ਮਾਸਟਰ ਤਾਰਾ ਸਿੰਘ ਨੇ ਪੰਥ ਦੀ ਚੜਦੀ ਕਲਾ ਲਈ ‘ਮੈਂ ਮਰਾਂ ਪੰਥ ਜੀਵੇ’ ਦਾ ਨਾਅਰਾ ਦਿੱਤਾ: ਅਟਵਾਲ

ss1

ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸਿੱਖ ਕੌਮ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਉਸਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ: ਚੀਮਾ

ਮਾਸਟਰ ਤਾਰਾ ਸਿੰਘ ਨੇ ਪੰਥ ਦੀ ਚੜਦੀ ਕਲਾ ਲਈ ‘ਮੈਂ ਮਰਾਂ ਪੰਥ ਜੀਵੇ’ ਦਾ ਨਾਅਰਾ ਦਿੱਤਾ: ਅਟਵਾਲ

ਜਨਮ ਦਿਹਾੜੇ ਸੰਬੰਧੀ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ‘ਚ ਪ੍ਰਮੁੱਖ ਹਸਤੀਆਂ ਵੱਲੋਂ ਸ਼ਿਰਕਤ

25-51

ਲੁਧਿਆਣਾ, 24 ਜੂਨ (ਪ.ਪ.): ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਮਾਸਟਰ ਤਾਰਾ ਸਿੰਘ ਨੂੰ ਪੰਥ ਦੀ ਅਜ਼ੀਮ ਸਖ਼ਸ਼ੀਅਤ ਦਾ ਦਰਜਾ ਦਿੰਦਿਆਂ ਦੱਸਿਆ ਕਿ ਸਿੱਖ ਇਤਿਹਾਸ ਵਿੱਚ ਮਾਸਟਰ ਜੀ ਇਕੱਲੇ ਉਹ ਸਿੱਖ ਨੇਤਾ ਸਨ ਜਿਨ੍ਹਾਂ ਨੇ ਪੰਥ ਦੀ ਚੜ੍ਹਦੀ ਕਲਾ ਲਈ ‘ਮੈਂ ਮਰਾਂ ਪੰਥ ਜੀਵੇ’ ਦਾ ਨਾਅਰਾ ਦਿੱਤਾ।
ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਮਾਸਟਰ ਤਾਰਾ ਸਿੰਘ ਦੇ 132ਵੇਂ ਜਨਮ ਦਿਹਾੜੇ ਸੰਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਆਪਣਾ ਸਾਰਾ ਜੀਵਨ ਪੰਥ ਦੀ ਚੜ੍ਹਦੀ ਕਲਾ ਦੇ ਲੇਖੇ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਇੱਕ ਇਮਾਨਦਾਰ ਅਤੇ ਦਰਵੇਸ਼ ਸਿਆਸਤਦਾਨ ਸਨ। ਉਨ੍ਹਾਂ ਆਪਣੇ ਸਾਰੇ ਨਿੱਜੀ ਸਵਾਰਥਾਂ ਨੂੰ ਪਾਸੇ ਰੱਖ ਕੇ ਸਿੱਖ ਕੌਮ ਖਾਸ ਕਰਕੇ ਆਰਥਿਕ ਪੱਖੋਂ ਪੱਛੜੇ ਵਰਗਾਂ ਨੂੰ ਉੱਪਰ ਲਿਆਉਣ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਹਿੰਦੂ ਧਰਮ ਨਾਲ ਸੰਬੰਧਤ ਅਨੁਸੂਚਿਤ ਜਾਤੀ ਲੋਕਾਂ ਦੀ ਤਰਜ਼ ‘ਤੇ ਸਿੱਖ ਧਰਮ ਨਾਲ ਸੰਬੰਧਤ ਅਨੁਸੂਚਿਤ ਜਾਤੀ ਨੂੰ ਰਾਖਵਾਂਕਰਨ ਦਾ ਹੱਕ ਦਿਵਾਉਣ ਵਿੱਚ ਅਹਿਮ ਰੋਲ ਅਦਾ ਕੀਤਾ। ਡਾ. ਅਟਵਾਲ ਨੇ ਪੰਜਾਬ ਸਰਕਾਰ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਮਾਸਟਰ ਤਾਰਾ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਸ਼ਹਿਰ ਲੁਧਿਆਣਾ ਨੂੰ ਚੁਣਿਆ ਗਿਆ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਮਾਸਟਰ ਤਾਰਾ ਸਿੰਘ ਦੇ ਹਰੇਕ ਜਨਮ ਦਿਹਾੜੇ ਨੂੰ ਘਰ-ਘਰ ਮਨਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਸੋਚ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਦਲਜੀਤ ਸਿੰਘ ਚੀਮਾਂ ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਤੱਕ ਦੀਆਂ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸਿੱਖ ਕੌਮ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਉਸਾਰਨ ਵੱਲ ਕੋਈ ਵੀ ਧਿਆਨ ਅਤੇ ਸਹਿਯੋਗ ਨਹੀਂ ਦਿੱਤਾ। ਉਹਨਾਂ ਦੱਸਿਆ ਕਿ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਸਭ ਤੋਂ ਪਹਿਲਾਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਜਨਮ/ਸ਼ਹੀਦੀ ਦਿਹਾੜੇ ਮਨਾਉਣੇ ਸ਼ੁਰੂ ਕੀਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜੀ ਸਾਡੇ ਮਹਾਨ ਵਿਰਸੇ ਤੋਂ ਜਾਣੂ ਹੋ ਸਕੇ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਹੇਠ ਅੱਜ ਪੰਜਾਬ ਸੂਬਾ ਸਾਰੇ ਖੇਤਰਾਂ ਵਿੱਚ ਤਰੱਕੀ ਸਿਖਰਾਂ ਨੂੰ ਛੂਹ ਰਿਹਾ ਹੈ। ਸਿੱਖਿਆ ਦੇ ਖੇਤਰ ਵਿੱਚ ਅੱਜ ਪੰਜਾਬ ਰਾਜ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ‘ਤੇ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਗਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਦੇ ਸੁਪਨੇ ਸਕਾਰ ਕਰਨ ਲਈ ਸੂਬੇ ਵਿੱਚ ਮੈਰੀਟੋਰੀਅਸ ਸਕੂਲ ਖੋਲੇ ਹਨ, ਇਹਨਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਭਵਿੱਖ ਵਿੱਚ ਕੁੱਝ ਬਣ ਸਕਣ। ਉਹਨਾਂ ਕਿਹਾ ਕਿ ਅੱਜ ਸੂਬਾ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ, ਪ੍ਰਮੁੱਖ ਸ਼ਹਿਰਾਂ ਦੀਆਂ ਸੜਕਾਂ ਨੂੰ 4-6 ਮਾਰਗੀ ਕੀਤਾ ਜਾ ਰਿਹਾ ਹੈ ਅਤੇ ਪੁੱਲਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਗਰੀਬ ਵਰਗ ਦੀ ਭਲਾਈ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆ ਹਨ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ 8 ਘੰਟੇ ਮੁਫਤ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।
ਮਾਸਟਰ ਤਾਰਾ ਸਿੰਘ ਦੀ ਦੋਹਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ ‘ਤੇ ਸੰਖੇਪ ਝਾਤ ਪਾਉਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਯਾਦ ਵਿੱਚ ਸੂਬੇ ਵਿੱਚ ਢੁੱਕਵੀਂ ਯਾਦਗਾਰ ਉਸਾਰੀ ਜਾਵੇ ਜਾਂ ਕਿਸੇ ਸਿਰਮੌਰ ਸੰਸਥਾ ਦਾ ਨਾਮਕਰਨ ਮਾਸਟਰ ਤਾਰਾ ਸਿੰਘ ਦੇ ਨਾਮ ‘ਤੇ ਕੀਤਾ ਜਾਵੇ। ਇਸ ਤੋਂ ਪਹਿਲਾਂ ਜ਼ਿਲ੍ਹਾਂ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸਵਾਗਤੀ ਸ਼ਬਦ ਬੋਲਦਿਆਂ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਮਾਸਟਰ ਤਾਰਾ ਸਿੰਘ ਦਾ ਜਨਮ ਦਿਹਾੜਾ ਰਾਜ ਪੱਧਰੀ ਸਮਾਗਮ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਇਕੱਤਰ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਹਾਜ਼ਰ ਵੱਡੀ ਗਿਣਤੀ ਵਿੱਚ ਇਕੱਠ ਨੂੰ ਅਪੀਲ ਕੀਤੀ ਕਿ ਮਾਸਟਰ ਤਾਰਾ ਸਿੰਘ ਦੀ ਸੋਚ ਨੂੰ ਹੋਰ ਅੱਗੇ ਲਿਜਾਇਆ ਜਾਵੇ। ਸਮਾਗਮ ਦੌਰਾਨ ਸ੍ਰ. ਰਵਿੰਦਰ ਸਿੰਘ ਦੀਵਾਨਾ ਨੇ ਧਾਰਮਿਕ ਅਤੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕੀਤੀ।
ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਪ੍ਰਧਾਨ ਪੰਥ ਰਤਨ ਸ੍ਰੀਮਾਨ ਮਾਸਟਰ ਤਾਰਾ ਸਿੰਘ ਯਾਦਗਰੀ ਟਰੱਸਟ ਸ੍ਰ. ਕੁਲਵੰਤ ਸਿੰਘ ਦੁਖੀਆ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ ਸ੍ਰ. ਕ੍ਰਿਪਾਲ ਸਿੰਘ ਬਡੂੰਗਰ, ਐਸ.ਜੀ.ਪੀ.ਸੀ ਮੈਂਬਰ ਸ੍ਰ. ਅਮਰਜੀਤ ਸਿੰਘ ਚਾਵਲਾ, ਭਾਜਪਾ ਆਗੂ ਸ੍ਰੀ ਪ੍ਰਵੀਨ ਬਾਂਸਲ, ਸ੍ਰੀ ਮਦਨ ਲਾਲ ਬੱਗਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ (ਸ਼ਹਿਰੀ), ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਡਾ. ਐਸ.ਪੀ.ਸਿੰਘ, ਪੰਜਾਬ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰ. ਨਿਰਮਲ ਸਿੰਘ ਐੱਸ. ਐੱਸ., ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Share Button

Leave a Reply

Your email address will not be published. Required fields are marked *