Sat. May 25th, 2019

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਨਾਜਾਇਜ਼ ਟ੍ਰੈਵਲ ਏਜੰਟਾਂ ‘ਤੇ ਛਾਪੇ ਮਾਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਨਾਜਾਇਜ਼ ਟ੍ਰੈਵਲ ਏਜੰਟਾਂ ‘ਤੇ ਛਾਪੇ ਮਾਰਨ ਦੇ ਦਿੱਤੇ ਨਿਰਦੇਸ਼

ਸ਼ੇਰਪੁਰ/ ਸੰਗਰੂਰ 19 ਮਈ (ਹਰਜੀਤ ਕਾਤਿਲ) ਸੂਬੇ ਵਿਚ ਨਾਜਾਇਜ਼ ਟ੍ਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਏਜੰਟਾਂ ‘ਤੇ ਛਾਪਾਮਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਗੈਰ-ਰਜਿਸਟਰਡ ਅਤੇ ਜਾਅਲੀ ਟ੍ਰੈਵਲ ਏਜੰਟਾਂ ਖਿਲਾਫ ਸਾਰੇ ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰਾਂ, ਐੱਸ. ਐੱਸ. ਪੀਜ਼ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਨਤਾ ਦਾ ਪੈਸਾ ਲੁੱਟ ਰਹੇ ਇਨ੍ਹਾਂ ਏਜੰਟਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੇ ਆਲ੍ਹਾ ਪੁਲਸ ਅਤੇ ਸਿਵਲ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਚਿੱਠੀ ਵੀ ਜਾਰੀ ਕਰ ਦਿੱਤੀ ਹੈ।

ਇਨ੍ਹਾਂ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਹਰ ਸਾਲ ਰਜਿਸਟਰਡ ਅਤੇ ਲਾਇਸੈਂਸਸ਼ੁਦਾ ਟ੍ਰੈਵਲ ਏਜੰਟਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਨਾਂ ਜਨਤਕ ਕੀਤੇ ਜਾਣੇ ਚਾਹੀਦੇ ਹਨ। ਕੈਪਟਨ ਸਰਕਾਰ ਨੇ ਪੰਜਾਬ ਵਿਚ ਟ੍ਰੈਵਲ ਏਜੰਟਾਂ ਦੀ ਕਾਰਜ ਪ੍ਰਣਾਲੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿਉਂਕਿ ਪਿਛਲੇ ਕੁਝ ਸਾਲਾਂ ਵਿਚ ਇਨ੍ਹਾਂ ਏਜੰਟਾਂ ਨੇ ਲੋਕਾਂ ਦੇ ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਮੋਟੀਆਂ ਰਕਮਾਂ ਵਸੂਲੀਆਂ। ਗ੍ਰਹਿ ਸਕੱਤਰ ਨੇ ਸੂਬੇ ਭਰ ਵਿਚ ਟ੍ਰੈਵਲ ਏਜੰਟਾਂ ਨੂੰ ਲੈ ਕੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਏਜੰਟ ਲੋਕਾਂ ਕੋਲੋਂ ਮੋਟੀ ਰਕਮ ਲੈ ਕੇ ਫਰਾਰ ਹੋ ਜਾਂਦੇ ਹਨ। ਅਜਿਹੇ ਅਪਰਾਧ ਮੁਆਫੀ ਯੋਗ ਨਹੀਂ ਹਨ ਅਤੇ ਸਰਕਾਰ ਇਨ੍ਹਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

Leave a Reply

Your email address will not be published. Required fields are marked *

%d bloggers like this: