ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਮੁਸ਼ਕਿਲ ਦੀ ਘੜੀ ਵਿੱਚ ਦੁਰਵਿਵਹਾਰ ਦੀ ਥਾਂ ਇਕਜੁੱਟਤਾ ਦੀ ਲੋੜ

ਮੁਸ਼ਕਿਲ ਦੀ ਘੜੀ ਵਿੱਚ ਦੁਰਵਿਵਹਾਰ ਦੀ ਥਾਂ ਇਕਜੁੱਟਤਾ ਦੀ ਲੋੜ

ਅਹਿਜੇ ਸਮੇਂ ਵਿੱਚ ਜਦੋਂ ਪੂਰਾ ਦੇਸ਼ ਇਕਜੁੱਟ ਹੋਕੇ ਕਰੋਨਾ ਵਾਇਰਸ ਮਹਾਂਮਾਰੀ ਦੇ ਖਿਲਾਫ਼ ਲੜ ਰਿਹਾ ਹੈ ਅਤੇ ਲੋਕ ਆਪੋਆਪਣੇ ਘਰਾਂ ਵਿੱਚ ਬੰਦ ਰਹਿ ਕੇ ਲਾਕਡਾਊਨ ਦਾ ਚੰਗੀ ਤਰ੍ਹਾਂ ਪਾਲਣ ਕਰ ਰਹੇ ਹਨ, ਕੁਝ ਲੋਕਾਂ ਵੱਲੋਂ ਕਰੋਨਾ ਵਾਇਰਸ ਖਿਲਾਫ ਲੜਾਈ ਲੜਨ ਵਾਲੇ ਯੋਧਿਆਂ ਨਾਲ ਦੁਰਵਿਹਾਰ ਦੀਆਂ ਖਬਰਾਂ ਵਾਕਈ ਚਿੰਤਾਜਨਕ ਹਨ। ਦੇਸ਼ ਦੇ ਕਈ ਹਿੱਸਿਆਂ ਵਿੱਚ ਸਿਹਤ ਕਰਮਚਾਰੀਆਂ, ਪੁਲਿਸ ਮੁਲਾਜ਼ਮਾਂ ਅਤੇ ਕਰੋਨਾ ਖਿਲਾਫ ਲੱਗੀ ਇਸ ਜੰਗ ਵਿਚ ਸਭ ਤੋਂ ਅੱਗੇ ਖੜਨ ਵਾਲਿਆਂ ਦੇ ਨਾਲ ਦੁਰਵਿਵਹਾਰ ਦੀਆਂ ਖਬਰਾਂ ਆਈਆਂ ਹਨ, ਜਿਸ ਤੋਂ ਬਾਅਦ ਕੇਂਦਰ ਅਤੇ ਸੂਬਾ ਸਰਕਾਰਾਂ ਲੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।

ਚੀਨ ਵਿਖੇ ਕਰੋਨਾ ਵੱਲੋਂ ਕਹਿਰ ਵਰ੍ਹਾਉਣ ਦੇ ਬਾਵਜੂਦ ਅਮਰੀਕਾ ਅਤੇ ਕਈ ਪੱਛਮੀ ਦੇਸ਼ਾਂ ਨੇ ਆਪਣੇ ਇਥੇ ਮਹਾਂਮਾਰੀ ਦੇ ਆਉਣ ਦੀ ਸ਼ੁਰੂਆਤੀ ਦੌਰ ਵਿੱਚ ਇਸ ਵੱਲ ਧਿਆਨ ਨਹੀਂ ਦਿੱਤਾ, ਜਿਸਦੇ ਭਿਆਨਕ ਸਿੱਟੇ ਅੱਜ ਉਹ ਭੁਗਤ ਰਹੇ ਹਨ।ਸਾਡੇ ਦੇਸ਼ ਵਿਚ ਇਸ ਮਹਾਂਮਾਰੀ ਦੇ ਸ਼ੁਰੂਆਤੀ ਦੌਰ ਵਿੱਚ ਹੀ ਖਤਰੇ ਨੂੰ ਭਾਂਪਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨਾਂ ਦੇ ਲਾਕਡਾਊਨ ਦਾ ਐਲਾਨ ਕਰ ਦਿੱਤਾ ਸੀ, ਜਿਸ ਨਾਲ ਸਾਡੇ ਇਥੇ ਵਿਸ਼ਵ ਦੇ ਦੂਜੇ ਮੁਲਕਾਂ ਦੇ ਵਾਂਗ ਹਲਾਤ ਵਿਗੜਨ ਤੋਂ ਬਚੇ ਹਨ। ਪਰ ਅਫਸੋਸ ਦੀ ਗੱਲ ਹੈ ਕਿ ਕੁਝ ਲੋਕ ਇਸ ਰਾਸ਼ਟਰੀ ਮਹਾਂਮਾਰੀ ਵਿਚ ਸਹਿਯੋਗ ਨਹੀਂ ਕਰ ਰਹੇ ਹਨ। ਜੋ ਸਿਹਤ ਕਰਮਚਾਰੀ ਅਤੇ ਪੁਲਿਸ ਮੁਲਾਜ਼ਮ ਆਪਣੀ ਜਾਨ ਦੀ ਪਰਵਾਹ ਨਾ ਕਰਦੋ ਹੋਏ ਕਰੋਨਾ ਦੇ ਖਿਲਾਫ ਲੜਾਈ ਲੜ ਰਹੇ ਹਨ ਉਨ੍ਹਾਂ ‘ਤੇ ਹਮਲੇ ਕਰਨੇ ਅਤੇ ਮਾੜਾ ਰਵੱਈਆ ਕਿਸੇ ਹਾਲਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਗਿਣਤੀ ਭਰ ਲੋਕਾਂ ਨੂੰ ਸਾਰੇ ਦੇਸ਼ਵਾਸੀਆਂ ਦੀ ਜਾਨ ਜ਼ੋਖਮ ਵਿੱਚ ਪਾਉਣ ਦੀ ਇਜ਼ਾਜਤ ਨਹੀ ਦਿੱਤੀ ਜਾ ਸਕਦੀ।ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਅਜਿਹੇ ਤੱਤਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਸਹੀ ਹੈ। ਅਜਿਹੇ ਤੱਤਾਂ ਨੂੰ ਵੀ ਚਾਹੀਦਾ ਹੈ ਕਿ ਮੁਸੀਬਤ ਦੇ ਇਸ ਦੌਰ ਵਿੱਚ ਦੇਸ਼ ਨੂੰ ਹੋਰ ਜਿਆਦਾ ਮੁਸੀਬਤ ਵਿੱਚ ਧੱਕ ਕੇ ਖਲਨਾਇਕ ਬਣਨ ਤੋਂ ਪਰਹੇਜ਼ ਕਰਨ। ਦੇਸ਼ ਨੂੰ ਇਸ ਸਮੇਂ ਪੂਰੀ ਤਰ੍ਹਾਂ ਨਾਲ ਇਕਜੁੱਟ ਹੋ ਕੇ ਮੁਸੀਬਤ ਦੇ ਇਸ ਸਮੁੰਦਰ ਨੂੰ ਲੰਘਣ ਦੀ ਜਰੂਰਤ ਹੈ, ਕਿਉਂਕਿ ਜੇਕਰ ਇਹ ਮਹਾਂਮਾਰੀ ਬੇਕਾਬੂ ਹੋ ਗਈ ਤਾਂ ਇਹ ਕਿਸੇ ਦਾ ਵੀ ਲਿਹਾਜ਼ ਨਹੀਂ ਕਰੇਗੀ।

ਹਰਪ੍ਰੀਤ ਸਿੰਘ ਬਰਾੜ
ਮੇਨ ਏਅਰ ਫੋਰਸ ਰੋਡ,ਬਠਿੰਡਾ

 

 

 

 

Leave a Reply

Your email address will not be published. Required fields are marked *

%d bloggers like this: