Wed. Aug 21st, 2019

ਮੁੱਖ ਮੰਤਰੀ ਬਾਦਲ ਵਲੋਂ ਸੇਵਾ ਕੇਂਦਰ ਲੋਕ ਅਰਪਣ – ਇਕੋ ਛੱਤ ਹੇਠ ਮਿਲਣਗੀਆਂ 243 ਸੇਵਾਵਾਂ

ਮੁੱਖ ਮੰਤਰੀ ਬਾਦਲ ਵਲੋਂ ਸੇਵਾ ਕੇਂਦਰ ਲੋਕ ਅਰਪਣ – ਇਕੋ ਛੱਤ ਹੇਠ ਮਿਲਣਗੀਆਂ 243 ਸੇਵਾਵਾਂ

ਕਸ਼ਮੀਰ ਘਾਟੀ ‘ਚ ਸਿੱਖਾਂ ਦੀ ਹਿਫਾਜ਼ਤ ਲਈ ਪੰਜਾਬ ਸਰਕਾਰ ਯਤਨਸ਼ੀਲ

12-5ਜਲੰਧਰ, 12 ਅਗਸਤ 2016 : ਪੰਜਾਬ ਵਾਸੀਆਂ ਨੂੰ ਰੋਜ਼ਮਰਾ ਦੀਆਂ ਸੇਵਾਵਾਂ ਸੁਖਾਲੇ ਤੇ ਪਾਰਦਰਸ਼ੀ ਤਰੀਕੇ ਨਾਲ ਉਨ੍ਹਾਂ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਵਲੋਂ ਅੱਜ ਇਥੇ ਸੇਵਾ ਕੇਂਦਰ ਲੋਕਾਂ ਨੂੰ ਅਰਪਿਤ ਕੀਤਾ ਗਿਆ । ਇਹ ਸੇਵਾ ਕੇਂਦਰ ਆਮ ਲੋਕਾਂ ਨੂੰ 243 ਵੱਖ-ਵੱਖ ਸੇਵਾਵਾਂ ਨਿਰਧਾਰਿਤ ਸਮੇਂ ਵਿਚ ਮੁਹੱਈਆ ਕਰਵਾਉਣਗੇ ਜਿਸ ਨਾਲ ਪੈਸੇ ਤੇ ਸਮੇਂ ਦੀ ਵੱਡੀ ਬੱਚਤ ਹੋਵੇਗੀ। ਮੁੱਖ ਮੰਤਰੀ ਸ੍ਰ.ਬਾਦਲ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰ.ਸੁਖਬੀਰ ਸਿੰਘ ਬਾਦਲ ਅਤੇ ਹੋਰ ਕੈਬਨਿਟ ਮੰਤਰੀਆਂ ਵਲੋਂ ਅੱਜ ਸੂਬੇ ਭਰ ਵਿਚ 389 ਸੇਵਾ ਕੇਂਦਰਾਂ ਦੀ ਲੋਕਾਂ ਦੀ ਸੇਵਾ ਵਿਚ ਸੁਰੂਆਤ ਕੀਤੀ ਗਈ ਹੈ। ਅੱਜ ਸੇਵਾ ਕੇਂਦਰ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ.ਬਾਦਲ ਨੇ ਇਸ ਦਿਨ ਨੂੰ ਇਤਿਹਾਸਿਕ ਦਸਦਿਆਂ ਕਿਹਾ ਕਿ ਇਹ ਪ੍ਰਸਾਸ਼ਕੀ ਸੁਧਾਰਾਂ ਤੇ ਲੋਕਾਂ ਦੀ ਸ਼ਸ਼ਕਤੀਕਰਨ ਵੱਲ ਵੱਡੀ ਪੁਲਾਂਘ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਪ੍ਰਸਾਸ਼ਕੀ ਸੇਵਾਵਾਂ ਉਨ੍ਹਾਂ ਦੇ ਘਰ ਦੇ ਬਿਲਕੁਲ ਨੇੜੇ ਮਿਲਣਗੀਆਂ ।
ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰ.ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਅਮਨ ਤੇ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਵੇਗੀ । ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਕਿ ਉਹ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਤਾਕਤਾਂ ਦਾ ਮਿਲ ਕੇ ਮੁਕਾਬਲਾ ਕਰਨ ਤਾਂ ਜੋ ਉਨਾਂ ਨੂੰ ਭਾਂਜ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਕਾਲੇ ਦੌਰ ਨੂੰ ਹੰਢਾਇਆ ਹੈ ਜਿਸ ਕਾਰਨ ਸੂਬੇ ਦੇ ਵਿਕਾਸ ਨੂੰ ਵੱਡੀ ਸੱਟ ਵੱਜੀ ਸੀ ।
ਕਸ਼ਮੀਰ ਘਾਟੀ ਵਿਚ ਸਿੱਖਾਂ ਨਾਲ ਹੋ ਰਹੇ ਮਾੜੇ ਵਿਵਹਾਰ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਸ਼ਮੀਰ ਘਾਟੀ ਵਿਚਲੀਆਂ ਸਿੱਖ ਜਥੇਬੰਦੀਆਂ ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਪੰਜਾਬ ਸਰਕਾਰ ਤੇ ਸ੍ਰੋਮਣੀ ਕਮੇਟੀ ਵਲੋਂ ਸਿੱਖਾਂ ਦੇ ਜਾਨ-ਮਾਲ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸੂਬੇ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਸਿਆਸੀ ਦਲ ਬਦਲੂਆਂ ਦੇ ਮੁੱਦੇ ‘ਤੇ ਸ੍ਰ.ਬਾਦਲ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਦਾ ਸੂਬੇ ਦੀ ਸਿਆਸਤ ‘ਚ ਕੋਈ ਅਸਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦਾ ਫਤਵਾ ਇਕ ਵਾਰ ਫਿਰ ਇਹ ਸਾਬਤ ਕਰ ਦੇਵੇਗਾ ਕਿ ਉਹ ਅਕਾਲੀ ਦਲ-ਭਾਜਪਾ ਦੀਆਂ ਵਿਕਾਸਮੁੱਖੀ ਅਤੇ ਲੋਕ ਪੱਖੀ ਨੀਤੀਆਂ ਵਿਚ ਵਿਸ਼ਵਾਸ ਰੱਖਦੇ ਹਨ । ਇਸ ਮੌਕੇ ਮੁੱਖ ਸੰਸਦੀ ਸਕੱਤਰ ਕੇ.ਡੀ.ਭੰਡਾਰੀ,ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਚੰਨੀ ,ਮੇਅਰ ਸੁਨੀਲ ਜੋਤੀ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: