ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਜਾਂਦੀਆਂ ਕਿਸਾਨ ਯੂਨੀਅਨਾਂ ਵੱਲੋਂ ਲੰਬੀ ਵਿਖੇ ਰਾਸ਼ਟਰੀ ਰਾਜ ਮਾਰਗ ਜਾਮ

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਜਾਂਦੀਆਂ ਕਿਸਾਨ ਯੂਨੀਅਨਾਂ ਵੱਲੋਂ ਲੰਬੀ ਵਿਖੇ ਰਾਸ਼ਟਰੀ ਰਾਜ ਮਾਰਗ ਜਾਮ

ਲੰਬੀ, 19 ਦਸੰਬਰ (ਆਰਤੀ ਕਮਲ) : ਪੰਜਾਬ ਦੀਆਂ ਸੱਤ ਕਿਸਾਨ ਜਥਬੰਦੀਆਂ ਅਤੇ ਛੇ ਮਜਦੂਰ ਜਥੇਬੰਦੀਆਂ ਦੇ ਸੱਦੇ ਤੇ ਜਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਲੋਂ ਲੰਬੀ ਵਿਖੇ ਭਾਰੀ ਇਕੱਠ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਮਜਦੂਰਾਂ ਸਿਰ ਚੜਿਆ ਸਾਰਾ ਕਰਜਾ ਮੁਆਫ ਕੀਤਾ ਜਾਵੇ, ਕਿਸਾਨ ਮਜਦੂਰ ਕਾਨੂੰਨ ਬਣਾਇਆ ਜਾਵੇ, ਖੁਦਕੁਸ਼ੀ ਕਰ ਚੁੱਕੇ ਮਜਦੂਰਾਂ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਅਤੇ ਸਰਾਕਰੀ ਨੌਕਰੀ ਦਿੱਤੀ ਜਾਵੇ, ਬੇਜਮੀਨੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣ, ਜਨਤਕ ਵੰਡ ਪ੍ਰਣਾਲੀ ਵਿੱਚ ਵਾਧਾ ਕਰਕੇ ਲਗਾਤਾਰ ਬਹਾਲ ਰੱਖੀ ਜਾਵੇ, ਜਲੂਰ ਕਾਂਡ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਜਾਵਾਂ ਦਿੱਤੀਆਂ ਜਾਣ ਤੇ ਪੀੜਤ ਪਰਿਵਾਰਾਂ ਨੂੰ ਫੌਰੀ ਮੁਆਵਜਾ ਦਿੱਤਾ ਜਾਵੇ । ਕੁਝ ਆਗੂਆਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਅਵਾਰਾ ਪਸ਼ੂਆਂ ਦਾ ਕਿਸਾਨਾਂ ਦੇ ਹੱਕ ਵਿਚ ਸਰਕਾਰ ਤੁਰੰਤ ਫੈਸਲਾ ਕਰੇ । ਨੋਟ ਬੰਦੀ ਨਾਲ ਹੋ ਰਹੀ ਆਮ ਜਨਤਾ ਦੀ ਖੱਜਲ ਖੁਆਰੀ ਬੰਦ ਕਰਕੇ ਤੁਰੰਤ ਹੱਲ ਕੀਤਾ ਜਾਵੇ, ਠੇਕਾ ਮੁਲਾਜਮਾਂ ਨੂੰ ਪੱਕਾ ਰੁਜਗਾਰ ਅਤੇ ਬੇਰੁਜਗਾਰਾਂ ਨੂੰ ਨੌਕਰੀ ਦਿੱਤੀ ਜਾਵੇ । ਇਸ ਇਕੱਠ ਉਪਰੰਤ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਲਈ ਪਿੰਡ ਬਾਦਲ ਵੱਲ ਨੂੰ ਕੂਚ ਕੀਤਾ ਗਿਆ । ਪੁਲਿਸ ਵੱਲੋਂ ਕਾਫਲੇ ਨੂੰ ਖਿਉਵਾਲੀ ਦੇ ਨੇੜੇ ਰੋਕ ਲਿਆ ਜਿਥੇ ਇਹਨਾਂ ਕਿਸਾਨਾਂ ਵੱਲੋਂ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰ ਦਿੱਤਾ ਗਿਆ । ਇਸ ਜਾਮ ਤੇ ਬੈਠੇ ਲੋਕਾਂ ਨੂੰ ਕੁਲਵੰਤ ਰਾਏ ਸਾਉਂਕੇ ਤੇ ਹੇਮ ਰਾਜ ਬਾਦਲ ਨੇ ਸੰਬੋਧਨ ਕੀਤਾ ਤੇ ਚਿਤਾਵਨੀ ਦਿੱਤੀ ਕਿ ਸਰਕਾਰ ਦੀ ਅਜਿਹੀ ਲੋਕ ਅਣਦੇਖੀ ਬਦਰਾਸ਼ਤ ਨਹੀ ਕੀਤੀ ਜਾਵੇਗੀ । ਇਸ ਕਾਫਲੇ ਤੇ ਰੈਲੀ ਦੀ ਅਗਵਾਹੀ ਭਾਰਤੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਪੂਰਨ ਸਿੰਘ ਦੋਦਾ, ਜਿਲਾ ਸਕੱਤਰ ਗੁਰਾਂਦਿੱਤਾ ਸਿੰਘ ਭਾਗਸਰ, ਜਿਲਾ ਮੀਤ ਪ੍ਰਧਾਨ ਗੁਰਭਗਤ ਸਿੰਘ ਭਲਾਈਆਣਾ, ਬਲਾਕ ਲੰਬੀ ਦੇ ਸੱਕਤਰ ਗੁਰਪਾਸ਼ ਸਿੰਘ ਸਿੰਘੇਵਾਲਾ, ਪੰਜਾਬ ਖੇਤ ਮਜਦੂਰ ਯੂਨੀਅਨ ਦੇ ਜਿਲਾ ਆਗੂ ਗੁਰਜੰਟ ਸਿੰਘ ਸਾਉਂਕੇ, ਜਿਲਾ ਸਕੱਤਰ ਤਰਸੇਮ ਸਿੰਘ ਖੰਡੇਹਲਾਲ, ਬਲਾਕ ਲੰਬੀ ਦੇ ਮਜਦੂਰ ਆਗੂ ਸੁੱਖਾ ਸਿੰਘ ਸਿੰਘੇਵਾਲਾ ਅਤੇ ਬਲਾਕ ਲੰਬੀ ਦੇ ਸਕੱਤਰ ਫਕੀਰ ਚੰਦ ਵੱਲੋਂ ਕੀਤੀ ਗਈ ।

Share Button

Leave a Reply

Your email address will not be published. Required fields are marked *

%d bloggers like this: