ਮਾੜੇ ਨਤੀਜਿਆਂ ਵਾਲੇ ਅਧਿਆਪਕਾਂ ਦੀ ਸ਼ਾਮਤ

ਮਾੜੇ ਨਤੀਜਿਆਂ ਵਾਲੇ ਅਧਿਆਪਕਾਂ ਦੀ ਸ਼ਾਮਤ

ਚੰਡੀਗੜ੍ਹ: ਪੰਜਾਬ ਦੇ 12ਵੀਂ ਜਮਾਤ ਦੇ ਨਤੀਜਿਆਂ ‘ਚ ਬੱਚੇ ਵੱਡੇ ਪੱਧਰ ‘ਤੇ ਫੇਲ੍ਹ ਹੋਏ ਹਨ। ਇਸੇ ਨੂੰ ਦੇਖਦਿਆਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਫੈਸਲਾ ਲਿਆ ਹੈ ਕਿ ਮਾੜੇ ਨਤੀਜਿਆਂ ਵਾਲੇ ਅਧਿਆਪਕਾਂ ‘ਤੇ ਕਾਰਵਾਈ ਹੋਵੇਗੀ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦੇ 62 ਸਕੂਲਾਂ ਅਜਿਹੇ ਹਨ ਜਿਨ੍ਹਾਂ ‘ਚ ਵਿਦਿਆਰਥੀਆਂ ਦੇ ਨੰਬਰ 20 ਫੀਸਦੀ ਤੋਂ ਹੇਠਾਂ ਆਏ ਹਨ। ਉਨ੍ਹਾਂ ‘ਤੇ ਦੇ ਪ੍ਰਿੰਸੀਪਲਾਂ ਦੀਆਂ ਸਜ਼ਾ ਵਜੋਂ ਬਦਲੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਅੱਗੇ ਤੋਂ ਅਜਿਹੇ ਅਧਿਆਪਕਾਂ ਖ਼ਿਲਾਫ ਹੋਰ ਵੀ ਸਖ਼ਤ ਐਕਸ਼ਨ ਲਏ ਜਾਣਗੇ ਜਿਨ੍ਹਾਂ ਦੇ ਬੱਚਿਆਂ ਦੇ ਨਤੀਜੇ ਮਾੜੇ ਹਨ। ਮਾੜੇ ਨਤੀਜਿਆਂ ਵਾਲੇ ਜ਼ਿਆਦਾਤਰ ਸਕੂਲ ਮੋਗਾ, ਜਲੰਧਰ ਤੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਬਠਿੰਡਾ, ਮਾਨਸਾ ਆਦਿ ਜ਼ਿਲ੍ਹਿਆਂ ਦੇ ਹਨ।

ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਜਿਹੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਨਮਾਨਿਤ ਕਰੇਗਾ ਜਿਨ੍ਹਾਂ ਦਾ ਨਤੀਜਾ ਬੇਹੱਦ ਵਧੀਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 122 ਸਕੂਲ ਅਜਿਹੇ ਵੀ ਹਨ ਜਿੱਥੇ 90 ਫੀਸਦੀ ਬੱਚੇ ਪਾਸ ਹੋਏ ਹਨ। ਅਜਿਹੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਚੰਗੇ ਨਤੀਜਿਆਂ ‘ਚ ਸਭ ਤੋਂ ਅੱਗੇ ਗੁਰਦਾਸਪੁਰ ਜ਼ਿਲ਼੍ਹਾ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬੀ ਵਿਸ਼ੇ ਦੇ ਨਤੀਜੇ ਵੀ ਬੇਹੱਦ ਖਰਾਬ ਰਹੇ ਹਨ। ਇਸ ਨੂੰ ਸੁਧਾਰਨ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਕਿ ਨਤੀਜੇ ਚੰਗੇ ਆ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਸਕੂਲ ਦਾ ਨਤੀਜਾ ਵਧੀਆ ਹੋਵੇ, ਇਹ ਸਿੱਖਿਆ ਵਿਭਾਗ ਦੇ ਜ਼ਿੰਮੇਵਾਰੀ ਹੈ ਤੇ ਅਸੀਂ ਪੂਰੀ ਤਨਦੇਹੀ ਨਾਲ ਇਹ ਕੰਮ ਕਰਾਂਗੇ।

Share Button

Leave a Reply

Your email address will not be published. Required fields are marked *

%d bloggers like this: