Wed. Oct 23rd, 2019

ਮਾ: ਬੇਅੰਤ ਸਿੰਘ ਕੰਬੋਕੇ ਸਨਮਾਨਿਤ

ਮਾ: ਬੇਅੰਤ ਸਿੰਘ ਕੰਬੋਕੇ ਸਨਮਾਨਿਤ

ਖਾਲੜਾ: ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਸ਼ੁਰੂ ਕੀਤੀ ਪੱਤਰ ਵਿਹਾਰ ਕੋਰਸ ਦੀ ਧਾਰਮਿਕ ਪ੍ਰੀਖਿਆ ਵਿਚ 80ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਣ ਤੇ ਮਾ: ਬੇਅੰਤ ਸਿੰਘ ਕੰਬੋਕੇ ਨੂੰ ਸ਼੍ਰੋਮਣੀ ਕਮੇਟੀ ਵਲੋਂ 1100 ਰੁਪਏ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਮਾ: ਕੰਬੋਕੇ ਨੂੰ ਸਨਮਾਨਿਤ ਕਰਦਿਆਂ ਪ੍ਰਚਾਰਕ ਗੁਰਬਚਨ ਸਿੰਘ ਕਲਸੀਆਂ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਏ ਜਾ ਰਹੇ ਦੋ ਸਾਲਾ ਪੱਤਰ ਵਿਹਾਰ ਕੋਰਸ ਜਿਸ ਵਿਚ ਸਿੱਖ ਸੰਗਤਾਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ, ਦੀ ਧਾਰਮਿਕ ਪ੍ਰੀਖਿਆ ਮਾ: ਬੇਅੰਤ ਸਿੰਘ ਹੁਰਾਂ 80 ਫੀਸਦੀ ਤੋਂ ਉਪਰ ਅੰਕ ਲੈ ਕੇ ਪਾਸ ਕੀਤੀ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾ ਨਤ ਕੀਤਾ ਗਿਆ ਹੈ | ਇਸ ਮੌਕੇ ਕਿੰਦਰਬੀਰ ਸਿੰਘ, ਗੁਰਿੰਦਰਬੀਰ ਸਿੰਘ, ਕਰਨਬੀਰ ਸਿੰਘ, ਰਾਜਵਿੰਦਰ ਕੌਰ, ਵੀਰਪਾਲ ਕੌਰ, ਕੰਵਲਜੀਤ ਕੌਰ, ਕੁਲਜੀਤ ਕੌਰ ਆਦਿ ਹਾਜ਼ਰ ਸਨ |

Leave a Reply

Your email address will not be published. Required fields are marked *

%d bloggers like this: