ਮੁੱਖ ਖੇਤੀਬਾੜੀ ਅਫਸਰ ਵੱਲੋ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਜ੍ਹਿਲੇ ਦੇ ਵੱਖ-ਵੱਖ ਪਿੰਡਾ ਦਾ ਦੌਰਾ

ਮੁੱਖ ਖੇਤੀਬਾੜੀ ਅਫਸਰ ਵੱਲੋ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਜ੍ਹਿਲੇ ਦੇ ਵੱਖ-ਵੱਖ ਪਿੰਡਾ ਦਾ ਦੌਰਾ
ਤਰਨ ਤਾਰਨ, 7 ਅਪ੍ਰੈਲ (ਨਿਰਪੱਖ ਆਵਾਜ਼ ਬਿਊਰੋ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਕੁਲਜੀਤ ਸਿੰਘ ਸੈਣੀ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋਣ ਵਾਲੀ ਹੈ ਤੇ ਕਿਸਾਨ ਨਿਰੰਤਰ ਆਪਣੀਆਂ ਫ਼ਸਲ ਦਾ ਨਿਰੀਖਣ ਕਰਦੇ ਰਹਿਣ।
ਮੁੱਖ ਖੇਤੀਬਾੜੀ ਅਫਸਰ ਵੱਲੋ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਜ੍ਹਿਲੇ ਦੇ ਵੱਖ-ਵੱਖ ਪਿੰਡਾ ਦਾ ਦੌਰਾ ਕੀਤਾ ਗਿਆ। ਬਲਾਕ ਭਿੱਖੀਵਿੰਡ ਦੇ ਪਿੰਡ ਵੀਰਮ, ਪਹੂਵਿੰਡ, ਪੂਹਲਾ, ਸੂਰਸਿੰਘ ਅਤੇ ਬਲਾਕ ਚੋਹਲਾ ਸਾਹਿਬ ਦੇ ਪਿੰਡ ਪੱਖੋਪੁਰ, ਘੜਕਾ, ਰੱਤੋਕੇ, ਮੁੰਡਾਪਿੰਡ, ਗੁਜਰਪੂਰਾ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਕਣਕ, ਸਬਜੀਆ ਅਤੇ ਚਾਰੇ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਸੰਬੰਧੀ ਉਹਨਾ ਨੇ ਜਾਣਕਾਰੀ ਦਿੰਦੇ ਹੌਏ ਦੱਸਿਆ ਕਿ ਕਈ ਪਿੰਡਾਂ ਵਿੱਚ ਕਣਕ ਦੀ ਫਸਲ 30-40% ਤੱਕ ਨੁਕਸਾਨੀ ਗਈ ਹੈ। ਸਬਜੀਆ ਅਤੇ ਚਾਰੇ ਵਾਲੀਆ ਫਸਲਾ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਸਬੰਧਤ ਪਿੰਡਾਂ ਦੇ ਕਿਸਾਨਾ ਵੱਲੋ ਮੁਆਵਜ਼ੇ ਦੀ ਮੰਗ ਕੀਤੀ ਗਈ।
ਮੁੱਖ ਖੇਤੀਬਾੜੀ ਅਫਸਰ ਵੱਲੋ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕਿਸਾਨ ਦੇ ਖੇਤ ਉੁੱਪਰ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ ਤੇ ਉਹਨਾਂ ਤਾਰਾਂ ਦੀ ਸਥਿਤੀ ਠੀਕ ਨਹੀਂ ਹੈ ਤਾਂ ਸਮਾਂ ਰਹਿੰਦਿਆਂ ਆਪਣੇ ਇਲਾਕੇ ਦੇ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਭਵਿੱਖ ਵਿੱਚ ਦਰਪੇਸ਼ ਨਾ ਆਵੇ।ਇਸ ਮੋਕੇ ਸ੍ਰੀ ਹਰਜਿੰਦਰ ਸਿੰਘ, ਖੇਤੀਬਾੜੀ ਅਫਸਰ, ਸ੍ਰੀ ਗੁਰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਹਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਸੁਖਚੈਨ ਸਿੰਘ ਪੀ. ਡੀ. ਹਾਜਰ ਸਨ।