ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾਈ ਯੂਥ ਕਾਂਗਰਸ ਅਹੁੱਦੇਦਾਰਾਂ ਨਾਲ ਕੀਤਾ ਵਿਚਾਰ ਵਟਾਂਦਰਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾਈ ਯੂਥ ਕਾਂਗਰਸ ਅਹੁੱਦੇਦਾਰਾਂ ਨਾਲ ਕੀਤਾ ਵਿਚਾਰ ਵਟਾਂਦਰਾ

-ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਥ ਕਾਂਗਰਸ ਅਹਿਮ ਰੋਲ ਅਦਾ ਕਰੇਗਾ-ਨਿਰਭੈ ਸਿੰਘ ਕੰਬੋਜ਼

ਰਾਜਪੁਰਾ, 18 ਫਰਵਰੀ (ਐਚ.ਐਸ.ਸੈਣੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ ਸਥਿੱਤ ਰਿਹਾਇਸ਼ ‘ਤੇ ਅੱਜ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕ੍ਰਿਸ਼ਨਾ ਆਲਾਵਰੂ, ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਅਤੇ ਯੂਥ ਕਾਂਗਰਸ ਪੰਜਾਬ ਦੇ ਇੰਚਾਰਜ ਬੰਟੀ ਸੈਲਕੇ ਇੰਚਾਰਜ ਦੀ ਅਗਵਾਈ ਵਿੱਚ ਪੰਜਾਬ ਸੂਬੇ ਦੇ ਵੱਖ-ਵੱਖ ਜ਼ਿਲਾਂ ਤੇ ਅਸੈਂਬਲੀ ਪ੍ਰਧਾਨਾਂ ਨਾਲ ਮੁਲਾਕਾਤ ਕਰਨ ਦੇ ਲਈ ਮੀਟਿੰਗ ਸੱਦੀ ਗਈ। ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਥ ਕਾਂਗਰਸ ਦੇ ਨਵੇਂ ਚੁੱਣੇ ਗਏ ਸੰਗਠਨ ਦੇ ਅਹੁੱਦੇਦਾਰਾਂ ਨਾਲ ਯੂਥ ਪਾਲਿਸੀ, ਉਨਾਂ ਦੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਸੁਝਾਅ ਵੀ ਮੰਗੇ ਗਏ।
ਜਿਸ ਤੇ ਇਸ ਮੌਕੇ ਯੂਥ ਕਾਂਗਰਸ ਜ਼ਿਲਾ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ਼ ਨੇ ਜਿਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਮੁਲਾਕਾਤ ਦੇ ਲਈ ਸਮਾਂ ਦੇਣ ਬਦਲੇ ਧੰਨਵਾਦ ਕੀਤਾ ਉਥੇ ਉਨਾਂ ਮੰਗ ਕੀਤੀ ਕਿ ਸੂਬੇ ਅੰਦਰ ਯੂਥ ਕਾਂਗਰਸ ਦਾ ਚੋਣ ਵਿਧੀ ਰਾਹੀ ਜਿਹੜਾ ਨਵਾਂ ਢਾਂਚਾ ਤਿਆਰ ਕੀਤਾ ਗਿਆ ਹੈ ਨੂੰ ਉਨਾਂ ਦੀਆਂ ਅਸੈਬਲੀਆਂ ਤੇ ਜ਼ਿਲਿਆਂ ਨਾਲ ਸਬੰਧਤ ਸਿਵਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸ਼ਨ ਵਿੱਚ ਪੂਰੀ ਸੁਣਵਾਈ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਦੇ ਲਈ ਚਲਾਈਆਂ ਹੋਈਆਂ ਸਕੀਮਾਂ ਅਤੇ ਵੱਖ-ਵੱਖ ਵਿਭਾਗਾਂ ਦੇ ਰਾਹੀ ਦਿੱਤੀਆਂ ਜਾ ਰਹੀਆਂ ਸੇੇਵਾਵਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਲਈ ਵੀ ਯੂਥ ਕਾਂਗਰਸ ਪਾਰਟੀ ਅਹੁੱਦੇਦਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਇਸ ਤਰਾਂ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਵੱਧ ਤੋਂ ਵੱਧ ਨੌਜਵਾਨ ਵਰਗ ਨੂੰ ਕਾਂਗਰਸ ਪਾਰਟੀ ਨਾਲ ਜ਼ੋੜ ਕੇ ਮੁੜ ਤੋਂ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਬ ਬਣਾਈ ਜਾਵੇਗੀ। ਇਸ ਤਰਾਂ ਅਖੀਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਰਭੈ ਸਿੰਘ ਕੰਬੋਜ਼ ਦੇ ਨਾਲ ਯੂਥ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਦੇ ਸਮੁੱਚੇ ਯੂਥ ਕਾਂਗਰਸ ਅਹੁੱਦੇਦਾਰਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਦਾ ਸੱਦਾ ਦਿੱਤਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: