ਮੁੱਖ ਮੰਤਰੀ ਨੇ ਚਮਕੌਰ ਸਾਹਿਬ ਹਲਕੇ ਲਈ ਲਾਈ ਸੌਗਾਤਾਂ ਦੀ ਝੜੀ

ਮੁੱਖ ਮੰਤਰੀ ਨੇ ਚਮਕੌਰ ਸਾਹਿਬ ਹਲਕੇ ਲਈ ਲਾਈ ਸੌਗਾਤਾਂ ਦੀ ਝੜੀ

ਚਮਕੌਰ ਸਾਹਿਬ/ ਰੂਪਨਗਰ, (ਪ੍ਰਿੰਸ): ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਸ਼੫ੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਟਿਸ (ਸੇਵਾ ਮੁਕਤ) ਨਿਰਮਲ ਸਿੰਘ ਵੱਲੋਂ ਉਠਾਈ ਗਈ ਮੰਗ ਦੇ ਸਬੰਧ ‘ਚ ਮੁੱਖ ਮੰਤਰੀ ਪ੫ਕਾਸ਼ ਸਿੰਘ ਬਾਦਲ ਨੇ ਮੋਰਿੰਡਾ ਸਬ-ਤਹਿਸੀਲ ਦਾ ਪੱਧਰ ਉੱਚਾ ਚੁੱਕ ਕੇ ਸਬ-ਡਵੀਜ਼ਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਭਰੋਸਾ ਦਵਾਇਆ ਕਿ ਇਸ ਸਬੰਧੀ ਅੰਤਮ ਫ਼ੈਸਲਾ ਇਕ ਹਫ਼ਤੇ ਦੇ ਅੰਦਰ ਹੋਣ ਵਾਲੀ ਕੈਬਨਿਟ ਮੀਟਿੰਗ ‘ਚ ਲੈ ਲਿਆ ਜਾਵੇਗਾ। ਉਨ੍ਹਾਂ ਚਮਕੌਰ ਸਾਹਿਬ ਦੇ ਮਾਣੇ ਮਾਜਰਾ ਪਿੰਡ ਦੇ ਸਰਕਾਰੀ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਬਣਾਉਣ ਦਾ ਵੀ ਐਲਾਨ ਕੀਤਾ । ਉਨ੍ਹਾਂ ਡੇਅਰੀ ਸਿਖਲਾਈ ਇੰਸਟੀਚਿਊਟ ਚਿਤਮਾਲੀ ਦਾ ਨਾਂ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ‘ਤੇ ਰੱਖਣ ਦੀ ਸਹਿਮਤੀ ਜਤਾਈ। ਇਸ ਤੋਂ ਇਲਾਵਾ ਉਨ੍ਹਾਂ ਨੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਦਿਹਾਤੀ ਇਲਾਕਿਆਂ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਚੈੱਕ ਦਿੱਤਾ ਅਤੇ ਨਗਰ ਕੌਂਸਲ ਮੋਰਿੰਡਾ ਅਤੇ ਨਗਰ ਪੰਚਾਇਤ ਸ੫ੀ ਚਮਕੌਰ ਸਾਹਿਬ ਨੂੰ ਡੇਢ-ਡੇਢ ਕਰੋੜ ਰੁਪਏ ਵਿਕਾਸ ਵਾਸਤੇ ਦਿੱਤੇ। ਉਨ੍ਹਾਂ ਸਰਕਾਰੀ ਹਾਈ ਸਕੂਲ ਮੋਰਿੰਡਾ ਦੀ ਇਮਾਰਤ ਦੀ ਮੁਰੰਮਤ ਵਾਸਤੇ 20 ਲੱਖ ਰੁਪਏ ਦਿੱਤੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 16.5 ਕਿਲੋਮੀਟਰ ਲੰਮੀ ਮੋਰਿੰਡਾ-ਚੁੰਨੀ ਸੜਕ ਨੂੰ ਮਜ਼ਬੂਤ ਬਣਾਉਣ ਲਈ ਨੀਂਹ ਪੱਥਰ ਰੱਖਿਆ। ਇਸ ਸੜਕ ਦਾ ਕੰਮ 40 ਕਰੋੜ ਰੁਪਏ ਦੀ ਲਾਗਤ ਨਾਲ 15 ਮਹੀਨਿਆਂ ‘ਚ ਮੁਕੰਮਲ ਕਰ ਲਿਆ ਜਾਵੇਗਾ।

Share Button

Leave a Reply

Your email address will not be published. Required fields are marked *

%d bloggers like this: