ਮਾਮਲਾ ਡੇਰਾ ਸੁੰਦਰ ਆਸ਼ਰਮ ਵਿਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅੱਦਬੀ ਦਾ

ss1

ਮਾਮਲਾ ਡੇਰਾ ਸੁੰਦਰ ਆਸ਼ਰਮ ਵਿਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅੱਦਬੀ ਦਾ
ਡੇਰੇ ਦੇ ਪ੍ਰਬੰਧਕ ਬਾਬਾ ਸੰਤੋਖ ਸਿੰਘ ਪਾਲਦੀ ਵਾਲਿਆਂ ਨੂੰ 22 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸਪੱਸ਼ਟੀਕਰਣ ਦੇਣ ਲਈ ਜਾਰੀ ਕੀਤੀ ਪੱਤ੍ਰਕਾ

ਸ੍ਰੀ ਅਨੰਦਪੁਰ ਸਾਹਿਬ 19 ਨਵੰਬਰ(ਦਵਿੰਦਰਪਾਲ ਸਿੰਘ/ਅੰਕੁਸ਼): 16 ਨਵੰਬਰ ਨੂੰ ਡੇਰਾ ਸੁੰਦਰ ਆਸ਼ਰਮ ਸ੍ਰੀ ਅਨੰਦਪੁਰ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਸ਼ਬਦਾਰਥ ਪੋਥੀਆਂ ਤੇ ਪਾਵਨ ਬਾਣੀ ਦੇ ਗੁਟਕਾ ਸਾਹਿਬਾਨ ਬੇਅੱਦਬੀ ਦੀ ਹਾਲਤ ਵਿੱਚ ਮਿਲਣ ਤੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਸਖ਼ਤ ਰੁੱਖ ਅਪਣਾਉਂਦਿਆਂ ਡੇਰੇ ਦੇ ਪ੍ਰਬੰਧਕ ਬਾਬਾ ਸੰਤੋਖ ਸਿੰਘ ਪਾਲਦੀ ਵਾਲਿਆਂ ਨੂੰ 22 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸਪੱਸ਼ਟੀਕਰਣ ਦੇਣ ਲਈ ਪੱਤ੍ਰਕਾ ਜਾਰੀ ਕੀਤੀ ਹੈ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਆਸ ਪਾਸ ਬਣੇ ਸਮੂਹ ਡੇਰਿਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਜਿੰਨਾਂ ਡੇਰਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼ਸੋਭਿਤ ਹਨ, ਅਗਰ ਉੱਥੇ ਮਰਿਯਾਦਾ ਅਨੁਸਾਰ ਸੇਵਾ ਸੰਭਾਲ ਨਹੀਂ ਹੋ ਰਹੀ ਤਾਂ ਇੱਕ ਹਫਤੇ ਦੇ ਅੰਦਰ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਦਬ ਤੇ ਸਤਿਕਾਰ ਸਹਿਤ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਲਿਆ ਕੇ ਸ਼ਸ਼ੋਭਿਤ ਕਰਵਾ ਦੇਣ ਜਾਂ ਪ੍ਰਬੰਧਕਾਂ ਨੂੰ ਸੂਚਿਤ ਕਰ ਦੇਣ ਤਾਂ ਕਿ ਉਹ ਪਾਵਨ ਸਰੂਪ ਤਖ਼ਤ ਸਾਹਿਬ ਵਿਖੇ ਲਿਆਂਦੇ ਜਾ ਸਕਣ। ਇਸ ਉਪਰੰਤ ਕਰਵਾਈ ਗਈ ਪੜਤਾਲ ਦੌਰਾਨ ਅਗਰ ਕਿਸੇ ਵੀ ਡੇਰੇ ਅੰਦਰ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਵਿੱਚ ਕੋਈ ਕਮੀ ਪਾਈ ਗਈ ਤਾਂ ਪ੍ਰਬੰਧਕਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *