ਮਿਸੀਸਾਗਾ ਵਿੱਚ ਭਾਰਤੀ ਰੈਸਟੋਰੈਂਟ ਵਿੱਚ ਧਮਾਕਾ, 15 ਵਿਅਕਤੀ ਜ਼ਖਮੀ

ss1

ਮਿਸੀਸਾਗਾ ਵਿੱਚ ਭਾਰਤੀ ਰੈਸਟੋਰੈਂਟ ਵਿੱਚ ਧਮਾਕਾ, 15 ਵਿਅਕਤੀ ਜ਼ਖਮੀ

ਓਨਟਾਰੀਓ/ਮਿਸੀਸਾਗਾ, 25 ਮਈ: ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਇਕ ਭਾਰਤੀ ਰੈਸਟੋਰੈਂਟ ਵਿਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਕਾਰਨ 15 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ| ਇਹ ਧਮਾਕਾ ਬੀਤੀ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਤਕਰੀਬਨ 10.30 ਵਜੇ ਦੇ ਕਰੀਬ ਹੋਇਆ|
ਮੌਕੇ ਤੇ ਪੁੱਜੇ ਪੈਰਾ-ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਾਇਆ ਹੈ ਅਤੇ 3 ਗੰਭੀਰ ਜ਼ਖਮੀਆਂ ਨੂੰ ਟੋਰਾਂਟੋ ਟਰਾਮਾ ਸੈਂਟਰ ਵਿੱਚ ਭਰਤੀ ਕਰਾਇਆ ਗਿਆ| ਇਹ ਧਮਾਕਾ ਮਿਸੀਸਾਗਾ ਦੇ ਸ਼ਹਿਰ ਵਿੱਚ ਸਥਿਤ ਬਾਂਬੇ ਬੇਲ ਰੈਸਟੋਰੈਂਟ ਵਿਚ ਹੋਇਆ| ਕੈਨੇਡੀਅਨ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਤਕਰੀਬਨ 10.30 ਵਜੇ ਘਟਨਾ ਦੀ ਸੂਚਨਾ ਮਿਲੀ| ਧਮਾਕਾ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ|

Share Button

Leave a Reply

Your email address will not be published. Required fields are marked *