Wed. Oct 23rd, 2019

ਮੁਹਾਲੀ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਲਈ ਹਰੀ ਝੰਡੀ

ਮੁਹਾਲੀ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਲਈ ਹਰੀ ਝੰਡੀ

ਕੇਂਦਰ ਸਰਕਾਰ ਨੇ ਅੱਜ ਪੰਜਾਬ ਸਰਕਾਰ ਨੂੰ ਮੁਹਾਲੀ ਵਿੱਚ 374.86 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਪ੍ਰਾਜੈਕਟ ’ਤੇ ਕੇਂਦਰ ਦੀ ਮੋਹਰ ਲੱਗਣ ਨਾਲ ਵਿਰੋਧੀਆਂ ਵੱਲੋਂ ਮੈਡੀਕਲ ਕਾਲਜ ਸਬੰਧੀ ਪਾਏ ਸਾਰੇ ਭੁਲੇਖੇ ਵੀ ਦੂਰ ਹੋ ਗਏ ਹਨ।
ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਇਸ ਪ੍ਰਾਜੈਕਟ ਨੂੰ ਸਵੀਕਾਰ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੈਡੀਕਲ ਕਾਲਜ ਦੇ ਬਣਨ ਨਾਲ ਮੁਹਾਲੀ ਦੇ ਨੇੜਲੇ ਇਲਾਕਿਆਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਵਿੱਚ ਮਦਦ ਮਿਲੇਗੀ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਤੈਅ ਸਮਾਂ ਸੀਮਾ ਦੇ ਅੰਦਰ ਮੁਕੰਮਲ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *

%d bloggers like this: