ਮੀਰੀ ਪੀਰੀ ਕਾਲਜ ਵਿੱਚ ਯੂਥ ਲੀਡਰਸ਼ਿੱਪ ਟਰੇਨਿੰਗ ਕੈਂਪ ਸ਼ੁਰੂ

ਮੀਰੀ ਪੀਰੀ ਕਾਲਜ ਵਿੱਚ ਯੂਥ ਲੀਡਰਸ਼ਿੱਪ ਟਰੇਨਿੰਗ ਕੈਂਪ ਸ਼ੁਰੂ

vikrant-bansal-1ਭਦੌੜ 06 ਦਸੰਬਰ (ਵਿਕਰਾਂਤ ਬਾਂਸਲ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮੀਰੀ ਪੀਰੀ ਖ਼ਾਲਸਾ ਕਾਲਜ ਵਿਖੇ ਨਹਿਰੂ ਯੁਵਾ ਕੇਂਦਰ ਵੱਲੋਂ ਪੰਜ ਦਿਨਾਂ ਯੂਥ ਲੀਡਰਸ਼ਿੱਪ ਐਂਡ ਕਮਿਊਨਿਟੀ ਵਿਕਾਸ ਟਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈਯੁਵਕ ਸੇਵਾਵਾਂ ਵਿਭਾਗ ਪੰਜਾਬ ਜਿਲਾ ਬਰਨਾਲਾ ਦੇ ਅਸਿਸਟੈਂਟ ਡਾਇਰੈਕਟਰ ਰਘਬੀਰ ਸਿੰਘ ਮਾਨ ਕੈਂਪ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇਕਾਲਜ ਪ੍ਰਿੰਸੀਪਲ ਡਾ.ਸੁਖਦੇਵ ਸਿੰਘ ਨੇ ਮੁੱਖ ਮਹਿਮਾਨ ਅਤੇ ਉਚੇਚੇ ਤੌਰ ਤੇ ਪਹੁੰਚੀਆਂ ਹੋਰ ਸਖ਼ਸ਼ੀਅਤਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਕੈਂਪ ਲਾਉਣ ਲਈ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾਨਹਿਰੂ ਯੁਵਾ ਕੇਂਦਰ ਜਿਲਾ ਬਰਨਾਲਾ ਦੇ ਅਸਿਸਟੈਂਟ ਕੋਆਰਡੀਨੇਟਰ ਸਨਦੀਪ ਘੰਡ ਨੇ ਕਿਹਾ ਕਿ ਇਹਨਾਂ ਕੈਂਪਾਂ ਦਾ ਮਨੋਰਥ ਵਿਦਿਆਰਥੀਆਂ ਅੰਦਰ ਸਵੈ-ਵਿਕਾਸ਼ ਅਤੇ ਅਨੁਸਾਸ਼ਨ ਦੀ ਭਾਵਨਾ ਪੈਦਾ ਕਰਨਾ ਹੈਰਘਬੀਰ ਸਿੰਘ ਮਾਨ ਨੇ ਆਪਣੇ ਉਦਘਾਟਨੀ ਭਾਸ਼ਨ ਵਿੱਚ ਕਿਹਾ ਕਿ ਨੌਜਵਾਨ ਪੀੜੀ ਨੂੰ ਆਪਣੇ ਨੇੜਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਦੋਸਤ ਹੀ ਪਾਉਂਦੇ ਹਨ।

        ਇਸ ਮੌਕੇ ਪ੍ਰਿੰਸੀਪਲ ਡਾ. ਸੁਖਦੇਵ ਸਿੰਘ ਨੇ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ ਭਦੌੜ ਇਲਾਕੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ 2-2 ਵਿਦਿਆਰਥੀਆਂ ਦੀ ਚੋਣ ਇਸ ਕੈਂਪ ਲਈ ਕੀਤੀ ਗਈ ਇਹ ਕੈਂਪ ਦਿਨ ਰਾਤ ਦਾ ਹੋਵੇਗਾ ਪੰਜਾਬੀ ਵਿਭਾਗ ਦੇ ਮੁਖੀ ਡਾ.ਚਰਨਦੀਪ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕੈਂਪ ਕੋਆਰਡੀਨੇਟਰ ਪ੍ਰੋ.ਸੁਖਜਿੰਦਰ ਸਿੰਘ ਨੂੰ ਵਧਾਈ ਦਿੱਤੀ ਮੰਚ ਸੰਚਾਲਨ ਦੀ ਜਿੰਮੇਵਾਰੀ ਪ੍ਰੋ.ਜਸਮੀਤ ਸਿੰਘ ਨੇ ਨਿਭਾਈ।

Share Button

Leave a Reply

Your email address will not be published. Required fields are marked *

%d bloggers like this: