‘ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ‘ ਤਹਿਤ ਕੋਟਕਪੂਰਾ ਤੋਂ ਜੈਕਾਰਿਆਂ ਦੀ ਗੂੰਜ ‘ਚ ਵਿਸੇਸ਼ ਰੇਲ ਗੱਡੀ ਸੱਚਖੰਡ ਸ੍ਰੀ ਹਜੂਰ ਸਾਹਿਬ ਲਈ ਰਵਾਨਾ

ss1

‘ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ‘ ਤਹਿਤ ਕੋਟਕਪੂਰਾ ਤੋਂ ਜੈਕਾਰਿਆਂ ਦੀ ਗੂੰਜ ‘ਚ ਵਿਸੇਸ਼ ਰੇਲ ਗੱਡੀ ਸੱਚਖੰਡ ਸ੍ਰੀ ਹਜੂਰ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਦਾ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਅਹਿਮ ਉਪਰਾਲਾ-ਮਹੇਸ਼ਇੰਦਰ ਸਿੰਘ
ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ-ਡਿਪਟੀ ਕਮਿਸ਼ਨਰ

24-36 (4)
ਮੋਗਾ 23 ਜੁਲਾਈ : (ਕੁਲਦੀਪ ਘੋਲੀਆ/ਸਭਾਜੀਤ ਪੱਪੂ ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ‘ ਸਕੀਮ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਦੀ ਸੰਗਤ ਨੂੰ ਲੈ ਕੇ ਰੇਲ ਗੱਡੀ ਜੈਕਾਰਿਆਂ ਦੀ ਗੂੰਜ ਵਿੱਚ ਤਖਤ ਸ੍ਰੀ ਹਜੂੁਰ ਸਾਹਿਬ ਨਾਂਦੇੜ ਲਈ ਰਵਾਨਾ ਹੋਈ। ਇਸ ਮੌਕੇ ਹਲਕਾ ਵਿਧਾਇਕ ਸ਼੍ਰ: ਮਹੇਸ਼ਇੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਮੋਗਾ ਸ: ਕੁਲਦੀਪ ਸਿੰਘ ਵੈਦ ਨੇ ਸਾਂਝੇ ਤੌਰ ‘ਤੇ ਝੰਡੀ ਦੇ ਕੇ ਰੇਲ ਗੱਡੀ ਨੂੰ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜੱਥੇਦਾਰ ਤੀਰਥ ਸਿੰਘ ਮਾਹਲਾ ਅਤੇ ਐਸ.ਡੀ.ਐਮ ਬਾਘਾਪੁਰਾਣਾ ਨਿਧੀ ਕਲੋਤਰਾ ਵੀ ਮੌਜੂਦ ਸਨ।
ਇਸ ਮੌਕੇ ਹਲਕਾ ਵਿਧਾਇਕ ਮਹੇਸ਼ਇੰਦਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸਾ ਹੀ ਲੋਕ-ਹਿੱਤਾਂ ਨੂੰ ਮੁੱਖ ਰੱਖਦਿਆਂ ਲੋਕ ਭਲਾਈ ਦੇ ਫ਼ੈਸਲੇ ਲਏ ਜਾਂਦੇ ਹਨ। ਉਨ੍ਹਂਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਆਦਿ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਰੇਲ ਗੱਡੀ ਰਾਹੀਂ ਹਲਕਾ ਬਾਘਾਪੁਰਾਣਾ ਦੀ ਸੰਗਤ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਬਾਘਾਪੁਰਾਣਾ ਹਲਕੇ ਤੋਂ 980 ਸ਼ਰਧਾਲੂ ਯਾਤਰਾ ਲਈ ਇਸ ਗੱਡੀ ਨਾਲ ਰਵਾਨਾ ਹੋਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ਼੍ਰ: ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਇਸ ਯਾਤਰਾ ਲਈ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਰਧਾਲੂਆਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਰੇਲ ਗੱਡੀ ਸਰਧਾਲੂਆਂ ਨੂੰ ਸ੍ਰੀ ਨਦੇੜ ਸਾਹਿਬ ਦੇ ਦਰਸਨ ਂਕਰਵਾਉਣ ਉਪਰੰਤ 28 ਜੁਲਾਈ ਨੂੰ ਵਾਪਿਸ ਪਰਤੇਗੀ।
ਗੱਡੀ ਨੂੰ ਰੇਲਵੇ ਸਟੇਸ਼ਨ ਕੋਟਕਪੂਰਾ ਤੋਂ ਰਵਾਨਾ ਕਰਨ ਮੌਕੇ ਹੋਰਨਾਂ ਤੋਂ ਇਲਾਵਾ ਐਸ.ਜੀ.ਪੀ.ਸੀ ਮੈਂਬਰ ਸੁਖਪ੍ਰੀਤ ਸਿੰਘ ਰੋਡੇ, ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਵਨ ਢੰਡ, ਬਲਤੇਜ ਸਿੰਘ ਲੰਘੇਆਣਾ, ਤਹਿਸੀਲਦਾਰ ਗੁਰਮੇਲ ਸਿੰਘ ਢੱਡਾ, ਨਾਇਬ ਤਹਿਸੀਲਦਾਰ ਗੁਰਮੇਲ ਸਿੰਘ ਪੁਰੇਵਾਲੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਅਤੇ ਸਰਪੰਚ ਤੇ ਪੰਚ ਹਾਜ਼ਰ ਸਨ।

Share Button

Leave a Reply

Your email address will not be published. Required fields are marked *