ਮੁੱਖ ਮੰਤਰੀ ਤੀਰਥ ਯਾਤਰਾ ਤੇ ਚੁੱਪ ਚੁੱਪੀਤੇ ਭੇਜੀਆਂ ਜਾ ਰਹੀਆਂ ਬੱਸਾਂ ਤੋਂ ਲੋੜਵੰਦ ਅਣਜਾਣ

ss1

ਮੁੱਖ ਮੰਤਰੀ ਤੀਰਥ ਯਾਤਰਾ ਤੇ ਚੁੱਪ ਚੁੱਪੀਤੇ ਭੇਜੀਆਂ ਜਾ ਰਹੀਆਂ ਬੱਸਾਂ ਤੋਂ ਲੋੜਵੰਦ ਅਣਜਾਣ

ਧੂਰੀ, 5 ਦਸੰਬਰ/ਰਾਜੇਸ਼ਵਰ ਪਿੰਟੂ, ਬਿੰਨੀ ਗਰਗ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੱਖ-ਵੱਖ ਤੀਰਥ ਸਥਾਨਾਂ ’ਤੇ ਭੇਜੀਆਂ ਜਾ ਰਹੀਆਂ ਬੱਸਾਂ ਲਈ ਅਸਲ ਲੋੜਵੰਦ ਤੇ ਜਾਣ ਦੇ ਇਛੁੱਕ ਵਿਅਕਤੀ ਨੂੰ ਅਗਲੇ ਦਿਨ ਅਖਬਾਰਾਂ ’ਚੋਂ ਹੀ ਖਬਰਾਂ ਪੜ੍ਹ ਕੇ ਪਤਾ ਲੱਗ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਸਰਕਾਰ ਅਤੇ ਪ੍ਰਸ਼ਾਸ਼ਨ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਲੋਕਾਂ ਨੇ ਦੱਸਿਆ ਕਿ ਉਹ ਵੀ ਤੀਰਥ ਸਥਾਨਾਂ ਦੀ ਯਾਤਰਾ ਕਰਨ ਦੇ ਇਛੁੱਕ ਸਨ, ਪਰ ਉਨ੍ਹਾਂ ਨੂੰ ਤਾਂ ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗਿਆ। ਇਸ ਬਾਰੇ ਨਾ ਹੀ ਅਕਾਲੀ ਦਲ ਦੇ ਆਹੁੱਦੇਦਾਰਾਂ ਅਤੇ ਨਾ ਹੀ ਪ੍ਰਸ਼ਾਸ਼ਨ ਨੇ ਸ਼ਹਿਰ ’ਚ ਕੋਈ ਮੁਨਾਦੀ ਕਰਵਾਈ ਹੈ। ਉਨ੍ਹਾਂ ਚੁੱਪ-ਚੁੱਪੀਤੇ ਬਣਾਈਆਂ ਜਾ ਰਹੀਆਂ ਅਜਿਹੀਆਂ ਸੂਚੀਆਂ ’ਤੇ ਡੂੰਘਾਂ ਇਤਰਾਜ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਦੇ ਪੈਸੇ ਨਾਲ ਹੀ ਲੋਕਾਂ ਨੂੰ ਸਫ਼ਰ ਕਰਵਾਇਆ ਜਾ ਰਿਹਾ ਹੈ, ਪਰ ਫਿਰ ਵੀ ਸੱਤਾਧਾਰੀ ਪਾਰਟੀ ਵੱਲੋ ਆਪਣੇ ਚਹੇਤਿਆਂ ਅਤੇ ਅਮੀਰ ਲੋਕਾਂ ਨੂੰ ਹੀ ਸਫਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਗਰੀਬ ਲੋਕਾਂ ਤੋਂ ਇਸਦੀ ਦੂਰੀ ਬਣਾਈ ਹੋਈ ਹੈ। ਲੋਕਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤੇ ਭੇਜੀਆਂ ਜਾ ਰਹੀਆਂ ਬੱਸਾਂ ਦੇ ਮਾਮਲੇ ’ਚ ਨਿਰਪੱਖਤਾ ਬਣਾਉਣ ਅਤੇ ਲੋੜਵੰਦ ਲੋਕਾਂ ਨੂੰ ਹੀ ਸਫਰ ਕਰਵਾਉਣ ਅਤੇ ਆਹੁੱਦੇਦਾਰਾਂ ਵੱਲੋਂ ਚੁੱਪ ਚੁੱਪੀਤੇ ਭੇਜੀਆਂ ਜਾ ਰਹੀਆਂ ਬੱਸਾਂ ਦੇ ਮਾਮਲੇ ’ਚ ਇੰਨਕੁਆਰੀ ਕਰਵਾਉਣ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ’ਤੇ ਸਖਤੀ ਨਾਲ ਕਾਰਵਾਈ ਨਾ ਕੀਤੀ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਸਰਕਾਰ ਨੂੰ ਇਸਦਾ ਖਮਿਆਜਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।

Share Button

Leave a Reply

Your email address will not be published. Required fields are marked *