ਼ਾਂ ਅੰਦਰ ਫਸੇ ਲੋਕਾਂ ਲਈ ਹਮੇਸ਼ਾਂ ਰੱਬ ਬਣ ਬਹੁੜਨ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਉਕਤ ਨੌਜਵਾਨਾਂ ਨੂੰ ਵਾਪਸ ਭਾਰਤ ਭੇਜਣ ਦੀ ਜਿੰਮੇਵਾਰੀ ਚੁੱਕਣ ਦਾ ਫੈਸਲਾ ਲਿਆ।
ਇਸ ਸਬੰਧੀ ਦੁਬਈ ਤੋਂ ਜਾਣਕਾਰੀ ਸਾਂਝੀ ਕਰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਦੀ ਇੱਕ ਕੰਪਨੀ ਨੇ ਸਕਿਓਰਿਟੀ ਦੇ ਕੰਮ ਲਈ ਭਾਰਤ ਤੋਂ ਦੁਬਈ ਸੱਦਿਆ ਸੀ ਪਰ ਇਨ੍ਹਾਂ ਨੌਜਵਾਨਾਂ ਦੇ ਦੱਸਣ ਮੁਤਾਬਕ ਇਨ੍ਹਾਂ ਦੀ ਕੰਪਨੀ ਦੇ ਮਾਲਕ ਨੇ ਆਪਣੀ ਕੰਪਨੀ ਬੰਦ ਕਰ ਕੇ ਇਨ੍ਹਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਬੰਦ ਹੋ ਜਾਣ ਨਾਲ ਜਿੱਥੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਗਿਆ ਉੱਥੇ ਹੀ ਉਹਨਾਂ ਦੁਆਰਾ ਕੀਤੇ ਗਏ ਤਿੰਨ ਤੋਂ ਛੇ ਮਹੀਨਿਆਂ ਦੇ ਕੰਮ ਦੀ ਤਨਖਾਹ ਵੀ ਨਹੀਂ ਦਿੱਤੀ ਗਈ। ਜਿਸ ਕਾਰਨ ਇਨ੍ਹਾਂ ਨੂੰ ਸਿਰ ਉੱਤੇ ਛੱਤ ਜਾਣ ਦੇ ਨਾਲ-ਨਾਲ ਦੋ ਵਕਤ ਦੀ ਰੋਟੀ ਤੋਂ ਵੀ ਅਤਰ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਜਦ ਉਕਤ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀ ਹੱਡ ਬੀਤੀ ਸੁਣਾਈ ਤਾਂ ਉਨ੍ਹਾਂ ਇਨ੍ਹਾਂ ਨੌਜਵਾਨਾਂ ਦੀ ਮੁਸ਼ਕਿਲ ਨੂੰ ਵੇਖਦਿਆਂ ਹੋਇਆਂ ਆਪਣੇ ਖਰਚ ਤੇ ਇਨ੍ਹਾਂ ਨੂੰ ਵਾਪਸ ਭਾਰਤ ਭੇਜਣ ਦਾ ਫ਼ੈਸਲਾ ਲਿਆ ਹੈ। ਜਿਸ ਤਹਿਤ ਉਹ ਇਨ੍ਹਾਂ ਨੌਜਵਾਨਾਂ ਦੇ ਵਾਪਸ ਆਉਣ ਲਈ ਲੋੜੀਂਦੇ ਜ਼ਰੂਰੀ ਕਾਗਜ਼ਾਤ ਮੁਕੰਮਲ ਕਰਨ ਤੋਂ ਇਲਾਵਾ ਦੁਬਈ ਤੋਂ ਭਾਰਤ ਦੀਆਂ ਹਵਾਈ ਟਿਕਟਾਂ ਦਾ ਖਰਚਾ ਵੀ ਖੁਦ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ 8 ਨੌਜਵਾਨ ਜਿਨ੍ਹਾਂ ਦੇ ਕਾਗਜ਼ਾਤ ਮੁਕੰਮਲ ਸਨ ਉਨ੍ਹਾਂ ਨੂੰ ਉਹ ਦੁਬਈ ਤੋਂ ਕੱਲ੍ਹ ਆਪ ਨਾਲ ਲੈ ਕੇ ਮੋਹਾਲੀ ਹਵਾਈ ਅੱਡੇ ਤੇ ਪਹੁੰਚਣਗੇ ਜਦ ਕਿ ਬਾਕੀ ਨੌਜਵਾਨਾਂ ਨੂੰ ਵੀ ਜਲਦ ਹੀ ਕਾਗਜ਼ਾਤ ਮੁਕੰਮਲ ਹੋਣ ਉਪਰੰਤ ਵਾਪਸ ਲੈ ਆਂਦਾ ਜਾਵੇਗਾ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਜਿੰਨਾ ਚਿਰ ਤੱਕ ਇਹ ਨੌਜਵਾਨ ਵਾਪਸ ਨਹੀਂ ਆ ਜਾਂਦੇ ਉਨਾਂ ਚਿਰ ਤੱਕ ਦੁਬਈ ਅੰਦਰ ਇਨ੍ਹਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਵੀ ਉਨ੍ਹਾਂ ਵੱਲੋਂ ਕੀਤਾ ਜਾਵੇਗਾ । ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਏਜੰਟਾਂ ਵੱਲੋਂ ਦੱਸੀ ਗਈ ਕੰਪਨੀ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ ਅੰਦਰ ਆਉਣ ਤਾਂ ਜੋ ਬੇਲੋੜੀ ਖੱਜਲ ਖ਼ੁਆਰੀ ਤੋਂ ਬਚਿਆ ਜਾ ਸਕੇ ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: