Sun. Sep 15th, 2019

ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਹੋਣਗੇ ਸ਼ਾਮਲ

ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਹੋਣਗੇ ਸ਼ਾਮਲ

ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜ ਚਿੜੀ ਵਿਖੇ 25 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਤੇ ਅਧਾਰਿਤ ਲੇਜ਼ਰ ਸ਼ੋਅ ਪੇਸ਼ ਕੀਤਾ ਜਾਵੇਗਾ: ਪ੍ਰੋ: ਚੰਦੂਮਾਜਰਾ

23-33ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜੂਨ (ਪ੍ਰਿੰਸ): ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਵਿਸ਼ਵ ਦੀ ਪ੍ਰਸਿੱਧ ਕੰਪਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਤੇ ਅਧਾਰਿਤ 25 ਜੂਨ ਨੂੰ ਸ਼ਾਮ 06.00 ਵਜੇ ਤੋਂ ਲੇਜ਼ਰ ਸ਼ੋਅ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਸ਼ਾਮਲ ਹੋਣਗੇ। ਇਸ ਗੱਲ ਦੀ ਜਾਣਕਾਰੀ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚਪੜਚਿੜੀ ਵਿਖੇ ਜਿਥੇ ਕਿ ਲੇਜ਼ਰ ਸ਼ੋਅ ਆਯੋਜਿਤ ਕੀਤਾ ਜਾਣਾ ਹੈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਮੇਂ ਦਿੱਤੀ । ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਡੀ.ਐਸ. ਮਾਂਗਟ, ਜਿਲ੍ਹਾ ਪੁਲਿਸ ਮੁੱਖੀ ਸ. ਗੁਰਪ੍ਰੀਤ ਸਿੰਘ ਭੁੱਲਰ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਿਗੇ. ਜੇ.ਐਸ. ਅਰੋੜਾ, ਐਸ.ਡੀ.ਐਮ ਸ. ਲਖਮੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਨਯਨ ਭੁੱਲਰ ਅਤੇ ਐਸ.ਪੀ.(ਡੀ) ਸ. ਜੀ.ਐਸ. ਗਰੇਵਾਲ ਸਮੇਤ ਹੋਰ ਅਧਿਕਾਰੀ ਵੀ ਸ਼ਾਮਲ ਸਨ।
ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨਾ੍ ਦੱਸਿਆ ਕਿ ਲੇਜ਼ਰ ਸ਼ੋਅ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 26 ਜੂਨ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ ਜੋ ਕਿ ਆਪਣੇ ਆਪ ਵਿਚ ਇਕ ਇਤਿਹਾਸਕ ਸਾਬਤ ਹੋਵੇਗਾ। ਉਨਾ੍ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਨ ਜਰਨੈਲ ਨੇ ਚਪੜਚਿੜੀ ਦੇ ਮੈਦਾਨ ਵਿਚ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਸੂਬਾ ਸਰਹੰਦ ਨੂੰ ਮੌਤ ਦੇ ਘਾਟ ਉਤਾਰਕੇ ਲਿਆ ਉਥੇ ਮੁਗਲ ਰਾਜ ਦਾ ਖਾਤਮਾ ਕੀਤਾ ਅਤੇ ਸਰਹਿੰਦ ਤੇ ਫਤਹਿ ਹਾਸਲ ਕੀਤੀ। ਉਨਾ੍ਹਂ ਕਿਹਾ ਕਿ ਉਹੀ ਕੌਮਾਂ ਤਰੱਕੀ ਕਰਦੀਆਂ ਹਨ ਜਿਹੜੀਆਂ ਆਪਣੇ ਗੌਰਮਈ ਇਤਿਹਾਸ ਨੂੰ ਹਮੇਸ਼ਾਂ ਯਾਦ ਰਖਦੀਆ ਹਨ।
ਮੈਂਬਰ ਲੋਕ ਸਭਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਚਪੜਚਿੜੀ ਦੇ ਮੈਦਾਨ ਵਿਚ ਮੁਗਲ ਸਲਤਨਤ ਦਾ ਖਾਤਮਾ ਕਰਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨਿਆ । ਪੰਜਾਬ ਸਰਕਾਰ ਨੇ ਚਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਸਥਾਪਿਤ ਕਰਕੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ ਹੈ ਅਤੇ ਲੱਖਾਂ ਸੰਗਤਾਂ ਹਰ ਸਾਲ ਇਸ ਯਾਦਗਾਰ ਨੂੰ ਵੇਖਣ ਪੁੱਜਦੀਆਂ ਹਨ। ਉਨਾ੍ਹਂ ਚਪੜਚਿੜੀ ਵਿਖੇ ਹੋਣ ਵਾਲੇ ਲੇਜਰ ਸ਼ੋਅ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਆਖਿਆ ਤਾਂ ਜੋ ਵੱਡੀ ਗਿਣਤੀ ਵਿਚ ਸੰਗਤਾਂ ਇਸ ਨੂੰ ਵੇਖਣ ਲਈ ਸਮਾਗਮ ਵਿਚ ਸ਼ਮੂਲੀਅਤ ਕਰ ਸਕਣ । ਇਸ ਮੌਕੇ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਕਾਹਲੋਂ, ਲੇਬਰ ਫੈਡ ਪੰਜਾਬ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਜਿਲ੍ਹਾ ਅਕਾਲੀ ਦਲ ਪਛੜੀਆਂ ਸ੍ਰੇਣੀਆਂ ਵਿੰਗ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਚੇਅਰਮੈਨ ਬਲਾਕ ਸੰਮਤੀ ਖਰੜ ਸ. ਰੇਸ਼ਮ ਸਿੰਘ ਬੈਰੋਪੁਰ, ਸ. ਭਗਵੰਤ ਸਿੰਘ ਗੀਗੇ ਮਾਜਰਾ ਸਮੇਤ ਹੋਰ ਅਕਾਲੀ ਆਗੂ ਵੀ ਮੌਜੂਦ ਸਨ।

Leave a Reply

Your email address will not be published. Required fields are marked *

%d bloggers like this: